ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਭਲਕੇ ਤਹਿਸੀਲਾਂ ਦਾ ਕੰਮਕਾਜ ਠੱਪ ਕਰਨਗੇ ਮੁਲਾਜ਼ਮ

07:48 AM Nov 12, 2024 IST
ਏਡੀਸੀ ਨੂੰ ਪੱਤਰ ਦਿੰਦੇ ਹੋਏ ਡੀਸੀ ਦਫ਼ਤਰ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਦਲਬੀਰ ਸਿੰਘ ਤੇ ਹੋਰ।

ਮਹਿੰਦਰ ਸਿੰਘ ਰੱਤੀਆਂ
ਮੋਗਾ, 11 ਨਵੰਬਰ
ਪੰਜਾਬ ਸਟੇਟ ਮਨਿਸਟੀਰੀਅਲ ਸਟਾਫ ਐਸੋਸੀਏਸ਼ਨ (ਪੀਐੱਸਐੱਮਐੱਸਯੂ) ਵੱਲੋਂ ਭਲਕੇ 13 ਨਵੰਬਰ ਨੂੰ ਜ਼ਿਮਨੀ ਚੋਣ ਹਲਕੇ ਬਰਨਾਲਾ ’ਚ ਸੂਬਾ ਬਾਡੀ ਵੱਲੋਂ ਦਿੱਤੇ ਸੱਦੇ ਤਹਿਤ 13 ਨਵੰਬਰ ਨੂੰ ਰੋਸ ਮਾਰਚ ’ਚ ਡੀਸੀ ਦਫ਼ਤਰ ਕਰਮਚਾਰੀ ਯੂਨੀਅਨ ਵੱਲੋਂ ਸ਼ਮੂਲੀਅਤ ਕਰਨ ਨਾਲ ਤਹਿਸੀਲਾਂ ਵਿਚ ਕੰਮਕਾਜ ਠੱਪ ਰਹੇਗਾ। ਇਥੇ ਡੀਸੀ ਦਫ਼ਤਰ ਕਰਮਚਾਰੀ ਯੂਨੀਅਨ ਜ਼ਿਲ੍ਹਾ ਪ੍ਰਧਾਨ ਦਲਬੀਰ ਸਿੰਘ ਸਿੱਧੂ ਅਤੇ ਸਾਬਕਾ ਜ਼ਿਲ੍ਹਾ ਪ੍ਰਧਾਨ ਸੰਦੀਪ ਕੁਮਾਰ ਦੀ ਅਗਵਾਈ ਹੇਠ ਏਡੀਸੀ ਚਾਰੂਮਿੱਤਾ ਨੂੰ ਡੀਸੀ ਦਫ਼ਤਰੀ ਕਾਮਿਆਂ ਵੱਲੋਂ 13 ਨਵੰਬਰ ਨੁੰ ਸਮੂਹਿਕ ਛੁੱਟੀ ’ਤੇ ਜਾਣ ਸਬੰਧੀ ਅਗਾਊਂ ਪੱਤਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸੂਬਾ ਜਥੇਬੰਦੀ ਵੱਲੋਂ ਪੰਜਾਬ ਸਟੇਟ ਮਨਿਸਟੀਰੀਅਲ ਸਟਾਫ ਐਸੋਸੀਏਸ਼ਨ ਨੂੰ ਸਮਰਥਨ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਸਬੰਧੀ ਸਰਕਾਰ ਨੂੰ ਵਾਰ-ਵਾਰ ਮੰਗ ਪੱਤਰ ਭੇਜਣ ’ਤੇ ਵੀ ਮੰਗਾਂ ਨੂੰ ਪੂਰਾ ਨਾ ਕਰਨ ਦੇ ਰੋਸ ਵਿਚ ਸੂਬਾ ਪੱਧਰੀ ਰੋਸ ਰੈਲੀ ਤੇ ਪੰਜਾਬ ਸਰਕਾਰ ਦੇ ਖ਼ਿਲਾਫ਼ ਝੰਡਾ ਮਾਰਚ ਕਰਨ ਦਾ ਐਲਾਨ ਕੀਤਾ ਗਿਆ ਹੈ।

Advertisement

Advertisement