ਮੁਲਾਜ਼ਮਾਂ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਰੋਸ ਮਾਰਚ
ਪਰਸ਼ੋਤਮ ਬੱਲੀ
ਬਰਨਾਲਾ, 18 ਅਗਸਤ
ਸਮੂਹ ਵਿਭਾਗਾਂ ਦੇ ਕਰਮਚਾਰੀਆਂ ਨੇ ਸਾਂਝਾ ਮੁਲਾਜ਼ਮ ਮੰਚ ਪੰਜਾਬ ਅਤੇ ਯੂਟੀ ਅਤੇ ਪੈਨਸ਼ਨਰਜ਼ ਵੱਲੋਂ ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸ ਯੂਨੀਅਨ ਪੰਜਾਬ ਦੀ ਸੂਬਾ ਕਮੇਟੀ ਦੇ ਸੱਦੇ ’ਤੇ ਮੁਲਾਜ਼ਮਾਂ ਵੱਲੋਂ ਹਾਜ਼ਰੀ ਲਾਉਣ ਉਪਰੰਤ ਵਾਕਆਊਟ ਕਰਕੇ ਡਿਪਟੀ ਕਮਿਸ਼ਨਰ ਦਫ਼ਤਰ ਬਰਨਾਲਾ ਅੱਗੇ ਰੈਲੀ ਕਰਨ ਉਪਰੰਤ ਬਾਜ਼ਾਰ ਵਿੱਚ ਪੰਜਾਰ ਸਰਕਾਰ ਖਿਲਾਫ ਰੋਸ ਮਾਰਚ ਕੀਤਾ। ਅੱਜ ਦੇ ਰੋਸ ਮਾਰਚ ਦੀ ਸਾਂਝਾ ਮੁਲਾਜ਼ਮ ਮੰਚ ਪੰਜਾਬ ਅਤੇ ਯੂਟੀ ਅਤੇ ਪੈਨਸ਼ਨਰਜ਼ ਵੱਲੋਂ ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸ ਯੂਨੀਅਨ ਪੰਜਾਬ ਦੇ ਆਗੂ ਬਖਸ਼ੀਸ਼ ਸਿੰਘ, ਨਛੱਤਰ ਸਿੰਘ ਭਾਈਰੂਪਾ, ਕਰਮਜੀਤ ਸਿੰਘ ਬੀਹਲਾ, ਮੋਹਣ ਸਿੰਘ ਆਦਿ ਨੇ ਅਗਵਾਈ ਕੀਤੀ। ਸੂਬਾ ਕਮੇਟੀ ਦੇ ਸੱਦੇ ’ਤੇ ਸਮੂਹ ਵਿਭਾਗਾਂ ਦੇ ਮਨਿਸਟੀਰੀਅਲ ਕਾਮਿਆਂ ਨੇ 21 ਅਗਸਤ ਤੱਕ ਸਮੂਹਿਕ ਛੁੱਟੀ ‘ਤੇ ਜਾਣ ਦਾ ਫੈਸਲਾ ਕੀਤਾ ਹੈ। ਸਮੂਹ ਮੁਲਾਜ਼ਮ ਆਗੂਆਂ ਨੇ ਫੈਸਲਾ ਕੀਤਾ ਕਿ ਜੇ ਸਰਕਾਰ ਕੇਂਦਰ ਦੀ ਤਰਜ ‘ਤੇ ਪੇ-ਕਮਿਸ਼ਨ ਲਾਗੂ ਕਰਦੀ ਹੈ ਤਾਂ 22 ਅਗਸਤ ਨੂੰ ਪੰਜਾਬ ਦੀਆਂ ਸਮੂਹ ਭਰਾਤਰੀ ਜਥੇਬੰਦੀਆਂ ਅਤੇ ਫੈਡਰੇਸ਼ਨਾਂ ਵੱਲੋਂ ਅਗਲੇ ਸਖਤ ਸੰਘਰਸ਼ ਦਾ ਐਲਾਨ ਕੀਤਾ ਜਾਵੇਗਾ।