ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਦਿਵਿਆਂਗਾਂ ਨੂੰ ਜ਼ਮੈਟੋ ਕੰਪਨੀ ਨਾਲ ਜੋੜ ਕੇ ਦਿੱਤਾ ਰੁਜ਼ਗਾਰ

09:23 AM Aug 04, 2024 IST

ਅੰਮ੍ਰਿਤਸਰ: ਕੈਬਨਿਟ ਮੰਤਰੀ ਸ੍ਰੀਮਤੀ ਬਲਜੀਤ ਕੌਰ ਵੱਲੋਂ ਦਿੱਤੇ ਗਏ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਵੱਲੋਂ ਜ਼ਿਲ੍ਹੇ ਦੇ ਦਿਵਿਆਂਗਾਂ ਨੂੰ ਰੁਜ਼ਗਾਰ ਦੇਣ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ। ਡਿਪਟੀ ਕਮਿਸ਼ਨਰ ਵੱਲੋਂ ਗੈਰ-ਸਰਕਾਰੀ ਸੰਸਥਾ ਨਿਊ ਮੋਸ਼ਨ ਨਾਲ ਗੱਲਬਾਤ ਕਰ ਕੇ ਬੈਟਰੀ ਨਾਲ ਚੱਲਣ ਵਾਲੀਆਂ ਵੀਲ੍ਹ ਚੇਅਰ ਉਕਤ ਵਿਅਕਤੀਆਂ ਨੂੰ ਮੁਹੱਈਆ ਕਰਵਾ ਕੇ ਜ਼ਮੈਟੋ ਨਾਲ ਜੋੜਿਆ ਜਾ ਰਿਹਾ ਹੈ। ਜ਼ਿਲ੍ਹਾ ਭਲਾਈ ਅਫ਼ਸਰ ਪਲਵ ਸ੍ਰੇਸ਼ਟਾ ਨੇ ਦੱਸਿਆ ਕਿ ਉਕਤ ਵਿਅਕਤੀਆਂ ਨੂੰ ਵੀਲ੍ਹ ਚੇਅਰ ਦਿੱਤੀਆਂ ਜਾ ਰਹੀਆਂ ਹਨ। ਉਨਾਂ ਕਿਹਾ ਕਿ ਵਧੀਕ ਡਿਪਟੀ ਕਮਿਸ਼ਨਰ ਨਿਕਾਸ ਕੁਮਾਰ ਵੱਲੋਂ ਜੋਗਿੰਦਰ ਸਿੰਘ ਨਾਮੀਂ ਇੱਕ ਵਿਅਕਤੀ ਨੂੰ ਬੈਟਰੀ ਨਾਲ ਚੱਲਣ ਵਾਲੀ ਵੀਲ੍ਹ ਚੇਅਰ ਦੇ ਕੇ ਜ਼ਮੈਟੋ ਨਾਲ ਜੋੜਿਆ ਗਿਆ ਹੈ। -ਖੇਤਰੀ ਪ੍ਰਤੀਨਿਧ

Advertisement

Advertisement
Advertisement