ਜਲੰਧਰ ’ਚ ਰੋਸ ਰੈਲੀ ਕਰਨਗੇ ਮੁਲਾਜ਼ਮ ਤੇ ਪੈਨਸ਼ਨਰ
06:34 AM Jun 28, 2024 IST
Advertisement
ਸੰਗਰੂਰ:
Advertisement
ਪੰਜਾਬ ਮੁਲਾਜ਼ਮ ਪੈਨਸ਼ਨਰਜ ਸਾਂਝੇ ਫਰੰਟ ਦੀ ਅਗਵਾਈ ਹੇਠ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵੱਲੋਂ 6 ਜੁਲਾਈ ਨੂੰ ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਵਿੱਚ ਰੋਸ ਰੈਲੀ ਅਤੇ ਝੰਡਾ ਮਾਰਚ ਕੀਤਾ ਜਾਵੇਗਾ ਜਿਸ ਵਿਚ ਪੰਜਾਬ ਭਰ ਤੋਂ ਹਜ਼ਾਰਾਂ ਦੀ ਤਾਦਾਦ ’ਚ ਮੁਲਾਜ਼ਮ ਤੇ ਪੈਨਸ਼ਨਰ ਸ਼ਾਮਲ ਹੋਣਗੇ। ਪੰਜਾਬ ਸਟੇਟ ਪੈਨਸ਼ਨਰਜ਼ ਕਨਫੈਡਰੇਸ਼ਨ ਦੇ ਸੂਬਾਈ ਮੁੱਖ ਬੁਲਾਰੇ ਅਤੇ ਸੀਨੀਅਰ ਮੀਤ ਪ੍ਰਧਾਨ ਰਾਜ ਕੁਮਾਰ ਅਰੋੜਾ ਨੇ ਦੱਸਿਆ ਕਿ ਸੂਬਾ ਪ੍ਰਧਾਨ ਕਰਮ ਸਿੰਘ ਧਨੋਆ ਵੱਲੋਂ ਸਮੂਹ ਜ਼ਿਲ੍ਹਿਆਂ ਨੂੰ ਕੋਟੇ ਅਲਾਟ ਕਰ ਦਿੱਤੇ ਗਏ ਹਨ। ਸ੍ਰੀ ਅਰੋੜਾ ਨੇ ਦੋਸ਼ ਲਾਇਆ ਕਿ ਪੰਜਾਬ ਸਰਕਾਰ 7 ਲੱਖ ਮੁਲਾਜ਼ਮਾਂ ਤੇ ਪੈਨਸ਼ਨਰਾਂ ਨਾਲ ਕੀਤੇ ਵਾਅਦੇ ਤੋਂ ਮੁੱਕਰ ਚੁੱਕੀ ਹੈ। ਨਿੱਜੀ ਪੱਤਰ ਪ੍ਰੇਰਕ
Advertisement