ਪੁਰਾਣੀ ਪੈਨਸ਼ਨ ਬਹਾਲੀ ਦੀ ਮੰਗ ਲਈ ਡਟੇ ਮੁਲਾਜ਼ਮ
ਰਵਿੰਦਰ ਰਵੀ
ਬਰਨਾਲਾ, 28 ਅਕਤੂਬਰ
ਸਰਕਾਰ ਵੱਲੋਂ ਪੁਰਾਣੀ ਪੈਨਸ਼ਨ ਬਹਾਲ ਕਰਨ ਲਈ 18 ਨਵੰਬਰ 2022 ਨੂੰ ਕੀਤੇ ਨੋਟੀਫਿਕੇਸ਼ਨ ਨੂੰ ਲਾਗੂ ਨਾ ਕਰਨ ਦੇ ਰੋਸ ਵਜੋਂ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਪੰਜਾਬ ਦੇ ਸੱਦੇ ’ਤੇ ਅੱਜ ਐੱਨਪੀਐੱਸ ਮੁਲਾਜ਼ਮਾਂ ਵੱਲੋਂ ਸਰਕਾਰ ਦਾ ਪਿੱਟ ਸਿਆਪਾ ਕੀਤਾ ਗਿਆ। ਜਥੇਬੰਦੀ ਦੇ ਸੂਬਾਈ ਕੋ-ਕਨਵੀਨਰ ਅਜੀਤ ਪਾਲ ਸਿੰਘ ਜਸੋਵਾਲ, ਸੂਬਾਈ ਜੁਆਇੰਟ ਸਕੱਤਰ ਬਿਕਰਮਜੀਤ ਸਿੰਘ ਕੱਦੋ, ਕੋ-ਕਨਵੀਨਰ ਜੱਸਾ ਸਿੰਘ ਪਿਸ਼ੌਰੀਆ, ਨਿਰਮਲ ਸਿੰਘ ਪੱਖੋ ਕਲਾਂ ਕੋ-ਕਨਵੀਨਰ ਬਰਨਾਲਾ, ਦਿਗਵਿਜੇਪਾਲ ਸ਼ਰਮਾ ਸੂਬਾ ਪ੍ਰਧਾਨ ਡੀਟੀਐੱਫ, ਗੁਰਦੀਪ ਸਿੰਘ ਚੀਮਾਂ ਕਨਵੀਨਰ ਲੁਧਿਆਣਾ, ਦਰਸ਼ਨ ਅਲੀਸ਼ੇਰ , ਕਰਮਜੀਤ ਸਿੰਘ ਤਾਮਕੋਟ ਕੋ-ਕਨਵੀਨਰ ਅਤੇ ਪਰਮਿੰਦਰ ਸਿੰਘ ਜ਼ਿਲ੍ਹਾ ਪ੍ਰਧਾਨ ਬੀਐੱਡ ਅਧਿਆਪਕ ਫਰੰਟ ਨੇ ਕਿਹਾ ਕਿ ਮੁੱਖ ਮੰਤਰੀ ਅਤੇ ਵਿੱਤ ਮੰਤਰੀ ਸਮੇਤ ਸਭ ਨੇ ਪੁਰਾਣੀ ਪੈਨਸ਼ਨ ਬਹਾਲ ਕਰਨ ਦੇ ਵਾਅਦੇ ਕੀਤੇ ਪਰ ਅੱਜ ਤੱਕ ਅਮਲ ਨਹੀਂ ਹੋਇਆ। ਆਗੂ ਕਰਮਜੀਤ ਸਿੰਘ ਬੀਹਲਾ, ਸਰਬਜੀਤ ਸਿੰਘ, ਜਸਵਿੰਦਰ ਸਿੰਘ ਨਿਰਮਲ ਸਿੰਘ ਮੋਗਾ ਨੇ ਕਿਹਾ ਕਿ ਉਹ ਜ਼ਿਮਨੀ ਚੋਣਾਂ ਵਿੱਚ ਸੱਤਾਧਾਰੀ ਧਿਰ ਦੇ ਲਾਰਿਆਂ ਤੋਂ ਲੋਕਾਂ ਨੂੰ ਸੁਚੇਤ ਕਰਨਗੇ।