ਕਰਤਾਰਪੁਰ ਸਾਹਿਬ ਜਾਣ ਵਾਲੇ ਮੁਲਾਜ਼ਮਾਂ ਨੂੰ ਵਿਦੇਸ਼ ਛੁੱਟੀ ਦੀ ਸ਼੍ਰੇਣੀ ਤੋਂ ਛੋਟ ਮੰਗੀ
08:40 AM Aug 27, 2024 IST
ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 26 ਅਗਸਤ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪੰਜਾਬ ਸਰਕਾਰ ਨੂੰ ਪੱਤਰ ਲਿਖ ਕੇ ਪਾਕਿਸਤਾਨ ਸਥਿਤ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਜਾਣ ਵਾਲੇ ਸਰਕਾਰੀ ਕਰਮਚਾਰੀਆਂ ਨੂੰ ਵਿਦੇਸ਼ ਛੁੱਟੀ ਦੀ ਸ਼੍ਰੇਣੀ ਤੋਂ ਛੋਟ ਦੇਣ ਦੀ ਮੰਗ ਕੀਤੀ ਹੈ। ਸ਼੍ਰੋਮਣੀ ਕਮੇਟੀ ਵੱਲੋਂ ਸਕੱਤਰ ਪ੍ਰਤਾਪ ਸਿੰਘ ਨੇ ਸਰਕਾਰ ਦੇ ਪ੍ਰਸੋਨਲ ਵਿਭਾਗ ਨੂੰ ਲਿਖੇ ਪੱਤਰ ਵਿਚ ਕਿਹਾ ਕਿ ਪ੍ਰਸੋਨਲ ਵਿਭਾਗ ਦੇ ਪੱਤਰ ਨੰਬਰ 176 ਮਿਤੀ 8-11-2019 ਰਾਹੀਂ ਗੁਰੂ ਨਾਨਕ ਦੇਵ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਕਰਤਾਰਪੁਰ ਸਾਹਿਬ (ਪਾਕਿਸਤਾਨ) ਜਾਣ ਵਾਲੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਵਿਦੇਸ਼ ਛੁੱਟੀ ਤੋਂ ਛੋਟ ਦਿੱਤੀ ਹੋਈ ਸੀ, ਜਿਸ ਨੂੰ ਹੁਣ ਪੰਜਾਬ ਸਰਕਾਰ ਨੇ ਅੱਗੇ ਨਹੀਂ ਵਧਾਇਆ। ਸ਼੍ਰੋਮਣੀ ਕਮੇਟੀ ਨੇ ਸਰਕਾਰ ਕੋਲੋਂ ਮੰਗ ਕੀਤੀ ਕਿ ਸਮੂਹ ਮੁਲਾਜ਼ਮਾਂ ਨੂੰ ਵਿਦੇਸ਼ ਛੁੱਟੀ ਦੀ ਪ੍ਰਕਿਰਿਆ ਤੋਂ ਛੋਟ ਦਿੱਤੀ ਜਾਵੇ।
Advertisement
Advertisement