ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸ਼੍ਰੋਮਣੀ ਕਮੇਟੀ ਵੱਲੋਂ ਰੁਜ਼ਗਾਰ ਮੇਲਾ

07:20 AM Jul 02, 2024 IST

ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 1 ਜੁਲਾਈ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਕਾਲਜਾਂ ਦੇ ਵਿਦਿਆਰਥੀਆਂ ਨੂੰ ਰੁਜ਼ਗਾਰ ਦੇ ਮੌਕੇ ਦੇਣ ਲਈ ਸ਼੍ਰੋਮਣੀ ਕਮੇਟੀ ਵੱਲੋਂ ਰੁਜ਼ਗਾਰ ਮੇਲੇ ਲਗਾਇਆ ਗਿਆ। ਸ਼੍ਰੋਮਣੀ ਕਮੇਟੀ ਦਾ ਇਹ ਪਹਿਲਾ ਰੁਜ਼ਗਾਰ ਮੇਲਾ ਸੀ, ਜਿਸ ਵਿੱਚ ਨਾਮਵਰ 25 ਕੰਪਨੀਆਂ ਨੇ ਸ਼ਮੂਲੀਅਤ ਕੀਤੀ ਅਤੇ ਲਗਪਗ 300 ਵਿਦਿਆਰਥੀਆਂ ਨੂੰ ਰੁਜ਼ਗਾਰ ਦੇ ਮੌਕੇ ਪ੍ਰਦਾਨ ਕੀਤੇ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਬੀਬੀ ਹਰਜਿੰਦਰ ਕੌਰ, ਸਕੱਤਰ ਵਿਦਿਆ ਇੰਜਨੀਅਰ ਸੁਖਮਿੰਦਰ ਸਿੰਘ ਸਮੇਤ ਹੋਰ ਸ਼ਖ਼ਸੀਅਤਾਂ ਹਾਜ਼ਰ ਸਨ। ਇਸ ਸਬੰਧੀ ਸਕੱਤਰ ਸੁਖਮਿੰਦਰ ਸਿੰਘ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਵਿਦਿਆਰਥੀਆਂ ਨੂੰ ਯੂਪੀਐੱਸਸੀ, ਪੀਪੀਐੱਸਸੀ ਵਰਗੀਆਂ ਮੁਕਾਬਲਾ ਪ੍ਰੀਖਿਆਵਾਂ ਦੀ ਤਿਆਰੀ ਬਿਲਕੁਲ ਮੁਫਤ ਕਰਵਾਉਣ ਦਾ ਵੀ ਪ੍ਰਬੰਧ ਕੀਤਾ ਗਿਆ ਹੈ। ਹੁਣ ਸ਼੍ਰੋਮਣੀ ਕਮੇਟੀ ਦੇ ਕਾਲਜਾਂ ਵਿਚ ਵਿੱਦਿਆ ਹਾਸਲ ਕਰ ਰਹੇ ਵਿਦਿਆਰਥੀਆਂ ਨੂੰ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਵਾਸਤੇ ਭਾਰਤ ਦੀਆਂ ਨਾਮਵਰ ਕੰਪਨੀਆਂ ਨਾਲ ਸੰਪਰਕ ਕਰਕੇ ਇਹ ਰੁਜ਼ਗਾਰ ਮੇਲਾ ਲਗਾਇਆ ਗਿਆ ਹੈ, ਜਿਸ ਵਿੱਚ ਦੇਸ਼ ਭਰ ਤੋਂ ਕਰੀਬ 25 ਕੰਪਨੀਆਂ ਦੇ ਨੁਮਾਇੰਦੇ ਪਹੁੰਚੇ। ਇਸ ਮੇਲੇ ਵਿਚ ਸ਼੍ਰੋਮਣੀ ਕਮੇਟੀ ਦੇ ਵੱਖ ਵੱਖ ਕਾਲਜਾਂ ਦੇ ਕਰੀਬ 600 ਵਿਦਿਆਰਥੀਆਂ ਨੇ ਭਾਗ ਲਿਆ, ਜਿਨ੍ਹਾਂ ਵਿੱਚੋਂ ਲਗਪਗ 300 ਵਿਦਿਆਰਥੀਆਂ ਨੂੰ ਵੱਖ-ਵੱਖ ਕੰਪਨੀਆਂ ਵੱਲੋਂ ਰੁਜ਼ਗਾਰ ਲਈ ਚੁਣਿਆ ਗਿਆ।

Advertisement

Advertisement
Advertisement