For the best experience, open
https://m.punjabitribuneonline.com
on your mobile browser.
Advertisement

ਮੁਲਾਜ਼ਮ ਤੇ ਟਰੇਡ ਜਥੇਬੰਦੀਆਂ ਨੇ ਮਜ਼ਦੂਰ ਦਿਹਾੜਾ ਮਨਾਇਆ

08:42 AM May 02, 2024 IST
ਮੁਲਾਜ਼ਮ ਤੇ ਟਰੇਡ ਜਥੇਬੰਦੀਆਂ ਨੇ ਮਜ਼ਦੂਰ ਦਿਹਾੜਾ ਮਨਾਇਆ
ਰਾਏਕੋਟ ਦੀ ਸਬਜ਼ੀ ਮੰਡੀ ਵਿੱਚ ਝੰਡਾ ਲਹਿਰਾਉਂਦੇ ਹੋਏ ਸੀਟੂ ਆਗੂ। -ਫੋਟੋ: ਗਿੱਲ
Advertisement

ਨਿੱਜੀ ਪੱਤਰ ਪ੍ਰੇਰਕ
ਰਾਏਕੋਟ, 1 ਮਈ
ਕੌਮਾਂਤਰੀ ਮਜ਼ਦੂਰ ਦਿਵਸ ਮੌਕੇ ਵੱਖ-ਵੱਖ ਟਰੇਡ ਯੂਨੀਅਨਾਂ, ਮਜ਼ਦੂਰ, ਮੁਲਾਜ਼ਮ ਅਤੇ ਕਿਸਾਨ ਜਥੇਬੰਦੀਆਂ ਵੱਲੋਂ ਰਾਏਕੋਟ ਸ਼ਹਿਰ ਦੇ ਵੱਖ-ਵੱਖ ਥਾਵਾਂ ਤੋਂ ਇਲਾਵਾ ਕਈ ਪਿੰਡਾਂ ਵਿੱਚ ਵੀ ਲਾਲ ਝੰਡੇ ਲਹਿਰਾਏ ਗਏ। ਸੈਂਟਰ ਆਫ਼ ਇੰਡੀਅਨ ਟਰੇਡ ਯੂਨੀਅਨਜ਼ (ਸੀਟੂ) ਨਾਲ ਸਬੰਧਿਤ ਵੱਖ-ਵੱਖ ਟਰੇਡ ਯੂਨੀਅਨਾਂ ਦੇ ਆਗੂਆਂ ਨੇ ਰਾਏਕੋਟ ਦੀ ਸਬਜ਼ੀ ਮੰਡੀ ਤੋਂ ਝੰਡੇ ਲਹਿਰਾਉਣ ਦੀ ਸ਼ੁਰੂ ਕੀਤੀ ਮੁਹਿੰਮ ਤਹਿਤ ਸ਼ਹਿਰ ਵਿੱਚ ਕਰੀਬ ਦਰਜਨ ਥਾਵਾਂ ਉਪਰ ਲਾਲ ਝੰਡੇ ਲਹਿਰਾਏ ਅਤੇ ਅਤੇ ਸ਼ਹਿਰ ਵਿੱਚ ਝੰਡਾ ਮਾਰਚ ਵੀ ਕੀਤਾ। ਸੀਟੂ ਦੇ ਸੂਬਾ ਸਕੱਤਰ ਦਲਜੀਤ ਕੁਮਾਰ ਗੋਰਾ, ਮਨਰੇਗਾ ਮਜ਼ਦੂਰ ਯੂਨੀਅਨ ਦੇ ਸੂਬਾਈ ਆਗੂ ਪ੍ਰਕਾਸ਼ ਸਿੰਘ ਬਰ੍ਹਮੀ, ਰਾਜ ਮਿਸਤਰੀ ਮਜ਼ਦੂਰ ਯੂਨੀਅਨ ਦੇ ਆਗੂ ਰਾਜ ਜਸਵੰਤ ਸਿੰਘ ਤਲਵੰਡੀ, ਪ੍ਰਿਤਪਾਲ ਸਿੰਘ ਰਾਜੋਆਣਾ, ਭੁਪਿੰਦਰ ਸਿੰਘ ਗੋਬਿੰਦਗੜ੍ਹ, ਕਰਮਜੀਤ ਸਨੀ ਅਤੇ ਆਂਗਣਵਾੜੀ ਮੁਲਾਜ਼ਮ ਯੂਨੀਅਨ ਆਗੂ ਬਲਜੀਤ ਕੌਰ ਬਸਰਾਵਾਂ ਦੀ ਅਗਵਾਈ ਵਿੱਚ ਹਰੀ ਸਿੰਘ ਨਲੂਆ ਚੌਕ, ਮੁੱਖ ਬੱਸ ਸਟੈਂਡ ਰਾਏਕੋਟ, ਲੇਬਰ ਚੌਕ, ਟੈਂਪੂ ਸਟੈਂਡ, ਨਗਰ ਕੌਂਸਲ ਰਾਏਕੋਟ ਅਤੇ ਤਲਵੰਡੀ ਗੇਟ ਉਪਰ ਲਾਲ ਝੰਡੇ ਲਹਿਰਾਏ ਗਏ।
ਖੰਨਾ (ਨਿੱਜੀ ਪੱਤਰ ਪ੍ਰੇਰਕ): ਇਥੇ ਜਲ ਸਪਲਾਈ ਅਤੇ ਸੈਨੀਟੇਸ਼ਨ ਯੂਨੀਅਨ ਵੱਲੋਂ ਚੰਦ ਸਿੰਘ ਦੀ ਪ੍ਰਧਾਨਗੀ ਹੇਠਾਂ ਮਈ ਦਿਵਸ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਜਥੇਬੰਦੀ ਦਾ ਝੰਡਾ ਲਹਿਰਾਇਆ ਗਿਆ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਡੇ ਵੱਡੇ ਵਾਅਦੇ ਕਰਕੇ ਸੱਤਾ ਵਿਚ ਆਈ ਸੀ ਪਰ ਹੁਣ ਮਜ਼ਦੂਰਾਂ ਦੀ ਹਾਲਤ ਸੁਧਾਰਨ ਵਿਚ ਨਾਕਾਮ ਰਹੀ ਹੈ। ਇਸ ਮੌਕੇ ਅਮਰੀਕ ਸਿੰਘ, ਦੇਵ ਰਾਜ, ਮਨਪ੍ਰੀਤ ਸਿੰਘ, ਰਣਧੀਰ ਸਿੰਘ ਤੇ ਬਵਨਪ੍ਰੀਤ ਸਿੰਘ ਆਦਿ ਹਾਜ਼ਰ ਸਨ। ਇਸੇ ਤਰ੍ਹਾਂ ਅੱਜ ਬਿਜਲੀ ਬੋਰਡ ਨਾਲ ਸਬੰਧਤ ਐਂਪਲਾਈਜ਼ ਫ਼ੈਡਰੇਸ਼ਨ ਦੇ ਮੈਬਰਾਂ ਨੇ ਝੰਡਾ ਲਹਿਰਾ ਕੇ ਮਈ ਦਿਵਸ ਮਨਾਇਆ।
ਲੁਧਿਆਣਾ (ਖੇਤਰੀ ਪ੍ਰਤੀਨਿਧ): ਪੀਏਯੂ ਐਂਪਲਾਈਜ਼ ਯੂਨੀਅਨ ਅਤੇ ਪੀਏਯੂ ਫੌਰਥ ਕਲਾਸ ਵਰਕਰਜ਼ ਯੂਨੀਅਨ ਵੱਲੋਂ ਸਾਂਝੇ ਤੌਰ ’ਤੇ ਕੌਮਾਂਤਰੀ ਮਜ਼ਦੂਰ ਦਿਵਸ ਮਨਾਇਆ ਗਿਆ। ਜਿਸ ਵਿੱਚ ਭਾਰੀ ਗਿਣਤੀ ਵਿੱਚ ਮੁਲਾਜ਼ਮਾਂ ਨੇ ਸ਼ਮੂਲੀਅਤ ਕੀਤੀ। ਪੀਏਯੂ ਇੰਪਲਾਈਜ਼ ਯੂਨੀਅਨ ਦੇ ਸਾਬਕਾ ਪ੍ਰਧਾਨ ਡੀ.ਪੀ. ਮੌੜ ਅਤੇ ਪੰਜਾਬ ਯੂਨੀਵਰਸਿਟੀ ਦੇ ਸੈਨਟ ਮੈਂਬਰ ਅਤੇ ਮੁਲਾਜ਼ਮ ਆਗੂ ਨਰੇਸ਼ ਗੌੜ ਨੇ ਯੂਨੀਅਨ ਦਫਤਰ ਵਿਖੇ ਝੰਡਾ ਲਹਿਰਾਇਆ। ਇਸ ਉਪਰੰਤ ਮਈ ਦਿਵਸ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਇਸ ਮੌਕੇ ਡਾ. ਹਰਮੀਤ ਸਿੰਘ ਕਿੰਗਰਾ, ਨਰੇਸ਼ ਗੌੜ, ਨਵਨੀਤ ਸ਼ਰਮਾ ਅਤੇ ਧਰਮਿੰਦਰ ਸਿੰਘ ਸਿੱਧੂ ਆਦਿ ਨੇ ਸੰਬੋਧਨ ਕੀਤਾ।

Advertisement

ਪੀਏਯੂ ਦੀਆਂ ਮੁਲਾਜ਼ਮ ਜਥੇਬੰਦੀਆਂ ਦੇ ਨੁਮਾਇੰਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੰਦੇ ਹੋਏ। -ਫੋਟੋ: ਬਸਰਾ

ਮਾਛੀਵਾੜਾ (ਪੱਤਰ ਪ੍ਰੇਰਕ): ਕੁੱਲ ਹਿੰਦ ਕਿਸਾਨ ਸਭਾ ਤਹਿਸੀਲ ਸਮਰਾਲਾ ਵੱਲੋਂ ਮਈ ਦਿਵਸ ਪਿੰਡ ਖੇੜਾ ਵਿੱਚ ਕਿਸਾਨੀ ਸੰਘਰਸ਼ ਦੌਰਾਨ ਸ਼ਹੀਦ ਹੋਏ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਯਾਦ ਕਰਕੇ ਮਨਾਇਆ ਗਿਆ। ਇਸ ਮੌਕੇ ਸਭਾ ਦੇ ਪ੍ਰਧਾਨ ਨਿੱਕਾ ਸਿੰਘ ਖੇੜਾ, ਕਾਮਰੇਡ ਪ੍ਰਕਾਸ਼ ਸਿੰਘ ਉਧੋਵਾਲ, ਹਰਦੇਵ ਸਿੰਘ ਤੇ ਬਲਜੀਤ ਸਿੰਘ ਆਦਿ ਹਾਜ਼ਰ ਸਨ। ਇਸ ਦੌਰਾਨ ਸਥਾਨਕ ਨਗਰ ਕੌਂਸਲ ਦਫ਼ਤਰ ਵਿੱਚ ਪ੍ਰਧਾਨ ਸਮਸ਼ੇਰ ਸਿੰਘ ਦੀ ਪ੍ਰਧਾਨਗੀ ਹੇਠ ਸ਼ਿਕਾਗੋ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ ਗਈ। ਇਸ ਮੌਕੇ ਝੰਡਾ ਲਹਿਰਾਉਣ ਦੀ ਰਸਮ ਪ੍ਰਧਾਨ ਸਮਸ਼ੇਰ ਸਿੰਘ, ਸੀਟੂ ਦੇ ਸੂਬਾ ਮੀਤ ਪ੍ਰਧਾਨ ਪਰਮਜੀਤ ਸਿਘ ਨੀਲੋਂ ਵੱਲੋਂ ਅਦਾ ਕੀਤੀ ਗਈ।
ਸਮਰਾਲਾ (ਪੱਤਰ ਪ੍ਰੇਰਕ): ਲੇਬਰ ਚੌਕ ਵਿਖੇ ਰਾਜ ਮਿਸਤਰੀ ਮਜ਼ਦੂਰ ਯੂਨੀਅਨ ਸਮਰਾਲਾ ਵੱਲੋਂ ਕਾਮਰੇਡ ਭਜਨ ਸਿੰਘ ਅਤੇ ਸੇਵਾਮੁਕਤ ਲੈਕਰਚਾਰ ਬਿਹਾਰੀ ਲਾਲ ਸੱਦੀ ਦੀ ਅਗਵਾਈ ਹੇਠ ਮਜ਼ਦੂਰ ਦਿਵਸ ਮਨਾਇਆ ਗਿਆ। ਇਸ ਮੌਕੇ ਹਰਜਿੰਦਰ ਪਾਲ ਸਿੰਘ ਸਮਰਾਲਾ ਨੇ ਵੀ ਸੰਬੋਧਨ ਕੀਤਾ। ਇਸੇ ਤਰ੍ਹਾਂ ਵੱਖ-ਵੱਖ ਮੁਲਾਜ਼ਮ ਤੇ ਮਜ਼ਦੂਰ ਜਥੇਬੰਦੀਆਂ ਵੱਲੋਂ ਸ਼ਿਕਾਇਤ ਘਰ ਖੰਨਾ ਰੋਡ ਸਮਰਾਲਾ ਵਿਖੇ ਟੈਕਨੀਕਲ ਸਰਵਿਸਜ਼ ਯੂਨੀਅਨ ਦਾ ਝੰਡਾ ਲਹਿਰਾ ਕੇ ਮਜ਼ਦੂਰ ਦਿਵਸ ਮਨਾਇਆ ਗਿਆ। ਇਸ ਮੌਕੇ ਮੰਡਲ ਪ੍ਰਧਾਨ ਸਿੰਕਦਰ ਸਿੰਘ, ਦਰਸ਼ਨ ਸਿੰਘ ਢੰਡਾ, ਮੰਡਲ ਸਮਰਾਲਾ ਦੇ ਪ੍ਰਧਾਨ ਸੰਗਤ ਸਿੰਘ ਸੇਖੋਂ, ਮੇਘ ਸਿੰਘ ਜਵੰਦਾ ਤੇ ਰਘਬੀਰ ਸਿੰਘ ਆਦਿ ਹਾਜ਼ਰ ਸਨ।
ਗੁਰੂਸਰ ਸੁਧਾਰ (ਪੱਤਰ ਪ੍ਰੇਰਕ): ਪਿੰਡ ਐਤੀਆਣਾ ਵਿੱਚ ਖ਼ੁਸ਼ਹੈਸੀਅਤੀ ਟੈਕਸ ਵਿਰੁੱਧ ਮੋਰਚੇ ਦੀਆਂ ਸ਼ਹੀਦ ਬੀਬੀਆਂ ਦੀ ਯਾਦ ਵਿੱਚ ਬਣੇ ਸ਼ਹੀਦੀ ਸਮਾਰਕ ਉਪਰ ਝੰਡਾ ਲਹਿਰਾ ਕੇ ਕੌਮਾਂਤਰੀ ਮਜ਼ਦੂਰ ਦਿਵਸ ਮਨਾਇਆ ਗਿਆ। ਸਰਪੰਚ ਲਖਵੀਰ ਸਿੰਘ, ਸਾਬਕਾ ਸਰਪੰਚ ਗੁਰਮੀਤ ਸਿੰਘ ਗਿੱਲ ਦੀ ਅਗਵਾਈ ਵਿੱਚ ਪਿੰਡ ਦੀ ਸੱਥ ਤੋਂ ਨਾਅਰੇ ਮਾਰਦਿਆਂ ਸ਼ਹੀਦ ਸਮਾਰਕ ਤੱਕ ਪਹੁੰਚੇ ਜਿੱਥੇ ਝੰਡਾ ਲਹਿਰਾਉਣ ਉਪਰੰਤ ਮਈ ਦਿਵਸ ਦੇ ਸ਼ਹੀਦਾਂ ਨੂੰ ਯਾਦ ਕੀਤਾ ਅਤੇ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ। ਗੁਰੂਸਰ ਸੁਧਾਰ ਦੀ ਅਨਾਜ ਮੰਡੀ ਵਿੱਚ ਕਿਸਾਨਾਂ ਅਤੇ ਮਜ਼ਦੂਰਾਂ ਨੇ ਸੀਟੂ ਦਾ ਝੰਡਾ ਲਹਿਰਾਇਆ।
ਜਗਰਾਉਂ (ਨਿੱਜੀ ਪੱਤਰ ਪ੍ਰੇਰਕ): ਪਹਿਲੀ ਮਈ ਦਾ ਕੌਮਾਂਤਰੀ ਮਜ਼ਦੂਰ ਦਿਵਸ ਇਥੇ ਵੱਖ-ਵੱਖ ਥਾਵਾਂ ’ਤੇ ਮਨਾਇਆ ਗਿਆ। ਕਿਰਤੀ ਕਿਸਾਨ ਯੂਨੀਅਨ, ਦਸਮੇਸ਼ ਕਿਸਾਨ ਮਜ਼ਦੂਰ ਯੂਨੀਅਨ ਤੇ ਹੋਰਨਾਂ ਵਲੋਂ ਸਥਾਨਕ ਥਾਣਾ ਸਿਟੀ ਅੱਗੇ ਚੱਲ ਰਹੇ ਪੱਕੇ ਮੋਰਚੇ ’ਚ ਇਹ ਦਿਹਾੜਾ ਮਨਾਇਆ ਗਿਆ। ਗੱਲਾ ਮਜ਼ਦੂਰ ਯੂਨੀਅਨ ਅਤੇ ਪੱਲੇਦਾਰ ਯੂਨੀਅਨਾਂ ਨੇ ਮੰਡੀ ’ਚ ਜਦਕਿ ਪੇਂਡੂ ਮਜ਼ਦੂਰ ਯੂਨੀਅਨ ਨੇ ਪਿੰਡ ਮਾਣੂੰਕੇ ਦੀ ਮੰਡੀ ’ਚ ਇਹ ਦਿਵਸ ਮਨਾਇਆ। ਇਸ ਤੋਂ ਇਲਾਵਾ ਹੋਰ ਕਈ ਜਥੇਬੰਦੀਆਂ ਦੀ ਮਈ ਦਿਵਸ ਨੂੰ ਸਮਰਪਿਤ ਕਾਨਫਰੰਸ ਬੱਸ ਅੱਡੇ ਵਿਖੇ ਹੋਈ। ਥਾਣੇ ਮੂਹਰੇ ਧਰਨੇ ’ਚ ਤਰਲੋਚਨ ਸਿੰਘ ਝੋਰੜਾਂ ਅਤੇ ਗੁਰਦਿਆਲ ਸਿੰਘ ਤਲਵੰਡੀ ਨੇ ਮਜ਼ਦੂਰਾਂ ਦੇ ਮਾਮਲਿਆਂ ਸਬੰਧੀ ਪੁਲੀਸ ਅਤੇ ਸਿਵਲ ਅਧਿਕਾਰੀਆਂ ਦੀ ਬੇਰੁਖੀ ਦੀ ਨਿੰਦਾ ਕੀਤੀ।

Advertisement
Author Image

sukhwinder singh

View all posts

Advertisement
Advertisement
×