ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਵਰ੍ਹਦੇ ਮੀਂਹ ’ਚ ਮੁਲਜ਼ਮਾਂ ਤੇ ਪੁਲੀਸ ਵਿਚਾਲੇ ਮੁਕਾਬਲਾ

07:38 AM Jan 13, 2025 IST
ਮੁਕਤਸਰ ਵਿੱਚ ਪੁਲੀਸ ਮੁਕਾਬਲੇ ਵਿੱਚ ਜ਼ਖ਼ਮੀ ਮੁਲਜ਼ਮ।

ਗੁਰਸੇਵਕ ਸਿੰਘ ਪ੍ਰੀਤ
ਸ੍ਰੀ ਮੁਕਤਸਰ ਸਾਹਿਬ, 12 ਜਨਵਰੀ
ਮੁਕਤਸਰ-ਫਿਰੋਜ਼ਪੁਰ ਰੋਡ ’ਤੇ ਮੁਕਤਸਰ ਤੋਂ ਕਰੀਬ 8 ਕਿਲੋਮੀਟਰ ਦੂਰ ਸਥਿਤ ਪਿੰਡ ਲੁਬਾਣਿਆਂ ਵਾਲੀ ’ਚ ਬੀਤੀ ਰਾਤ ਵਰ੍ਹਦੇ ਮੀਂਹ ’ਚ ਮੁਕਤਸਰ ਪੁਲੀਸ ਅਤੇ ਮੁਲਜ਼ਮਾਂ ਵਿਚਾਲੇ ਮੁਕਾਬਲਾ ਹੋਇਆ। ਇਸ ਦੌਰਾਨ ਗੋਲੀ ਲੱਗਣ ਕਾਰਨ ਇਕ ਮੁਲਜ਼ਮ ਜ਼ਖ਼ਮੀ ਹੋ ਗਿਆ। ਮੌਕੇ ’ਤੇ ਪੁਲੀਸ ਨੇ ਤਿੰਨ ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਜ਼ਿਲ੍ਹਾ ਮੁਖੀ ਤੁਸ਼ਾਰ ਗੁਪਤਾ ਨੇ ਦੱਸਿਆ ਕਿ ਇਨ੍ਹਾਂ ਤਿੰਨੋਂ ਮੁਲਜ਼ਮਾਂ ਨੇ ਠੇਕੇਦਾਰ ਤੋਂ ਕਰੋੜ ਰੁਪਏ ਦੀ ਫਿਰੌਤੀ ਮੰਗੀ ਸੀ। ਮੁਕਤਸਰ ਲਾਗਲੇ ਪਿੰਡ ਰੁਪਾਣਾ ’ਚ ਸਥਿਤ ਪੇਪਰ ਮਿੱਲ ਦੇ ਤੂੜੀ ਅਤੇ ਫੱਕ ਫੀਡਿੰਗ ਦੇ ਠੇਕੇਦਾਰ ਸਾਧੂ ਰਾਮ ਤੋਂ ਇਨ੍ਹਾਂ ਮੁਲਜ਼ਮਾਂ ਨੇ ਵਿਦੇਸ਼ੀ ਮੋਬਾਈਲ ਨੰਬਰ ਤੋਂ ਫੋਨ ਕਰਕੇ ਆਪਣੇ-ਆਪ ਨੂੰ ਲਾਰੈਂਸ ਬਿਸ਼ਨੋਈ ਗੈਂਗ ਦੇ ਗੁਰਗੇ ਦੱਸਦਿਆਂ ਇਕ ਕਰੋੜ ਰੁਪਏ ਦੀ ਫਿਰੌਤੀ ਮੰਗੀ ਸੀ। ਠੇਕੇਦਾਰ ਨੇ ਇਸ ਸਬੰਧੀ ਪੁਲੀਸ ਨੂੰ ਜਾਣਕਾਰੀ ਦਿੱਤੀ।
ਪੁਲੀਸ ਨੇ ਕੇਸ ਦਰਜ ਕਰਦਿਆਂ ਪੀੜਤ ਵਿਅਕਤੀ ਨਾਲ ਮਿਲ ਕੇ ਆਪਣਾ ਜਾਲ ਵਿਛਾਇਆ ਅਤੇ ਮੁਲਜ਼ਮਾਂ ਨੂੰ 15 ਲੱਖ ਰੁਪਏ ਫਿਰੌਤੀ ਲੈਣ ਵਾਸਤੇ ਮਨਾ ਲਿਆ। ਫਿਰ ਉਨ੍ਹਾਂ ਵੱਲੋਂ ਦੱਸੇ ਅਨੁਸਾਰ ਪਿੰਡ ਲੁਬਾਣਿਆਂ ਵਾਲੀ ਵਿੱਚ ਜਦੋਂ ਠੇਕੇਦਾਰ 15 ਲੱਖ ਰੁਪਏ ਲੈ ਕੇ ਗਿਆ ਤਾਂ ਪੁਲੀਸ ਨੇ ਵਰ੍ਹਦੇ ਮੀਂਹ ਵਿੱਚ ਉੱਥੇ ਘੇਰਾਬੰਦੀ ਕੀਤੀ ਹੋਈ ਸੀ। ਐੱਸਐੱਸਪੀ ਨੇ ਦੱਸਿਆ ਕਿ ਪੁਲੀਸ ਨੇ ਜਦੋਂ ਮੁਲਜ਼ਮਾਂ ਨੂੰ ਲਲਕਾਰਿਆ ਤਾਂ ਉਨ੍ਹਾਂ ਨੇ ਪੁਲੀਸ ਉੱਪਰ ਗੋਲੀ ਚਲਾ ਦਿੱਤੀ। ਪੁਲੀਸ ਵੱਲੋਂ ਵੀ ਜਵਾਬੀ ਗੋਲੀ ਚਲਾਈ ਗਈ ਜਿਸ ਕਾਰਨ ਇੱਕ ਵਿਅਕਤੀ ਜ਼ਖ਼ਮੀ ਹੋ ਗਿਆ। ਜਦੋਂ ਦੂਜੇ ਦੋ ਵਿਅਕਤੀ ਭੱਜਣ ਲੱਗੇ ਤਾਂ ਉਨ੍ਹਾਂ ਨੂੰ ਵੀ ਪੁਲੀਸ ਨੇ ਗ੍ਰਿਫਤਾਰ ਕਰ ਲਿਆ। ਐੱਸਐੱਸਪੀ ਨੇ ਦੱਸਿਆ ਕਿ ਹੁਣ ਪੁਲੀਸ ਇਨ੍ਹਾਂ ਵਿਅਕਤੀਆਂ ਪਾਸੋਂ ਪੁੱਛ-ਪੜਤਾਲ ਕਰ ਕੇ ਇਨ੍ਹਾਂ ਦੇ ਪਿਛੋਕੜ ਅਤੇ ਲਾਰੈਂਸ ਬਿਸ਼ਨੋਈ ਨਾਲ ਸਬੰਧਾਂ ਦੀ ਤਹਿਕੀਕਾਤ ਕਰੇਗੀ। ਉਨ੍ਹਾਂ ਦੱਸਿਆ ਕਿ ਜ਼ਖ਼ਮੀ ਦੀ ਪਛਾਣ ਸੁਖਮੰਦਰ ਸਿੰਘ ਵਜੋਂ ਹੋਈ ਹੈ ਜਦੋਂ ਕਿ ਬਾਕੀ ਦੋਵਾਂ ਦੀ ਪਛਾਣ ਲਖਵੀਰ ਸਿੰਘ ਅਤੇ ਸਰਵਨ ਸਿੰਘ ਵਜੋਂ ਹੋਈ ਹੈ।

Advertisement

Advertisement