ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਮੁੱਖ ਮੰਤਰੀ ਦੇ ਰੋਡ ਸ਼ੋਅ ਵਿੱਚ ਕਾਲੀਆਂ ਝੰਡੀਆਂ ਦਿਖਾਉਣਗੇ ਮੁਲਾਜ਼ਮ

08:33 AM May 07, 2024 IST

ਪੱਤਰ ਪ੍ਰੇਰਕ
ਬਠਿੰਡਾ, 6 ਮਈ
ਇੱਥੋਂ ਦੇ ਐੱਸਐੱਸਪੀ ਵੱਲੋਂ ਪੁਰਾਣੀ ਪੈਨਸ਼ਨ ਬਹਾਲੀ ਸਾਂਝਾ ਮੋਰਚਾ, ਪੰਜਾਬ ਇਕਾਈ-ਬਠਿੰਡਾ ਅਤੇ ਸੀਪੀਐੱਫ ਕਰਮਚਾਰੀ ਯੂਨੀਅਨ ਬਠਿੰਡਾ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਗਈ। ਇਨ੍ਹਾਂ ਜਥੇਬੰਦੀਆਂ ਦੇ ਮੁਲਾਜ਼ਮਾਂ ਨੇ ਭਲਕੇ 7 ਮਈ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਉਮੀਦਵਾਰ ਗੁਰਮੀਤ ਖੁੱਡੀਆਂ ਦੇ ਹੱਕ ਵਿੱਚ ਰੋਡ ਸ਼ੋਅ ਦਾ ਵਿਰੋਧ ਕਰਨ ਦਾ ਐਲਾਨ ਕੀਤਾ ਹੈ। ਮੁਲਾਜ਼ਮਾਂ ਵੱਲੋਂ ਪੁਰਾਣੀ ਪੈਨਸ਼ਨ ਬਹਾਲ ਨਾ ਕਰਨ ਦੇ ਰੋਸ ਵਜੋਂ ਰੋਡ ਸ਼ੋਅ ਸਮੇਂ ਕਾਲੀਆਂ ਝੰਡੀਆਂ ਦਿਖਾਉਣ ਦਾ ਪ੍ਰੋਗਰਾਮ ਉਲੀਕਿਆ ਹੋਇਆ ਹੈ। ਐੱਸਐੱਸਪੀ ਦੀਪਕ ਪਾਰਿਕ ਵੱਲੋਂ ਅਧਿਆਪਕ ਜਥੇਬੰਦੀਆਂ ਨਾਲ ਗੱਲਬਾਤ ਕੀਤੀ ਗਈ ਤੇ ਉਨ੍ਹਾਂ ਦੀ ਮੁੱਖ ਮੰਤਰੀ ਨਾਲ ਮੀਟਿੰਗ ਕਰਵਾਉਣ ਦਾ ਭਰੋਸਾ ਦਿੱਤਾ। ਅਧਿਆਪਕ ਆਗੂ ਜਗਸੀਰ ਸਿੰਘ ਸਹੋਤਾ ਨੇ ਦੱਸਿਆ ਕਿ ਪੁਰਾਣੀ ਪੈਨਸ਼ਨ ਬਹਾਲੀ ਦੀ ਮੰਗ ਨੂੰ ਲੈ ਕੇ ਮੁਲਾਜ਼ਮ ਵਰਗ ਸੰਘਰਸ਼ ਕਰ ਰਿਹਾ ਹੈ। ਲੋਕ ਸਭਾ ਚੋਣਾਂ ਮੌਕੇ ਮੁਲਾਜ਼ਮ ਵਰਗ ਨੇ ਆਪਣੇ ਘਰਾਂ ਅੱਗੇ ਪੋਸਟਰ ਲਾ ਕੇ ਹਰ ਸਿਆਸੀ ਧਿਰ ਨੂੰ ਸਿੱਧਾ ਸੁਨੇਹਾ ਦੇਣ ਦੀ ਕੋਸ਼ਿਸ਼ ਕੀਤੀ ਹੈ ਕਿ ਉਨ੍ਹਾਂ ਦੀ ਵੋਟ ਉਸ ਨੂੰ ਦਿੱਤੀ ਜਾਵੇਗੀ ਜੋ ਪੁਰਾਣੀ ਪੈਨਸ਼ਨ ਬਹਾਲ ਕਰੇਗਾ।
ਇਸ ਮੌਕੇ ਰਾਜਵੀਰ ਸਿੰਘ ਮਾਨ, ਜਗਪਾਲ ਸਿੰਘ ਬੰਗੀ, ਦਵਿੰਦਰ ਸਿੰਘ, ਨਰਿੰਦਰ ਸਿੰਘ, ਜਤਿੰਦਰ ਭੁੱਚੋ, ਬਲਕਰਨ ਸਿੰਘ, ਰੁਚੀ ਅਤੇ ਸੀਪੀ ਕਰਮਚਾਰੀ ਯੂਨੀਅਨ ਦੇ ਆਗੂ ਇਕਬਾਲ ਸਿੰਘ ਨੇ ਕਿਹਾ ਜੇ ਮੀਟਿੰਗ ਨਾ ਕਰਵਾਈ ਗਈ ਤਾਂ ਉਨ੍ਹਾਂ ਪ੍ਰੋਗਰਾਮ ਅਨੁਸਾਰ ਮੁੱਖ ਮੰਤਰੀ ਨੂੰ ਕਾਲੀਆਂ ਝੰਡੀਆਂ ਦਿਖਾਉਣਗੇ।

Advertisement

Advertisement
Advertisement