ਮੁਲਾਜ਼ਮਾਂ ਵੱਲੋਂ ਚੰਡੀਗੜ੍ਹ ਕੂਚ ਦਾ ਐਲਾਨ
08:20 AM Dec 20, 2024 IST
ਨਿੱਜੀ ਪੱਤਰ ਪ੍ਰੇਰਕ
ਬਟਾਲਾ, 19 ਦਸੰਬਰ
ਸਿੱਖਿਆ ਵਿਭਾਗ ਦੇ ਦਫ਼ਤਰੀ ਕਰਮਚਾਰੀਆਂ ਦਾ ਆਪਣੀਆਂ ਹੱਕੀ ਮੰਗਾਂ ਲਈ ਸੰਘਰਸ਼ ਹੋਰ ਤੇਜ਼ ਹੋ ਗਿਆ ਹੈ। ਇਨ੍ਹਾਂ ਕਰਮਚਾਰੀਆ ਨੇ ਸਮੂਹਿਕ ਛੁੱਟੀ ਲੈ ਕੇ 20 ਦਸੰਬਰ ਨੂੰ ਪੰਜਾਬ ਦੇ ਮੁੱਖ ਮੰਤਰੀ ਦੀ ਚੰਡੀਗੜ੍ਹ ਸਥਿਤ ਰਿਹਾਇਸ਼ ਵੱਲ ਕੂਚ ਦਾ ਐਲਾਨ ਕਰ ਦਿੱਤਾ ਹੈ। ਸਰਵ ਸਿੱਖਿਆ ਅਭਿਆਨ ਮਿਡ-ਡੇਅ ਮੀਲ ਦਫਤਰੀ ਕਰਮਚਾਰੀ ਯੂਨੀਅਨ ਦੇ ਆਗੂ ਦੀਪਾਲੀ ਬਾਂਸਲ, ਦਵਿੰਦਰ, ਕੁਮਾਰ, ਸ਼ਿਵੰਦਰ ਕੁਮਾਰ, ਪੂਜਾ, ਰਾਜਵਿੰਦਰ ਕੌਰ, ਨੀਤੂ ਅਗਨੀਹੋਤਰੀ ਤੇ ਮੁਨੀਸ਼ ਕੁਮਾਰ ਨੇ ਦੱਸਿਆ ਕਿ ਮੁਲਾਜ਼ਮਾਂ ਦੇ ਮਸਲੇ ਹੱਲ ਨਾ ਹੋਣ ਕਾਰਨ ਹੁਣ ਉਨ੍ਹਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਰਿਹਾਇਸ਼ ਵੱਲ ਕੂਚ ਦਾ ਫ਼ੈਸਲਾ ਕੀਤਾ ਹੈ।
Advertisement
Advertisement