ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਕਿਸਾਨਾਂ ਵੱਲੋਂ ਬਿਜਲੀ ਮੁਲਾਜ਼ਮਾਂ ਦਾ ਘਿਰਾਓ

07:46 AM May 04, 2024 IST
ਪਿੰਡ ਕੋਟੜਾ ਲੇਹਲ ਵਿੱਚ ਬਿਜਲੀ ਮੁਲਾਜ਼ਮਾਂ ਦਾ ਘਿਰਾਓ ਕਰਦੇ ਹੋਏ ਕਿਸਾਨ।

ਰਮੇਸ਼ ਭਾਰਦਵਾਜ
ਲਹਿਰਾਗਾਗਾ, 3 ਮਈ
ਪਿੰਡ ਕੋਟੜਾ ਲਹਿਲ ਵਿੱਚ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਪਿੰਡ ਇਕਾਈ ਦੇ ਪ੍ਰਧਾਨ ਕਰਨੈਲ ਸਿੰਘ ਕੋਟੜਾ ਦੀ ਅਗਵਾਈ ਹੇਠ ਬਿਜਲੀ ਮਹਿਕਮੇ ਦੇ ਅਧਿਕਾਰੀਆਂ ਦਾ ਘਿਰਾਓ ਕੀਤਾ ਗਿਆ।
ਕਿਸਾਨ ਆਗੂਆਂ ਨੇ ਦੱਸਿਆ ਕਿ ਅੱਜ ਪਿੰਡ ਕੋਟੜਾ ਲੇਹਲ ਵਿੱਚ ਸਵੇਰੇ ਬਿਜਲੀ ਮਹਿਕਮੇ ਦੇ ਮੁਲਾਜ਼ਮਾਂ ਹਰਦੀਪ ਸਿੰਘ, ਕਰਮਦੀਨ, ਹਰਜਿੰਦਰਪਾਲ ਤੇ ਰਵਿੰਦਰ ਕੁਮਾਰ ਵੱਲੋਂ ਬਿਨਾਂ ਸੂਚਿਤ ਕੀਤੇ ਪਿੰਡ ਵਿੱਚ ਸੜੇ ਹੋਏ ਮੀਟਰਾਂ ਦੇ ਕੁਨੈਕਸ਼ਨ ਕੱਟਣ ਅਤੇ ਚਿੱਪ ਵਾਲੇ ਮੀਟਰ ਲਾਉਣ ਦੀ ਕੋਸ਼ਿਸ਼ ਕੀਤੀ ਗਈ ਪਰ ਜਦੋਂ ਇਸ ਸਬੰਧੀ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਇਕਾਈ ਮੈਂਬਰਾਂ ਨੂੰ ਪਤਾ ਲੱਗਾ ਤਾਂ ਉਨ੍ਹਾਂ ਵੱਲੋਂ ਬਿਜਲੀ ਮੁਲਾਜ਼ਮਾਂ ਦਾ ਘਿਰਾਓ ਕਰ ਲਿਆ ਗਿਆ। ਉਨ੍ਹਾਂ ਦੱਸਿਆ ਕਿ ਜਦੋਂ ਤੱਕ ਮਹਿਕਮੇ ਦਾ ਕੋਈ ਵੱਡਾ ਜ਼ਿੰਮੇਵਾਰ ਅਧਿਕਾਰੀ ਚਿੱਪ ਵਾਲੇ ਮੀਟਰ ਨਾ ਲਾਉਣ ਦਾ ਪਿੰਡ ਵਾਸੀਆਂ ਨੂੰ ਵਿਸ਼ਵਾਸ ਨਹੀਂ ਦਵਾਉਂਦਾ ਉਨ੍ਹਾਂ ਦਾ ਘਿਰਾਓ ਜਾਰੀ ਰਹੇਗਾ। ਐੱਸਡੀਓ ਦੇ ਸਮਾਰਟ ਮੀਟਰਾਂ ਨੂੰ ਨਾ ਲਾਉਣ ਦੇ ਭਰੋਸੇ ਮਗਰੋਂ ਆਗੂਆਂ ਨੇ ਬਿਜਲੀ ਮੁਲਾਜ਼ਮਾਂ ਦਾ ਘਿਰਾਓ ਖਤਮ ਕੀਤਾ।

Advertisement

Advertisement
Advertisement