ਮੁਲਾਜ਼ਮਾਂ ਵੱਲੋਂ ਕਾਲੇ ਚੋਲੇ ਪਾ ਕੇ ਸਰਕਾਰ ਖ਼ਿਲਾਫ਼ ਪ੍ਰਦਰਸ਼ਨ
10:08 AM Jul 25, 2020 IST
ਪੱਤਰ ਪ੍ਰੇਰਕ
ਮਾਨਸਾ, 24 ਜੁਲਾਈ
Advertisement
ਪੰਜਾਬ ਐਂਡ ਯੂਟੀ ਮੁਲਾਜ਼ਮ ਤੇ ਪੈਨਸ਼ਨਰ ਸੰਘਰਸ਼ ਕਮੇਟੀ ਜ਼ਿਲ੍ਹਾ ਮਾਨਸਾ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਜ਼ਿਲ੍ਹਾ ਪਰਿਸ਼ਦ ਦਫ਼ਤਰ ਅਤੇ ਜੰਗਲਾਤ ਵਿਭਾਗ ਦੇ ਮੰਡਲ ਦਫ਼ਤਰ ’ਚ ਤਿੰਨ ਥਾਵਾਂ ’ਤੇ ਕਾਲੇ ਚੋਲੇ ਅਤੇ ਕਾਲੇ ਮਾਸਕ ਪਾਕੇ ਪੰਜਾਬ ਸਰਕਾਰ ਖ਼ਿਲਾਫ਼ ਘੜੇ ਭੰਨਕੇ ਰੋਸ ਪ੍ਰਦਰਸ਼ਨ ਕੀਤਾ ਗਿਆ।
ਜਥੇਬੰਦੀ ਦੇ ਆਗੂ ਰਾਜ ਕੁਮਾਰ ਰੰਗਾ ਅਤੇ ਮੱਖਣ ਸਿੰਘ ਉਡਤ ਨੇ ਕਿਹਾ ਕਿ ਕੈਪਟਨ ਸਰਕਾਰ ਦੇ ਲੋਕਾਂ ਨਾਲ ਕਰਜ਼ਾ ਮੁਆਫ਼ੀ ਅਤੇ ਘਰ-ਘਰ ਨੌਕਰੀ ਅਤੇ ਤਿੰਨ ਸਾਲ ਦੀ ਸੇਵਾ ਵਾਲੇ ਕੱਚੇ ਮੁਲਾਜ਼ਮ ਪੱੱਕੇ ਕੀਤੇ ਜਾਣ ਦੇ ਵਾਅਦੇ ਵਫ਼ਾ ਨਹੀਂ ਹੋਏ ਹਨ।
Advertisement
ਆਗੂਆਂ ਨੇ ਕਿਹਾ ਕਿ ਕੈਪਟਨ ਸਰਕਾਰ ਨੇ ਪੁਰਾਣੇ ਖੜੇ ਮਸਲੇ ਹੱਲ ਕਰਨ ਦੇ ਉਲਟ ਜਲ ਸਰੋਤ ਵਿਭਾਗ ਦੀਆਂ 6857 ਪੋਸਟਾਂ ਖ਼ਤਮ ਕੀਤੀਆਂ। ਉਨ੍ਹਾਂ ਮੰਗ ਕੀਤੀ ਕਿ ਜੇਕਰ ਇਨ੍ਹਾਂ ਮੰਗਾਂ ਦਾ ਨਿਪਟਾਰਾ ਨਾ ਕੀਤਾ ਤਾਂ ਉਹ ਆਰ-ਪਾਰ ਦੀ ਲੜਾਈ ਲੜਨ ਲਈ ਮਜਬੂਰ ਹੋਣਗੇ।
Advertisement