ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਡੀਸੀ ਤੇ ਐੱਸਐੱਸਪੀ ਵੱਲੋਂ ਐਨਕਾਰਡ ਜ਼ਿਲ੍ਹਾ ਟਾਸਕ ਫੋਰਸ ਦੀ ਮੀਟਿੰਗ

08:37 AM Sep 26, 2024 IST
ਡਿਪਟੀ ਕਮਿਸ਼ਨਰ ਤੇ ਜ਼ਿਲ੍ਹਾ ਪੁਲੀਸ ਮੁਖੀ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ।

ਰਵਿੰਦਰ ਰਵੀ
ਬਰਨਾਲਾ, 25 ਸਤੰਬਰ
ਜ਼ਿਲ੍ਹਾ ਪੁਲੀਸ ਮੁਖੀ ਸੰਦੀਪ ਮਲਿਕ ਨੇ ਆਖਿਆ ਕਿ ਬਰਨਾਲਾ ਪੁਲੀਸ ਵੱਲੋਂ ਪਿਛਲੇ 9 ਮਹੀਨਿਆਂ ਦੌਰਾਨ ਐਨਡੀਪੀਐਸ ਅਧੀਨ 143 ਕੇਸ ਦਰਜ ਕੀਤੇ ਗਏ ਹਨ, 247 ਮੁਲਜ਼ਮ ਗ੍ਰਿਫ਼ਤਾਰ ਕੀਤੇ ਗਏ ਹਨ ਤੇ 163 ਚਲਾਨ ਅਦਾਲਤ ਵਿੱਚ ਪੇਸ਼ ਕੀਤੇ ਗਏ ਹਨ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਵਿੱਚ 215 ਪੁਰਸ਼ ਅਤੇ 32 ਔਰਤਾਂ ਸ਼ਾਮਲ ਹਨ। ਐੱਨਡੀਪੀਐੱਸ ਐਕਟ ਦੇ ਚੈਪਟਰ 68 ਤਹਿਤ ਮੁਲਜ਼ਮਾਂ ਦੀ 2.20 ਕਰੋੜ ਰੁਪਏ ਦੀ ਜਾਇਦਾਦ ਜ਼ਬਤ ਕੀਤੀ ਗਈ ਹੈ। ਅੱਜ ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਨੇ ਐਨਕਾਰਡ (ਨੈਸ਼ਨਲ ਨਾਰਕੋਟਿਕਸ ਕੋਆਰਡੀਨੇਸ਼ਨ ਪੋਰਟਲ) ਦੀ ਜ਼ਿਲ੍ਹਾ ਪੱਧਰੀ ਦੀ ਮੀਟਿੰਗ ਕੀਤੀ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪੁਲੀਸ ਨੇ ਸੱਤ ਹੌਟ-ਸਪੌਟਸ ਦੀ ਪਛਾਣ ਕੀਤੀ ਹੈ। ਇਨ੍ਹਾਂ ਸਾਰੀਆਂ ਥਾਵਾਂ ਦੀ ਬਾਕਾਇਦਾ ਚੈਕਿੰਗ ਕੀਤੀ ਜਾਂਦੀ ਹੈ ਤੇ ਸਖ਼ਤ ਚੌਕਸੀ ਰੱਖੀ ਜਾਂਦੀ ਹੈ। ਡੀਸੀ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਜ਼ਿਲ੍ਹੇ ਵਿੱਚ 14 ਓਟ ਕੇਂਦਰ ਚਲਾਏ ਜਾ ਰਹੇ ਹਨ, ਜਿਨ੍ਹਾਂ ਵਿੱਚ ਇੱਕ ਨਸ਼ਾ ਛੁਡਾਊ ਤੇ ਮੁੜ ਵਸੇਬਾ ਕੇਂਦਰ ਅਤੇ ਪੰਜ ਨਿੱਜੀ ਨਸ਼ਾ ਛੁਡਾਊ ਕੇਂਦਰ ਹਨ। ਇਸ ਵੇਲੇ 26752 ਲੋਕ ਨਸ਼ਾ ਛੁਡਾਉਣ ਲਈ ਇਲਾਜ ਕਰਵਾ ਰਹੇ ਹਨ।

Advertisement

Advertisement