ਪੁਲੀਸ ਤੇ ਗੈਂਗਸਟਰਾਂ ਵਿਚਾਲੇ ਮੁਕਾਬਲਾ, ਇੱਕ ਜ਼ਖ਼ਮੀ
08:18 AM Jan 12, 2025 IST
ਯਮੁਨਾਨਗਰ (ਪੱਤਰ ਪ੍ਰੇਰਕ): ਇੱਥੋਂ ਦੇ ਪਿੰਡ ਗੋਲਨਪੁਰ ਵਿੱਚ ਪੁਲੀਸ ਅਤੇ ਗੈਂਗਸਟਰਾਂ ਵਿਚਾਲੇ ਮੁਕਾਬਲਾ ਹੋਇਆ। ਇਸ ਦੌਰਾਨ ਮੁਲਾਣਾ ਦੇ ਰਹਿਣ ਵਾਲੇ ਗੈਂਗਸਟਰ ਨੂੰ ਗੋਲੀ ਵੱਜੀ ਅਤੇ ਉਸ ਦੇ ਸਾਥੀ ਨੂੰ ਪੁਲੀਸ ਨੇ ਗ੍ਰਿਫ਼ਤਾਰ ਕਰ ਲਿਆ। ਡੀਐੱਸਪੀ ਐੱਸਟੀਐਫ ਅਮਨ ਕੁਮਾਰ ਨੇ ਦੱਸਿਆ ਕਿ ਕਰਨਾਲ ਐੱਸਟੀਐਫ ਤੋਂ ਸੂਚਨਾ ਮਿਲੀ ਸੀ ਕਿ ਗੈਂਗਸਟਰ ਯਮੁਨਾਨਗਰ ਇਲਾਕੇ ਵਿੱਚ ਕੋਈ ਵਾਰਦਾਤ ਕਰਨ ਦੇ ਇਰਾਦੇ ਨਾਲ ਘੁੰਮ ਰਹੇ ਹਨ। ਸੂਚਨਾ ਮਗਰੋਂ ਜਦੋਂ ਐੱਸਟੀਐੱਫ ਟੀਮ ਉਥੇ ਪਹੁੰਚੀ ਤਾਂ ਗੈਂਗਸਟਰਾਂ ਨੇ ਉਨ੍ਹਾਂ ’ਤੇ ਗੋਲੀਆਂ ਚਲਾ ਦਿੱਤੀਆਂ। ਮਗਰੋਂ ਇੱਕ ਗੈਂਗਸਟਰ ਨੂੰ ਗੋਲੀ ਲੱਗੀ ਅਤੇ ਉਸ ਨੂੰ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਉਹ ਕਰਨਾਲ ’ਚ ਕਿਸੇ ਮਾਮਲੇ ਵਿੱਚ ਲੋੜੀਂਦਾ ਸੀ। ਯਮੁਨਾਨਗਰ ਦੇ ਜਿਸ ਹਸਪਤਾਲ ਵਿੱਚ ਗੈਂਗਸਟਰ ਨੂੰ ਦਾਖ਼ਲ ਕਰਵਾਇਆ ਗਿਆ ਹੈ।
Advertisement
Advertisement