ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸਹਿਕਾਰੀ ਸਭਾਵਾਂ ਦੇ ਮੁਲਾਜ਼ਮਾਂ ਨੇ ਐੱਸਐੱਸਪੀ ਦਫ਼ਤਰ ਘੇਰਿਆ

08:54 AM Nov 28, 2024 IST
ਜ਼ਿਲ੍ਹਾ ਪੁਲੀਸ ਮੁਖੀ ਦੇ ਦਫ਼ਤਰ ਅੱਗੇ ਧਰਨੇ ਨੂੰ ਸੰਬੋਧਨ ਕਰਦੇ ਹੋਏ ਬਹਾਦਰ ਸਿੰਘ ਜੱਲ੍ਹਾ।

ਹੁਸ਼ਿਆਰ ਸਿੰਘ ਰਾਣੂ
ਮਾਲੇਰਕੋਟਲਾ, 27 ਨਵੰਬਰ
ਸਹਿਕਾਰੀ ਸਭਾ ਭੂਦਨ ਦੇ ਸਕੱਤਰ ਕਰਨੈਲ ਸਿੰਘ ਨੂੰ ਪੁਲੀਸ ਵੱਲੋਂ ਸ਼ੁੱਕਰਵਾਰ ਤੇ ਸ਼ਨਿਚਰਵਾਰ ਦੀ ਦਰਮਿਆਨੀ ਰਾਤ ਨੂੰ ਕਥਿਤ ਤੌਰ ’ਤੇ ਘਰੋਂ ਚੁੱਕਣ ਉਪਰੰਤ ਸੀਆਈਏ ਸਟਾਫ਼ ਮਾਹੋਰਾਣਾ ਵਿੱਚ ਕਥਿਤ ਤਸ਼ੱਦਦ ਕਰਨ ਦੇ ਮਾਮਲੇ ’ਚ ਇਨਸਾਫ਼ ਲੈਣ ਲਈ ਅੱਜ ਦਿ ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਸੇਵਾ ਸਭਾਵਾਂ ਕਰਮਚਾਰੀ ਯੂਨੀਅਨ ਦੀ ਅਗਵਾਈ ਹੇਠ ਕਿਸਾਨ ਅਤੇ ਮਜ਼ਦੂਰ ਜਥੇਬੰਦੀਆਂ ਨੇ ਜ਼ਿਲ੍ਹਾ ਪੁਲੀਸ ਮੁਖੀ ਗਗਨਅਜੀਤ ਸਿੰਘ ਦੇ ਦਫ਼ਤਰ ਅੱਗੇ ਧਰਨਾ ਦਿੱਤਾ। ਇਸ ਦੌਰਾਨ ਕਿਸਾਨ ਆਗੂਆਂ ਨੇ ਮੰਗ ਕੀਤੀ ਕਿ ਕਰਨੈਲ ਸਿੰਘ ’ਤੇ ਕਥਿਤ ਤੌਰ ’ਤੇ ਤਸ਼ੱਦਦ ਢਾਹੁਣ ਵਾਲੇ ਮਾਲੇਰਕੋਟਲਾ ਥਾਣਾ ਸ਼ਹਿਰੀ-1 ਦੇ ਮੁਖੀ ਨੂੰ ਮੁਅੱਤਲ ਕਰਕੇ ਉਸ ਖ਼ਿਲਾਫ਼ ਵਿਭਾਗੀ ਕਾਰਵਾਈ ਕੀਤੀ ਜਾਵੇ। ਧਰਨੇ ’ਚ ਦਿ ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਸੇਵਾ ਸਭਾਵਾਂ ਕਰਮਚਾਰੀ ਯੂਨੀਅਨ ਦੇ ਮਾਲੇਰਕੋਟਲਾ, ਸੰਗਰੂਰ, ਬਰਨਾਲਾ ਅਤੇ ਪਟਿਆਲਾ ਜ਼ਿਲ੍ਹਿਆਂ ਦੇ ਕਰਮਚਾਰੀਆਂ ਤੋਂ ਕਿਸਾਨ ਜਥੇਬੰਦੀਆਂ ਦੇ ਕਾਰਕੁਨਾਂ ਨੇ ਸ਼ਮੂਲੀਅਤ ਕੀਤੀ।
ਧਰਨੇ ਨੂੰ ਸੰਬੋਧਨ ਕਰਦਿਆਂ ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਸੇਵਾ ਸਭਾਵਾਂ ਕਰਮਚਾਰੀ ਯੂਨੀਅਨ ਦੇ ਸੂਬਾ ਪ੍ਰਧਾਨ ਬਹਾਦਰ ਸਿੰਘ ਜੱਲ੍ਹਾ ਨੇ ਕਰਨੈਲ ਸਿੰਘ ’ਤੇ ਹੋਏ ਪੁਲੀਸ ਜਬਰ ਦੀ ਨਿਖੇਧੀ ਕਰਦਿਆਂ ਕਿਹਾ ਕਿ ਯੂਨੀਅਨ ਕਰਨੈਲ ਸਿੰਘ ਨੂੰ ਇਨਸਾਫ਼ ਦਿਵਾਉਣ ਤੱਕ ਸੰਘਰਸ਼ ਜਾਰੀ ਰੱਖੇਗੀ ਤੇ ਹਾਈ ਕੋਰਟ ਤੱਕ ਵੀ ਪਹੁੰਚ ਕਰੇਗੀ।
ਇੰਡੀਅਨ ਫਾਰਮਰਜ਼ ਐਸੋਸੀਏਸ਼ਨ ਦੇ ਸੂਬਾ ਮੀਤ ਪ੍ਰਧਾਨ ਗੁਰਦੇਵ ਸਿੰਘ ਸੰਗਾਲਾ, ਬੀਕੇਯੂ ਏਕਤਾ (ਉਗਰਾਹਾਂ) ਦੇ ਜ਼ਿਲ੍ਹਾ ਆਗੂ ਨਿਰਮਲ ਸਿੰਘ ਅਲੀਪੁਰ, ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਆਗੂ ਭੁਪਿੰਦਰ ਸਿੰਘ ਲੌਂਗੋਵਾਲ, ਰੁਪਿੰਦਰ ਸਿੰਘ ਚੌਂਦਾ, ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਗੁਰਦੇਵ ਸਿੰਘ, ਬੀਕੇਯੂ (ਡਕੌਂਦਾ) ਦੇ ਅਮਰਜੀਤ ਸਿੰਘ ਰੋਹਣੋ, ਬੀਕੇਯੂ (ਕਾਦੀਆਂ) ਦੇ ਜਗਦੀਸ਼ ਸਿੰਘ ਚੌਂਦਾ, ਨਹਿਰੀ ਪਾਣੀ ਪ੍ਰਾਪਤੀ ਸੰਘਰਸ਼ ਕਮੇਟੀ ਦੇ ਲਾਭ ਸਿੰਘ ਨੱਥੋਹੇੜੀ, ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਜਗਤਾਰ ਸਿੰਘ ਤੋਲੇਵਾਲ, ਪੰਜਾਬ ਸਟੂਡੈਂਟਸ ਯੂਨੀਅਨ ਦੀ ਆਗੂ ਕਮਲਦੀਪ ਕੌਰ ਅਤੇ ਪ੍ਰੈੱਸ ਕਲੱਬ ਮਾਲੇਰਕੋਟਲਾ ਦੇ ਪ੍ਰਧਾਨ ਅਨਵਰ ਮਹਿਬੂਬ ਨੇ ਪੁਲੀਸ ਵੱਲੋਂ ਕਰਨੈਲ ਸਿੰਘ ’ਤੇ ਬੇਵਜ੍ਹਾ ਢਾਹੇ ਅਣਮਨੁੱਖੀ ਤਸ਼ੱਦਦ ਅਤੇ ਉਸ ਦੇ ਘਰ ’ਚ ਕੀਤੀ ਭੰਨਤੋੜ ਦੀ ਨਿਖੇਧੀ ਕਰਦਿਆਂ ਜ਼ਿੰਮੇਵਾਰ ਪੁਲੀਸ ਅਧਿਕਾਰੀ ਨੂੰ ਤੁਰੰਤ ਮੁਅੱਤਲ ਕਰ ਕੇ ਉਸ ਖ਼ਿਲਾਫ਼ ਬਣਦੀ ਕਾਨੂੰਨੀ ਕਾਰਵਾਈ ਕਰਨ ਦੀ ਮੰਗ ਕੀਤੀ।
ਇਸ ਧਰਨੇ ’ਚ ਕਿਸਾਨ ਆਗੂ ਜਰਨੈਲ ਸਿੰਘ ਜਹਾਂਗੀਰ, ਸਹਿਕਾਰੀ ਸਭਾਵਾਂ ਜ਼ੋਨ ਸੰਗਰੂਰ ਦੇ ਆਗੂ ਅਵਤਾਰ ਸਿੰਘ ਤਾਰੀ ਭੁੱਲਰਹੇੜੀ, ਲਖਵੀਰ ਸਿੰਘ ਡਡਹੇੜੀ, ਕੁਲਵਿੰਦਰ ਸਿੰਘ ਭੂਦਨ, ਗੁਰਪ੍ਰੀਤ ਸਿੰਘ ਹਥਨ, ਵਿਦਿਆਰਥੀ ਆਗੂ ਸੁਖਦੀਪ ਸਿੰਘ ਹਥਨ, ਕਰਮਜੀਤ ਸਿੰਘ ਬਰਨਾਲਾ, ਪਰਮਜੀਤ ਸਿੰਘ ਢੀਂਡਸਾ, ਮੁਲਾਜ਼ਮ ਆਗੂ ਬੰਟੀ ਸ਼ਰਮਾ, ਗੁਰਤੇਜ ਸਿੰਘ ਪਟਿਆਲਾ ਆਦਿ ਵੀ ਮੌਜੂਦ ਸਨ।

Advertisement

ਪੁਲੀਸ ਵੱਲੋਂ ਜ਼ਿੰਮੇਵਾਰ ਅਧਿਕਾਰੀ ਖ਼ਿਲਾਫ਼ ਕਾਰਵਾਈ ਦਾ ਭਰੋਸਾ

ਪੁਲੀਸ ਕਪਤਾਨ (ਐਚ) ਮਾਲੇਰਕੋਟਲਾ ਸਵਰਨਜੀਤ ਕੌਰ, ਡੀਐੱਸਪੀ ਕੁਲਦੀਪ ਸਿੰਘ, ਡੀਐੱਸਪੀ ਰਣਜੀਤ ਸਿੰਘ ਅਤੇ ਡੀਐੱਸਪੀ ਰਛਪਾਲ ਸਿੰਘ ਢੀਂਡਸਾ ਵੱਲੋਂ ਕਰਨੈਲ ਸਿੰਘ ਦੇ ਮਾਮਲੇ ’ਚ ਬਣੀ ਐਕਸ਼ਨ ਕਮੇਟੀ ਦੇ ਆਗੂਆਂ ਨਾਲ ਪਹਿਲੇ ਗੇੜ ਦੀ ਬੈਠਕ ਬੇਸਿੱਟਾ ਰਹੀ। ਦੂਜੇ ਗੇੜ ਦੀ ਬੈਠਕ ਵਿੱਚ ਪੁਲੀਸ ਅਧਿਕਾਰੀਆਂ ਵੱਲੋਂ ਕਮੇਟੀ ਨੂੰ ਜ਼ਿੰਮੇਵਾਰ ਪੁਲੀਸ ਅਧਿਕਾਰੀ ਖ਼ਿਲਾਫ਼ 28 ਨਵੰਬਰ ਨੂੰ ਦੋ ਵਜੇ ਤੱਕ ਯੋਗ ਕਾਰਵਾਈ ਕਰਨ ਦੇ ਦਿੱਤੇ ਭਰੋਸੇ ਮਗਰੋਂ ਧਰਨਾ ਸਮਾਪਤ ਕਰ ਦਿੱਤਾ ਗਿਆ।

ਯੂਨੀਅਨ ਦੀ ਪੰਜ ਮੈਂਬਰੀ ਕਮੇਟੀ ਦੀ ਮੀਟਿੰਗ ਅੱਜ

ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਸੇਵਾ ਸਭਾਵਾਂ ਕਰਮਚਾਰੀ ਯੂਨੀਅਨ ਦੇ ਸੂਬਾ ਪ੍ਰਧਾਨ ਬਹਾਦਰ ਸਿੰਘ ਜੱਲ੍ਹਾ ਨੇ ਕਿਹਾ ਕਿ ਯੂਨੀਅਨ ਦੀ ਪੰਜ ਮੈਂਬਰੀ ਕਮੇਟੀ ਅਤੇ ਕਿਸਾਨ ਯੂਨੀਅਨਾਂ ਦੇ ਆਗੂਆਂ ਦੀ ਇਸ ਮਸਲੇ ’ਤੇ 28 ਨਵੰਬਰ ਨੂੰ ਤਿੰਨ ਵਜੇ ਬੈਠਕ ਹੋਵੇਗੀ, ਜੋ ਪੁਲੀਸ ਕਾਰਵਾਈ ਦੇ ਮੱਦੇਨਜ਼ਰ ਕੋਈ ਅਗਲੇ ਪ੍ਰੋਗਰਾਮ ਦਾ ਐਲਾਨ ਕਰੇਗੀ। ਦੂਜੇ ਪਾਸੇ ਕਰਨੈਲ ਸਿੰਘ ਸਰਕਾਰੀ ਹਸਪਤਾਲ ਮਾਲੇਰਕੋਟਲਾ ਵਿੱਚ ਜ਼ੇਰੇ ਇਲਾਜ ਹੈ।

Advertisement

Advertisement