ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਮੁਲਾਜ਼ਮਾਂ ਨੇ ਡੀਸੀ ਦਫ਼ਤਰ ਘੇਰਿਆ

07:59 AM Jul 16, 2024 IST
ਡੀਸੀ ਦਫਤਰ ਅੱਗੇ ਮੁੁਜ਼ਾਹਰਾ ਕਰਦੇ ਹੋਏ ਮੁਲਾਜ਼ਮ।

ਦਵਿੰਦਰ ਸਿੰਘ
ਯਮੁਨਾਨਗਰ, 15 ਜੁਲਾਈ
ਹਰਿਆਣਾ ਸਰਕਾਰ ਪੀਡਬਲਿਊਡੀ ਮਕੈਨੀਕਲ ਵਰਕਰਜ਼ ਯੂਨੀਅਨ (ਸਬੰਧਤ ਹਰਿਆਣਾ ਸੰਯੁਕਤ ਕਰਮਚਾਰੀ ਸੰਘ ) ਦਾ ਜ਼ਿਲ੍ਹਾ ਪੱਧਰੀ ਧਰਨਾ ਜ਼ਿਲ੍ਹਾ ਪ੍ਰਧਾਨ ਸ਼ਿਆਮ ਸਿੰਘ ਰਾਵਲ ਦੀ ਪ੍ਰਧਾਨਗੀ ਹੇਠ ਸਮਾਪਤ ਹੋਇਆ । ਇਸ ਮੌਕੇ ਸੂਬਾਈ ਜਨਰਲ ਸਕੱਤਰ ਸੰਦਲ ਸਿੰਘ ਰਾਣਾ, ਸੂਬਾਈ ਕਾਰਜਕਾਰਨੀ ਮੈਂਬਰ ਰਾਮਪਾਲ ਸੈਣੀ ਅਤੇ ਸੂਬਾਈ ਪ੍ਰੈਸ ਬੁਲਾਰੇ ਸੰਜੀਵ ਬੱਗਾ ਹਾਜ਼ਰ ਸਨ। ਮੰਚ ਸੰਚਾਲਨ ਜ਼ਿਲ੍ਹਾ ਸਕੱਤਰ ਸਤੀਸ਼ ਸ਼ਰਮਾ ਨੇ ਕੀਤਾ। ਜ਼ਿਲ੍ਹੇ ਭਰ ਦੇ ਮੁਲਾਜ਼ਮਾਂ ਨੇ ਡਿਪਟੀ ਕਮਿਸ਼ਨਰ ਦੇ ਦਫਤਰ ਅੱਗੇ ਧਰਨਾ ਦਿੱਤਾ। ਜਨ ਸਿਹਤ ਵਿਭਾਗ ਜਗਾਧਰੀ ਬ੍ਰਾਂਚ ਦੇ ਪ੍ਰਧਾਨ ਕੁਲਬੀਰ ਸਿੰਘ, ਬਿਲਾਸਪੁਰ ਦੇ ਪ੍ਰਧਾਨ ਸਲੀਮ ਖਾਨ, ਰਾਦੌਰ ਦੇ ਪ੍ਰਧਾਨ ਮੁਖੀ ਜਗਨੇਸ਼ ਕੁਮਾਰ, ਯਮੁਨਾਨਗਰ ਬ੍ਰਾਂਚ ਦੇ ਸਕੱਤਰ ਸੁਰਿੰਦਰ ਕੁਮਾਰ ਅਤੇ ਖਜ਼ਾਨਚੀ ਰਾਜ ਕੁਮਾਰ ਧੀਮਾਨ ਅਤੇ ਅਲਕੇਸ਼ ਕੁਮਾਰ ਦੀ ਅਗੁਵਾਈ ਵਿੱਚ ਸਰਕਾਰ ਵਿਰੋਧੀ ਨਾਅਰੇਬਾਜ਼ੀ ਕਰਦਿਆਂ ਇਕਜੁੱਟਤਾ ਦਾ ਪ੍ਰਗਟਾਵਾ ਕੀਤਾ। ਇਸ ਦੌਰਾਨ ਸ਼ਹਿਰ ਵਿੱਚ ਰੋਸ ਪ੍ਰਦਰਸ਼ਨ ਕਰਦਿਆਂ ਡੀਸੀ ਦੀ ਗੈਰਹਾਜ਼ਰੀ ਵਿੱਚ ਜ਼ਿਲ੍ਹੇ ਦੇ ਐੱਸਡੀਐੱਮ ਨੂੰ 23 ਸੂਤਰੀ ਮੰਗ ਪੱਤਰ ਸੌਂਪਿਆ ਗਿਆ। ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਸ਼ਿਆਮ ਸਿੰਘ ਰਾਵਲ, ਜ਼ਿਲ੍ਹਾ ਸਕੱਤਰ ਸਤੀਸ਼ ਸ਼ਰਮਾ ਅਤੇ ਜ਼ਿਲ੍ਹਾ ਖਜ਼ਾਨਚੀ ਰਾਜੇਸ਼ ਸ਼ਿਓਰਾਣ ਨੇ ਕਿਹਾ ਕਿ ਹਰਿਆਣਾ ਸਰਕਾਰ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਪ੍ਰਤੀ ਗੰਭੀਰ ਨਹੀਂ ਹੈ। ਜੇ ਸਰਕਾਰ ਨੇ ਕਰਮਚਾਰੀਆਂ ਦੀਆਂ ਮੰਗਾਂ ਨੂੰ ਸਮੇਂ ਸਿਰ ਪੂਰਾ ਨਾ ਕੀਤਾ ਤਾਂ ਹਰਿਆਣਾ ਸੰਯੁਕਤ ਕਰਮਚਾਰੀ ਯੂਨੀਅਨ ਮੁੱਖ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕਰੇਗੀ। ਐੱਸਡੀਐੱਮ ਨੇ ਭਰੋਸਾ ਦਿੱਤਾ ਕਿ ਮੁਲਾਜ਼ਮਾਂ ਦਾ ਮੰਗ ਪੱਤਰ ਤੁਰੰਤ ਪ੍ਰਭਾਵ ਨਾਲ ਮੁੱਖ ਮੰਤਰੀ ਤੱਕ ਪਹੁੰਚਾ ਦਿੱਤਾ ਜਾਵੇਗਾ ।

Advertisement

Advertisement