ਮੁਲਾਜ਼ਮਾਂ ਨੇ ਤਨਖ਼ਾਹਾਂ ਨਾ ਮਿਲਣ ਵਿਰੁੱਧ ਧਰਨਾ ਲਾਇਆ
07:07 AM Sep 01, 2023 IST
ਪੱਤਰ ਪ੍ਰੇਰਕ
ਮਾਨਸਾ, 31 ਅਗਸਤ
ਪੀਡਬਲਯੂਡੀ ਫੀਲਡ ਵਰਕਸ਼ਾਪ ਵਰਕਰਜ਼ ਯੂਨੀਅਨ ਵੱਲੋਂ ਵਾਟਰ ਸਪਲਾਈ ਐਂਡ ਸੀਵਰੇਜ ਬੋਰਡ ਦੇ ਕਾਰਜਕਾਰੀ ਇੰਜਨੀਅਰ ਦੇ ਦਫ਼ਤਰ ਵਿੱਚ ਪਿਛਲੇ ਮਹੀਨੇ ਜੁਲਾਈ ਦੀਆਂ ਤਨਖਾਹ ਨਾ ਦੇਣ ਵਿਰੁੱਧ ਧਰਨਾ ਦਿੱਤਾ। ਧਰਨਾਕਾਰੀਆਂ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਦੇ ਆਗੂ ਹਰੀ ਸਿੰਘ ਨੇ ਕਿਹਾ ਕਿ ਕੱਚੇ ਕਰਮਚਾਰੀਆਂ ਨੂੰ ਤਨਖਾਹਾਂ ਨਾ ਮਿਲਣ ਕਾਰਨ, ਉਨ੍ਹਾਂ ਨੂੰ ਆਪਣੇ ਪਰਿਵਾਰ ਦਾ ਪਾਲਣ-ਪੋਸ਼ਣ ਕਰਨ ਵਿੱਚ ਮੁਸ਼ਕਲ ਆ ਰਹੀ ਹੈ। ਉਨ੍ਹਾਂ ਕਿਹਾ ਕਿ ਉਕਤ ਮੰਗ ਪਿਛਲੇ ਕਈ ਦਿਨਾਂ ਤੋਂ ਅਧਿਕਾਰੀਆਂ ਦੇ ਧਿਆਨ ਵਿੱਚ ਲਿਆਂਦੀ ਗਈ ਹੈ। ਉਨ੍ਹਾਂ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਕੱਚੇ ਕਾਮਿਆਂ ਨੂੰ ਤਨਖਾਹਾਂ ਨਾ ਦਿੱਤੀਆਂ ਗਈਆਂ ਤਾਂ ਜਥੇਬੰਦੀ ਵੱਲੋਂ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ।
Advertisement
Advertisement