ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸ਼ਾਨਦਾਰ ਸੇਵਾਵਾਂ ਵਾਲੇ ਮੁਲਾਜ਼ਮ ਸਨਮਾਨੇ

06:45 AM Jul 03, 2024 IST

ਨਿੱਜੀ ਪੱਤਰ ਪ੍ਰੇਰਕ
ਮਾਲੇਰਕੋਟਲਾ, 2 ਜੁਲਾਈ
ਲੋਕ ਸਭਾ ਚੋਣਾਂ-2024 ਵਿੱਚ ਅਧਿਕਾਰੀਆਂ ਤੇ ਕਰਮਚਾਰੀਆਂ ਦੇ ਯੋਗਦਾਨ ਨੂੰ ਮਾਨਤਾ ਦਿੰਦਿਆਂ ਡਿਪਟੀ ਕਮਿਸ਼ਨਰ ਡਾ. ਪੱਲਵੀ ਨੇ ਸਥਾਨਕ ਪੰਜਾਬ ਉਰਦੂ ਅਕਾਦਮੀ ਵਿੱਚ ਸਮਾਗਮ ਦੌਰਾਨ ਕਰੀਬ 90 ਨੋਡਲ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਉਨ੍ਹਾਂ ਦੀ ਸਖ਼ਤ ਮਿਹਨਤ ਅਤੇ ਸਮਰਪਣ ਲਈ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਰਾਜਪਾਲ ਸਿੰਘ, ਸਹਾਇਕ ਕਮਿਸ਼ਨਰ ਹਰਬੰਸ ਸਿੰਘ, ਜ਼ਿਲ੍ਹਾ ਸਿੱਖਿਆ ਅਫ਼ਸਰ ਜਸਵਿੰਦਰ ਕੌਰ, ਡੀਆਈਓ ਸ਼ਾਇਨਾ, ਚੋਣ ਤਹਿਸੀਲਦਾਰ ਬ੍ਰਿਜ ਤੋਂ ਇਲਾਵਾ ਹੋਰ ਵੀ ਉੱਚ ਅਧਿਕਾਰੀ ਹਾਜ਼ਰ ਸਨ। ਡਾ. ਪੱਲਵੀ ਨੇ ਕਿਹਾ ਕਿ ਕਿਸੇ ਵੀ ਸਾਂਝੇ ਮਹੱਤਵਪੂਰਨ ਕਾਰਜ ਨੂੰ ਪ੍ਰਭਾਵਸ਼ਾਲੀ ਅਤੇ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ, ਇਸ ਵਿੱਚ ਲੱਗੇ ਹਰ ਇੱਕ ਟੀਮ ਮੈਂਬਰ ਦਾ ਸਹਿਯੋਗ ਬਹੁਤ ਜ਼ਰੂਰੀ ਹੁੰਦਾ ਹੈ। ਟੀਮ ਮੈਂਬਰਾਂ ਦੇ ਸਾਂਝੇ ਸਹਿਯੋਗ ਸਦਕਾ ਔਖੇ ਤੋਂ ਔਖਾ ਟੀਚਾ ਵੀ ਆਸਾਨੀ ਨਾਲ ਪ੍ਰਾਪਤ ਕੀਤਾ ਜਾ ਸਕਦਾ ਹੈ।
ਉਨ੍ਹਾਂ ਪ੍ਰਸ਼ੰਸਾ ਪੱਤਰ ਦੇਣ ਤੋਂ ਪਹਿਲਾਂ ਵੱਖ-ਵੱਖ ਵਿਭਾਗਾਂ ਦੇ ਨੋਡਲ ਅਧਿਕਾਰੀਆਂ ਤੇ ਕਰਮਚਾਰੀਆਂ ਨਾਲ ਉਨ੍ਹਾਂ ਨੂੰ ਚੋਣ ਡਿਊਟੀ ਦੌਰਾਨ ਪੇਸ਼ ਆਈਆਂ ਮੁਸ਼ਕਲਾਂ ਜਾਂ ਨਵੇਂ ਤਜਰਬੇ ਵੀ ਸਾਂਝੇ ਕਰਨ ਨੂੰ ਕਿਹਾ। ਉਨ੍ਹਾਂ ਸ਼ਿਕਾਇਤ ਨਿਵਾਰਨ ਸੈੱਲ ਦੇ ਨੋਡਲ ਅਫ਼ਸਰ ਡਾ. ਪਰਮਜੀਤ ਸਿੰਘ ਢਿੱਲੋਂ ਦੀ ਪ੍ਰਸ਼ੰਸਾ ਕੀਤੀ।

Advertisement

Advertisement
Advertisement