ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਪੰਚਕੂਲਾ ਰੈਲੀ ’ਚ ਜਾ ਰਹੇ ਕਰਮਚਾਰੀਆਂ ਨੂੰ ਡੱਕਿਆ

10:25 AM Aug 11, 2024 IST

ਨਿੱਜੀ ਪੱਤਰ ਪ੍ਰੇਰਕ
ਸਿਰਸਾ, 10 ਅਗਸਤ
ਪੰਚਕੂਲਾ ਵਿੱਚ ਰੈਲੀ ’ਚ ਸ਼ਿਕਰਤ ਕਰਨ ਲਈ ਜਾ ਰਹੇ ਗਰੁੱਪ ਡੀ ਦੇ ਮੁਲਾਜ਼ਮਾਂ ਨੂੰ ਪੁਲੀਸ ਨੇ ਰਾਹ ’ਚ ਡੱਕ ਲਿਆ। ਕਈ ਮੁਲਾਜ਼ਮਾਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ। ਇਸ ਕਾਰਨ ਮੁਲਾਜ਼ਮਾਂ ਵਿੱਚ ਭਾਰੀ ਰੋਸ ਹੈ। ਹਿਰਾਸਤ ਵਿੱਚ ਲੈ ਗਏ ਕਰਮਚਾਰੀਆਂ ਨੂੰ ਰਿਹਾਅ ਨਾ ਕੀਤਾ ਗਿਆ ਤਾਂ ਇਸ ਦੇ ਨਤੀਜੇ ਭੁਗਤਣ ਦੀ ਕਰਮਚਾਰੀ ਆਗੂਆਂ ਵੱਲੋਂ ਚਿਤਾਵਨੀ ਦਿੱਤੀ ਗਈ ਹੈ। ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਲੈਰੀਕਲ ਵੈਲਫੇਅਰ ਐਸੋਸੀਏਸ਼ਨ ਦੇ ਜਨਰਲ ਸਕੱਤਰ ਸਤੀਸ਼ ਢਾਕਾ ਨੇ ਦੱਸਿਆ ਕਿ ਕਰਮਚਾਰੀਆਂ ਵੱਲੋਂ ਆਪਣੀਆਂ ਮੰਗਾਂ ਦੀ ਪੂਰਤੀ ਲਈ ਪੰਚਕੂਲਾ ’ਚ ਸੂਬਾ ਪੱਧਰ ਦੀ ਰੈਲੀ ਰੱਖੀ ਗਈ ਸੀ। ਉਨ੍ਹਾਂ ਦੱਸਿਆ ਕਿ ਵੱਖ-ਵੱਖ ਥਾਵਾਂ ਤੋਂ ਮੁਲਾਜ਼ਮ ਰੈਲੀ ’ਚ ਸ਼ਿਰਕਤ ਕਰਨ ਲਈ ਘਰੋਂ ਇਕੱਠੇ ਹੋ ਕੇ ਰੈਲੀ ’ਚ ਜਾ ਰਹੇ ਸਨ ਤਾਂ ਪੁਲੀਸ ਨੇ ਰਾਹ ’ਚ ਹੀ ਮੁਲਾਜ਼ਮਾਂ ਨੂੰ ਡੱਕ ਲਿਆ।

Advertisement

Advertisement
Advertisement