For the best experience, open
https://m.punjabitribuneonline.com
on your mobile browser.
Advertisement

ਪੁਲੀਸ ਅਤੇ ਲੁਟੇਰਾ ਗਰੋਹ ਦੇ ਮੈਂਬਰਾਂ ਵਿਚਾਲੇ ਮੁਕਾਬਲਾ

10:50 PM Feb 02, 2025 IST
ਪੁਲੀਸ ਅਤੇ ਲੁਟੇਰਾ ਗਰੋਹ ਦੇ ਮੈਂਬਰਾਂ ਵਿਚਾਲੇ ਮੁਕਾਬਲਾ
Advertisement
ਹਰਦੀਪ ਸਿੰਘ
ਧਰਮਕੋਟ, 2 ਫਰਵਰੀ
ਪਿੰਡ ਚੁੱਘਾ ਕਲਾਂ ਵਿੱਚ ਕਾਰ ਸਵਾਰ ਸ਼ੱਕੀ ਵਿਅਕਤੀਆਂ ਅਤੇ ਪੁਲੀਸ ਵਿਚਾਲੇ ਹੋਏ ਮੁਕਾਬਲੇ ਵਿੱਚ ਦੋ ਨੌਜਵਾਨ ਗੋਲੀ ਲੱਗਣ ਕਾਰਨ ਜ਼ਖਮੀ ਹੋ ਗਏ ਅਤੇ ਤਿੰਨ ਨੂੰ ਪੁਲੀਸ ਨੇ ਕਾਬੂ ਕਰ ਲਿਆ।   ਦੇਰ ਸ਼ਾਮ ਹੋਏ ਮੁਕਾਬਲੇ ਮਗਰੋਂ ਦੋਵਾਂ ਜ਼ਖਮੀਆਂ ਨੂੰ ਪੁਲੀਸ ਨੇ ਸਿਵਲ ਹਸਪਤਾਲ ਮੋਗਾ ਭਰਤੀ ਕਰਵਾਇਆ ਹੈ। ਜਾਣਕਾਰੀ ਮੁਤਾਬਕ ਇਹ ਪੰਜ ਮੈਂਬਰੀ ਲੁਟੇਰਾ ਗਰੋਹ ਕੁਝ ਦਿਨਾਂ ਤੋਂ ਇਸ ਖੇਤਰ ਵਿੱਚ ਲੁੱਟ ਦੀਆਂ ਵਾਰਦਾਤਾਂ ਨੂੰ ਅੰਜਾਮ ਦੇ ਰਿਹਾ ਸੀ। ਇਸ ਗਰੋਹ ਨੇ ਲੰਘੇ ਦਿਨੀਂ ਪਿੰਡ ਮਹਿਲ ਤੋਂ ਹਥਿਆਰ ਦਿਖਾ ਕੇ ਐੱਨਆਰਆਈ ਤੋਂ ਕੀਆ ਕਾਰ ਤੇ ਹੋਰ ਕੀਮਤੀ ਸਾਮਾਨ ਲੁੱਟਿਆ ਸੀ ਜਿਸ ਸਬੰਧੀ ਪੁਲੀਸ ਵੱਲੋਂ ਕੇਸ ਦਰਜ ਕੀਤਾ ਗਿਆ ਸੀ।
ਅੱਜ ਸੀਏ ਸਟਾਫ਼ ਮੋਗਾ ਨੂੰ ਸੂਚਨਾ ਮਿਲੀ ਸੀ ਕਿ ਗਰੋਹ ਫਿਰ ਕੋਈ ਵਾਰਦਾਤ ਨੂੰ ਅੰਜਾਮ ਦੇਣ ਲਈ ਧਰਮਕੋਟ ਵੱਲ ਆ ਰਿਹਾ ਹੈ। ਸੂਚਨਾ ਦੇ ਅਧਾਰ ’ਤੇ ਧਰਮਕੋਟ ਦੇ ਡੀਐੱਸਪੀ ਰਮਨਦੀਪ ਸਿੰਘ, ਸੀਆਈਏ ਸਟਾਫ਼ ਦੇ ਮੁਖੀ ਦਿਲਜੀਤ ਸਿੰਘ, ਥਾਣਾ ਧਰਮਕੋਟ ਦੇ ਮੁਖੀ ਜਤਿੰਦਰ ਸਿੰਘ ਅਤੇ ਥਾਣਾ ਕੋਟ ਈਸੇ ਖਾਂ ਮੁਖੀ ਸੁਨੀਤਾ ਬਾਵਾ ਦੀ ਅਗਵਾਈ ਹੇਠ ਨਾਕਾ ਲਾਇਆ ਗਿਆ। ਇਸੇ ਦੌਰਾਨ ਗਰੋਹ ਦੇ ਮੈਂਬਰ ਜਦੋਂ ਖੋਹੀ ਹੋਈ ਕਾਰ ਰਾਹੀਂ ਉੱਥੇ ਪੁੱਜੇ ਤਾਂ ਪੁਲੀਸ ਨੂੰ ਦੇਖ ਉਨ੍ਹਾਂ ਭੱਜਣ ਦੀ ਕੋਸ਼ਿਸ਼ ਕਰਦਿਆਂ ਪੁਲੀਸ ਉੱਤੇ ਫਾਇਰੰਗ ਕੀਤੀ। ਜਵਾਬੀ ਕਾਰਵਾਈ ਦੌਰਾਨ ਦੋ ਜਣਿਆਂ ਨੂੰ ਗੋਲੀ ਲੱਗੀ ਜਦਕਿ ਤਿੰਨ ਹੋਰਨਾਂ ਨੂੰ ਕਾਬੂ ਕਰ ਲਿਆ ਗਿਆ। ਗ੍ਰਿਫ਼ਤਾਰ ਮੁਲਜ਼ਮਾਂ ਦੀ ਪਛਾਣ ਵਿਸ਼ਾਲ ਸਿੰਘ, ਹਰਪ੍ਰੀਤ ਸਿੰਘ, ਸਾਹਿਲ ਸਿੰਘ, ਬੋਲੀ ਅਤੇ ਗੁਰਭੇਜ ਸਿੰਘ ਭੇਜਾ ਵਜੋਂ ਹੋਈ ਜਿਨ੍ਹਾਂ ਕੋਲੋਂ ਕੀਆ ਕਾਰ ਤੋਂ ਇਲਾਵਾ 32 ਬੋਰ ਪਿਸਤੌਲ ਅਤੇ ਖਿਡੌਣਾ ਪਿਸਤੌਲ ਵੀ ਬਰਾਮਦ ਹੋਇਆ ਹੈ। ਪੁਲੀਸ ਨੇ ਮਾਮਲੇ ’ਚ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Advertisement
Advertisement
Author Image

Advertisement