ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਖੇਤੀਬਾੜੀ ਵਿਕਾਸ ਬੈਂਕਾਂ ਦੇ ਮੁਲਾਜ਼ਮ ਹੜਤਾਲ ’ਤੇ ਡਟੇ

08:28 AM Apr 24, 2024 IST
ਚੰਡੀਗੜ੍ਹ ਵਿੱਚ ਪੰਜਾਬ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕਰਦੇ ਹੋਏ ਯੂਨੀਅਨ ਦੇ ਆਗੂ।

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 23 ਅਪਰੈਲ
ਮਾਰਗੇਜ਼ ਬੈਂਕਸ ਕਰਮਚਾਰੀ ਯੂਨੀਅਨ ਵੱਲੋਂ ਪੰਜਾਬ ਦੇ ਖੇਤੀਬਾੜੀ ਵਿਕਾਸ ਬੈਂਕਾਂ ਦੇ ਕਰਮਚਾਰੀਆਂ ਦਾ ਬੈਂਕ ਮੈਨੇਜਮੈਂਟ ਤੇ ਸਰਕਾਰ ਵੱਲੋਂ ਛੇਵਾਂ ਪੇਅ-ਕਮਿਸ਼ਨ ਲਾਗੂ ਨਾ ਕਰਨ, ਮੁਲਾਜ਼ਮਾਂ ਦੀਆਂ ਤਰੱਕੀਆਂ ਨਾ ਦੇਣ ਅਤੇ ਬੈਂਕ ਦੇ ਕਰਜ਼ਾ ਵੰਡ ਪ੍ਰੋਗਰਾਮ ਜਾਰੀ ਨਾ ਕਰਨ ਸਬੰਧੀ ਕੀਤੀ ਜਾ ਰਹੀ ਟਾਲ-ਮਟੋਲ ਦੀ ਨੀਤੀ ਨੂੰ ਦੇਖਦਿਆਂ ਸਾਰੇ ਮੁਲਾਜ਼ਮਾਂ ਵੱਲੋਂ ਕਲਮ ਛੋੜ ਹੜਤਾਲ ਕੀਤੀ ਜਾ ਰਹੀ ਹੈ। ਇਹ ਹੜਤਾਲ 15 ਅਪਰੈਲ ਤੋਂ ਲਗਾਤਾਰ ਜਾਰੀ ਹੈ। ਲੈਂਡ ਮਾਰਗੇਜ਼ ਬੈਂਕਸ ਕਰਮਚਾਰੀ ਯੂਨੀਅਨ, ਪੰਜਾਬ ਦੇ ਸੂਬਾ ਪ੍ਰਧਾਨ ਜਸਵੀਰ ਸਿੰਘ ਗਿੱਲ, ਜਨਰਲ ਸਕੱਤਰ ਧਰਮਿੰਦਰ ਸਿੰਘ ਸੰਧੂ, ਮੀਤ ਪ੍ਰਧਾਨ ਮਨਦੀਪ ਕੌਰ ਅਤੇ ਵਿੱਤ ਸਕੱਤਰ ਵਿਸ਼ਵਦੀਪ ਸਿੰਘ ਬਰਾੜ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਛੇਵਾਂ ਪੇਅ-ਕਮਿਸ਼ਨ ਆਪਣੇ ਸਾਰੇ ਵਿਭਾਗਾਂ ਦੇ ਕਰਮਚਾਰੀਆਂ ’ਤੇ ਪਹਿਲੀ ਜੁਲਾਈ 2021 ਤੋਂ ਲਾਗੂ ਕਰ ਦਿੱਤਾ ਸੀ, ਪਰ ਉਸ ਸਮੇਂ ਇਸ ਬੈਂਕ ਦੇ ਕਰਮਚਾਰੀਆਂ ਨੂੰ ਅਣਗੌਲਿਆਂ ਕੀਤਾ ਗਿਆ। ਇਸ ਸਬੰਧੀ ਯੂਨੀਅਨ ਵੱਲੋਂ ਕਈ ਵਾਰ ਕੈਬਨਿਟ ਮੰਤਰੀਆਂ ਨੂੰ ਮੰਗ-ਪੱਤਰ ਵੀ ਦਿੱਤੇ ਗਏ ਪਰ ਪੇਅ-ਕਮਿਸ਼ਨ ਲਾਗੂ ਨਹੀਂ ਹੋ ਸਕਿਆ। ਉਨ੍ਹਾਂ ਕਿਹਾ ਕਿ ਇਸ ਨਾਲ ਸੂਬਾ ਸਰਕਾਰ ’ਤੇ ਕੋਈ ਵਿੱਤੀ ਬੋਝ ਨਹੀਂ ਪਵੇਗਾ। ਯੂਨੀਅਨ ਆਗੂਆਂ ਨੇ ਕਿਹਾ ਕਿ 25 ਮਾਰਚ 2024 ਨੂੰ ਮੁੱਖ ਮੰਤਰੀ ਭਗਵੰਤ ਮਾਨ ਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀਆਂ ਸੰਗਰੂਰ ਸਥਿਤ ਰਿਹਾਇਸ਼ਾਂ ’ਤੇ ਸ਼ਾਂਤਮਈ ਰੋਸ ਮਾਰਚ ਕੀਤਾ ਜਾਵੇਗਾ। ਯੂਨੀਅਨ ਦੇ ਆਗੂਆਂ ਨੇ ਕਿਹਾ ਕਿ ਉਨ੍ਹਾਂ ਦੀਆਂ ਮੰਗਾਂ ਨਾ ਮੰਨੇ ਜਾਣ ਦੀ ਸੂਰਤ ਵਿੱਚ ਯੂਨੀਅਨ ਵੱਲੋਂ ਆਉਂਦੇ ਦਿਨਾਂ ਵਿੱਚ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ, ਜਿਸ ਵਿੱਚ ‘ਆਪ’ ਉਮੀਦਵਾਰਾਂ ਖ਼ਿਲਾਫ਼ ਰੋਸ ਮਾਰਚ ਕੀਤੇ ਜਾਣਗੇ।

Advertisement

Advertisement
Advertisement