ਜ਼ਮੀਨ ਬਦਲੇ ਰੁਜ਼ਗਾਰ ਕੇਸ: ਲਾਲੂ, ਤੇਜਸਵੀ ਤੇ ਤੇਜ ਪ੍ਰਤਾਪ ਨੂੰ ਜ਼ਮਾਨਤ
ਨਵੀਂ ਦਿੱਲੀ, 7 ਅਕਤੂਬਰ
Land-for-jobs case: ਦਿੱਲੀ ਦੀ ਇਕ ਅਦਾਲਤ ਨੇ ਸੋਮਵਾਰ ਨੂੰ ਰਾਸ਼ਟਰੀ ਜਨਤਾ ਦਲ (ਆਰਜੇਡੀ) ਦੇ ਮੁਖੀ ਤੇ ਬਿਹਾਰ ਦੇ ਸਾਬਕਾ ਮੁੱਖ ਮੰਤਰੀ ਲਾਲੂ ਪ੍ਰਸਾਦ ਯਾਦਵ ਅਤੇ ਉਨ੍ਹਾਂ ਦੇ ਪੁੱਤਰਾਂ ਤੇਜਸਵੀ ਯਾਦਵ ਤੇ ਤੇਜ ਪ੍ਰਤਾਪ ਯਾਦਵ ਅਤੇ ਹੋਰਨਾਂ ਨੂੰ ਜ਼ਮੀਨ-ਬਦਲੇ-ਨੌਕਰੀ ਮਨੀ ਲਾਂਡਰਿੰਗ ਮਾਮਲੇ ਵਿਚ ਜ਼ਮਾਨਤ ਦੇ ਦਿੱਤੀ ਹੈ।
ਵਿਸ਼ੇਸ਼ ਜੱਜ ਵਿਸ਼ਾਲ ਗੋਗਨੇ ਦੀ ਅਦਾਲਤ ਨੇ ਮੁਲਜ਼ਮਾਂ ਨੂੰ ਪ੍ਰਤੀ ਵਿਅਕਤੀ ਇਕ ਲੱਖ ਰੁਪਏ ਦਾ ਬਾਂਡ ਭਰਨ ਦੇ ਆਧਾਰ ਉਤੇ ਇਹ ਰਾਹਤ ਦਿੰਦਿਆਂ ਕਿਹਾ ਕਿ ਉਨ੍ਹਾਂ ਨੂੰ ਮਾਮਲੇ ਦੀ ਜਾਰੀ ਜਾਂਚ ਦੌਰਾਨ ਗ੍ਰਿਫ਼ਤਾਰ ਨਾ ਕੀਤਾ ਜਾਵੇ।
ਇਸ ਮੌਕੇ ਲਾਲੂ ਅਤੇ ਹੋਰ ਸਾਰੇ ਵਿਅਕਤੀ ਨਿਜੀ ਤੌਰ ’ਤੇ ਅਦਾਲਤ ਅੱਗੇ ਪੇਸ਼ ਹੋਏ। ਇਸ ਤੋਂ ਪਹਿਲਾਂ ਅਦਾਲਤ ਨੇ ਇਸ ਸਬੰਧੀ ਸੀਬੀਆਈ ਵੱਲੋਂ ਦਾਖ਼ਲ ਕੀਤੀ ਗਈ ਜ਼ਿਮਨੀ ਚਾਰਜਸ਼ੀਟ ਉਤੇ ਗ਼ੌਰ ਕਰਦਿਆਂ ਉਨ੍ਹਾਂ ਨੂੰ ਸੰਮਨ ਜਾਰੀ ਕੀਤੇ ਸਨ। ਇਸ ਸਬੰਧੀ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ 6 ਅਗਸਤ ਨੂੰ ਅੰਤਿਮ ਰਿਪੋਰਟ ਦਾਖ਼ਲ ਕੀਤੀ ਸੀ। ਈਡੀ ਨੇ ਸੀਬੀਆਈ ਵੱਲੋਂ ਦਰਜ ਇਕ ਐਫ਼ਆਈਆਰ ਦੇ ਆਧਾਰ ਉਤੇ ਕੇਸ ਦਰਜ ਕੀਤਾ ਸੀ। -ਪੀਟੀਆਈ