For the best experience, open
https://m.punjabitribuneonline.com
on your mobile browser.
Advertisement

ਗੁਰਦੁਆਰਾ ਸੰਨ੍ਹ ਸਾਹਿਬ ਵਿਖੇ ਮੀਨਾਕਾਰੀ ਤੇ ਸੁੰਦਰੀਕਰਨ ਦੀ ਸੇਵਾ ਮੁਕੰਮਲ

10:40 AM Apr 21, 2024 IST
ਗੁਰਦੁਆਰਾ ਸੰਨ੍ਹ ਸਾਹਿਬ ਵਿਖੇ ਮੀਨਾਕਾਰੀ ਤੇ ਸੁੰਦਰੀਕਰਨ ਦੀ ਸੇਵਾ ਮੁਕੰਮਲ
ਗੁਰਦੁਆਰਾ ਸੰਨ੍ਹ ਸਾਹਿਬ ਦੇ ਪ੍ਰਬੰਧਕੀ ਬਲਾਕ ਦਾ ਉਦਘਾਟਨ ਕਰਦੇ ਹੋਏ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ।
Advertisement

ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 20 ਅਪਰੈਲ
ਗੁਰੂ ਅਮਰਦਾਸ ਜੀ ਨਾਲ ਸਬੰਧਤ ਇਤਿਹਾਸਕ ਗੁਰਦੁਆਰਾ ਸੰਨ੍ਹ ਸਾਹਿਬ ਬਾਸਰਕੇ ਦੇ ਮੁੱਖ ਦਰਬਾਰ ਵਿਚ ਮੀਨਾਕਾਰੀ ਤੇ ਸੁੰਦਰੀਕਰਨ ਦੀ ਸੇਵਾ ਮੁਕੰਮਲ ਹੋ ਗਈ ਹੈ ਅਤੇ ਅੱਜ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਇਸ ਨੂੰ ਸੰਗਤ ਅਰਪਣ ਕੀਤਾ ਗਿਆ। ਇਸ ਦੌਰਾਨ ਗੁਰਦੁਆਰੇ ਵਿੱਚ ਤਿਆਰ ਕੀਤੇ ਗਏ ਨਵੇਂ ਪ੍ਰਬੰਧਕੀ ਬਲਾਕ ਅਤੇ ਮੀਟਿੰਗ ਹਾਲ ਦਾ ਵੀ ਉਦਘਾਟਨ ਕੀਤਾ ਗਿਆ। ਸ਼੍ਰੋਮਣੀ ਕਮੇਟੀ ਵੱਲੋਂ ਇਹ ਸੇਵਾ ਕਾਰਸੇਵਾ ਬਾਬਾ ਸੁਬੇਗ ਸਿੰਘ ਕੋਲੋਂ ਕਰਵਾਈ ਗਈ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਗੁਰੂ ਅਮਰਦਾਸ ਜੀ ਦਾ 450 ਸਾਲਾ ਜੋਤੀ ਜੋਤਿ ਦਿਵਸ ਸਿੱਖ ਕੌਮ ਸਤੰਬਰ ਮਹੀਨੇ ਵਿੱਚ ਖਾਲਸਈ ਜਾਹੋ-ਜਲਾਲ ਨਾਲ ਮਨਾ ਰਹੀ ਹੈ। ਇਸ ਨੂੰ ਸਮਰਪਿਤ ਇਸ ਗੁਰੂਘਰ ਦੀ ਸੇਵਾ ਪਹਿਲ ਦੇ ਅਧਾਰ ’ਤੇ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਗੁਰਦੁਆਰੇ ਦੇ ਮੁੱਖ ਦਰਬਾਰ ਦੀ ਖੂਬਸੂਰਤੀ ਲਈ ਮੀਨਾਕਾਰੀ ਅਤੇ ਪ੍ਰਬੰਧਕੀ ਬਲਾਕ ਦੀ ਸੇਵਾ ਬਾਬਾ ਸੁਬੇਗ ਸਿੰਘ ਕਾਰਸੇਵਾ ਕੋਲੋਂ ਕਰਵਾਈ ਗਈ ਹੈ। ਇਥੇ ਸੰਗਤ ਦੀ ਸਹੂਲਤ ਲਈ ਲੋੜੀਂਦੇ ਹੋਰ ਵੀ ਕਾਰਜ ਕੀਤੇ ਜਾਣਗੇ। ਉਨ੍ਹਾ ਐਲਾਨ ਕੀਤਾ ਕਿ 450 ਸਾਲਾ ਸ਼ਤਾਬਦੀ ਨੂੰ ਸਮਰਪਿਤ ਵਿਸ਼ਾਲ ਗੁਰਮਤਿ ਸਮਾਗਮ ਗੁਰਦੁਆਰਾ ਸੰਨ੍ਹ ਸਾਹਿਬ ਵਿੱਚ ਵੀ ਕੀਤਾ ਜਾਵੇਗਾ। ਇਸ ਦੌਰਾਨ ਸਾਬਕਾ ਮੰਤਰੀ ਗੁਲਜ਼ਾਰ ਸਿੰਘ ਰਣੀਕੇ ਨੇ ਵੀ ਸੰਬੋਧਨ ਕੀਤਾ । ਇਸ ਮੌਕੇ ਬਾਬਾ ਸੁਬੇਗ ਸਿੰਘ ਨੂੰ ਪ੍ਰਮੁੱਖ ਸ਼ਖ਼ਸੀਅਤਾਂ ਨੇ ਸਿਰੋਪਾਓ ਦੇ ਕੇ ਸਨਮਾਨਿਤ ਵੀ ਕੀਤਾ।
ਸਮਾਗਮ ਸਮੇਂ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਰਾਜਿੰਦਰ ਸਿੰਘ ਮਹਿਤਾ, ਮੈਂਬਰ ਮੰਗਵਿੰਦਰ ਸਿੰਘ ਖਾਪੜਖੇੜੀ, ਭਾਈ ਮਨਜੀਤ ਸਿੰਘ, ਸੁਰਜੀਤ ਸਿੰਘ ਭਿੱਟੇਵੱਡ, ਰਣਬੀਰ ਸਿੰਘ ਰਾਣਾ ਲੋਪੋਕੇ, ਬਾਬਾ ਸੁਬੇਗ ਸਿੰਘ, ਬਾਬਾ ਅਵਤਾਰ ਸਿੰਘ ਧੱਤਲ, ਸਕੱਤਰ ਪ੍ਰਤਾਪ ਸਿੰਘ, ਓਐੱਸਡੀ ਸਤਬੀਰ ਸਿੰਘ ਧਾਮੀ, ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਮੀਤ ਸਕੱਤਰ ਮੀਡੀਆ ਹਰਭਜਨ ਸਿੰਘ ਵਕਤਾ ਸਣੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਅਤੇ ਸੰਗਤ ਮੌਜੂਦ ਸੀ।

Advertisement

Advertisement
Author Image

sukhwinder singh

View all posts

Advertisement
Advertisement
×