ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਲਾਲੜੂ ਨੇੜੇ ਪੁਲੀਸ ਅਤੇ ਦੋ ਲੁਟੇਰਿਆਂ ’ਚ ਮੁਕਾਬਲਾ

07:38 AM Nov 18, 2024 IST
ਘਟਨਾ ਸਥਾਨ ’ਤੇ ਜਾਂਚ ਕਰ ਰਹੇ ਪੁਲੀਸ ਅਧਿਕਾਰੀ।

ਸਰਬਜੀਤ ਸਿੰਘ ਭੱਟੀ
ਲਾਲੜੂ, 17 ਨਵੰਬਰ
ਇੱਥੇ ਲੇਹਲੀ ਇਲਾਕੇ ’ਚ ਅੱਜ ਸਵੇਰੇ ਪੁਲੀਸ ਅਤੇ ਮੋਟਰਸਾਈਕਲ ਸਵਾਰ ਦੋ ਲੁਟੇਰਿਆਂ ਵਿਚਾਲੇ ਮੁਕਾਬਲਾ ਹੋ ਗਿਆ। ਇਸ ਦੌਰਾਨ ਹਮਲਾਵਰਾਂ ਨੇ ਪਿੱਛਾ ਕਰ ਰਹੇ ਪੁਲੀਸ ਮੁਲਾਜ਼ਮਾਂ ਦੀ ਗੱਡੀ ’ਤੇ ਤਿੰਨ ਰਾਊਂਡ ਫਾਇਰ ਕਰ ਦਿੱਤੇ ਜਦਕਿ ਪੁਲੀਸ ਵੱਲੋਂ ਕੀਤੀ ਗਈ ਜੁਆਬੀ ਕਾਰਵਾਈ ’ਚ ਲੁਟੇਰਾ ਸਤਿੰਦਰ ਸਿੰਘ ਸੱਤੀ ਵਾਸੀ ਦੰਦਰਾਲਾ (ਡੇਰਾਬੱਸੀ) ਜ਼ਖ਼ਮੀ ਹੋ ਗਿਆ ਜਦਕਿ ਉਸ ਦਾ ਦੂਜਾ ਸਾਥੀ ਫ਼ਰਾਰ ਹੋ ਗਿਆ। ਜ਼ਖ਼ਮੀ ਨੂੰ ਡੇਰਾਬੱਸੀ ਦੇ ਸਰਕਾਰੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਜਿੱਥੋਂ ਉਸ ਨੂੰ ਸਰਕਾਰੀ ਮੈਡੀਕਲ ਕਾਲਜ ਤੇ ਹਸਪਤਾਲ ਸੈਕਟਰ 32 ਚੰਡੀਗੜ੍ਹ ਰੈਫ਼ਰ ਕਰ ਦਿੱਤਾ ਗਿਆ ਹੈ। ਪੁਲੀਸ ਨੇ ਮੌਕੇ ਤੋਂ ਇੱਕ ਮੋਟਰਸਾਈਕਲ ਅਤੇ ਇੱਕ ਪਿਸਤੌਲ ਬਰਾਮਦ ਕੀਤਾ ਹੈ। ਫ਼ਰਾਰ ਕਥਿਤ ਦੋਸ਼ੀ ਦੀ ਭਾਲ ਜਾਰੀ ਹੈ। ਐੱਸਪੀ (ਦਿਹਾਤੀ) ਮੁਹਾਲੀ ਮਨਪ੍ਰੀਤ ਸਿੰਘ ਅਤੇ ਡੀਐੱਸਪੀ ਸਬ-ਡਿਵੀਜ਼ਨ ਡੇਰਾਬਸੀ ਬਿਕਰਮਜੀਤ ਸਿੰਘ ਬਰਾੜ ਨੇ ਦੱਸਿਆ ਕਿ 3 ਅਤੇ 11 ਨਵੰਬਰ ਨੂੰ ਚੰਡੀਗੜ੍ਹ-ਅੰਬਾਲਾ ਹਾਈਵੇਅ ’ਤੇ ਬੰਦੂਕ ਦਿਖਾ ਕੇ ਲੋਕਾਂ ਨੂੰ ਲੁੱਟਣ ਦੀਆਂ ਘਟਨਾਵਾਂ ਵਾਪਰੀਆਂ ਸਨ, ਜਿਸ ਸਬੰਧੀ ਐੱਫਆਈਆਰ ਦਰਜ ਕਰ ਕੇ ਮੁਲਜ਼ਮਾਂ ਨੂੰ ਫੜਨ ਦੀ ਕੋਸ਼ਿਸ਼ ਕੀਤੀ ਜਾ ਰਹੀ ਸੀ। ਜਾਂਚ ਦੌਰਾਨ ਸਾਹਮਣੇ ਆਇਆ ਕਿ ਸਤਿੰਦਰ ਸਿੰਘ ਸੱਤੀ ਇਨ੍ਹਾਂ ਵਾਰਦਾਤਾਂ ਨੂੰ ਅੰਜਾਮ ਦੇ ਰਿਹਾ ਸੀ। ਕਥਿਤ ਦੋਸ਼ੀ ਬਾਰੇ ਗੁਪਤ ਸੂਚਨਾ ਮਿਲੀ ਸੀ ਕਿ ਅੱਜ ਉਹ ਆਪਣੇ ਸਾਥੀ ਨਾਲ ਮੋਟਰਸਾਈਕਲ ਉੱਤੇ ਲੇਹਲੀ ਇਲਾਕੇ ’ਚ ਜਾ ਰਿਹਾ ਹੈ।

Advertisement

ਹਸਪਤਾਲ ਵਿੱਚ ਜ਼ੇਰੇ ਇਲਾਜ ਜ਼ਖ਼ਮੀ ਮੁਲਜ਼ਮ।

ਪੁਲੀਸ ਵੱਲੋਂ ਮਾਮਲੇ ਦੀ ਜਾਂਚ ਜਾਰੀ: ਡੀਐੱਸਪੀ

ਡੀਐੱਸਪੀ ਡੇਰਾਬਸੀ ਬਿਕਰਮਜੀਤ ਸਿੰਘ ਬਰਾੜ ਦੀ ਅਗਵਾਈ ਹੇਠ ਪੁਲੀਸ ਪਾਰਟੀ ਨੇ ਲੇਹਲੀ ਇਲਾਕੇ ’ਚ ਹਾਈਵੇਅ ’ਤੇ ਇੱਕ ਡਰੇਨ ਨੇੜੇ ਪੁਲੀਸ ਦੀ ਗੱਡੀ ’ਤੇ ਤਿੰਨ ਰਾਊਂਡ ਫਾਇਰ ਕਰਨ ਵਾਲੇ ਮੁਲਜ਼ਮਾਂ ਦਾ ਪਿੱਛਾ ਕੀਤਾ। ਜਵਾਬੀ ਕਾਰਵਾਈ ’ਚ ਪੁਲੀਸ ਨੇ ਵੀ ਫਾਇਰਿੰਗ ਕੀਤੀ, ਜਿਸ ਦੌਰਾਨ ਸਤਿੰਦਰ ਸੱਤੀ ਦੀ ਲੱਤ ’ਚ ਗੋਲੀ ਲੱਗ ਗਈ ਜਦਕਿ ਉਸਦਾ ਸਾਥੀ ਝਾੜੀਆਂ ਦਾ ਫਾਇਦਾ ਉਠਾ ਕੇ ਫ਼ਰਾਰ ਹੋ ਗਿਆ, ਜਿਸ ਦੀ ਭਾਲ ਕੀਤੀ ਜਾ ਰਹੀ ਹੈ। ਜ਼ਖ਼ਮੀ ਸਤਿੰਦਰ ਸੱਤੀ ਨੂੰ ਡੇਰਾਬੱਸੀ ਦੇ ਸਰਕਾਰੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਮੌਕੇ ਤੋਂ ਇੱਕ ਮੋਟਰਸਾਈਕਲ ਅਤੇ ਦੇਸੀ ਪਿਸਤੌਲ ਬਰਾਮਦ ਹੋਇਆ ਹੈ। ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।

ਲੁਟੇਰਾ ਗਰੋਹ ਬਾਰੇ ਪੁਖਤਾ ਇਤਲਾਹ ਮਿਲੀ ਸੀ: ਡੀਜੀਪੀ

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਲੁੱਟ-ਖੋਹ ਦੀਆਂ ਵਾਰਦਾਤਾਂ ਦੀ ਜਾਂਚ ਦੌਰਾਨ ਇਸ ਲੁਟੇਰਾ ਗਰੋਹ ਬਾਰੇ ਪੁਖ਼ਤਾ ਇਤਲਾਹ ਮਿਲੀ ਸੀ ਜੋ ਹਾਲ ਹੀ ਵਿੱਚ ਲਾਲੜੂ ਵਿੱਚ ਵਾਪਰੀਆਂ ਘਟਨਾਵਾਂ ਤੋਂ ਇਕੱਤਰ ਸਬੂਤਾਂ ਅਤੇ ਤੱਥਾਂ ਨਾਲ ਮੇਲ ਖਾਂਦੀ ਸੀ। ਐੱਸਐੱਸਪੀ ਮੁਹਾਲੀ ਦੀਪਕ ਪਾਰਿਕ ਨੇ ਦੱਸਿਆ ਕਿ ਪੁਲੀਸ ਦੀ ਗੱਡੀ ’ਤੇ ਤਿੰਨ ਗੋਲੀਆਂ ਲੱਗੀਆਂ ਅਤੇ ਪੁਲੀਸ ਟੀਮਾਂ ਵੱਲੋਂ ਕੀਤੀ ਗਈ ਜਵਾਬੀ ਗੋਲੀਬਾਰੀ ਦੌਰਾਨ ਮੁਲਜ਼ਮ ਸੱਤੀ ਦੀ ਸੱਜੀ ਲੱਤ ’ਤੇ ਗੋਲੀ ਲੱਗੀ । ਉਨ੍ਹਾਂ ਕਿਹਾ ਕਿ ਸੱਤੀ ਦੇ ਹੋਰ ਸਾਥੀਆਂ ਦੀ ਪਛਾਣ ਕਰਨ ਅਤੇ ਗ੍ਰਿਫ਼ਤਾਰੀ ਲਈ ਅਗਲੇਰੀ ਜਾਂਚ ਜਾਰੀ ਹੈ। ਇਸ ਸਬੰਧੀ ਥਾਣਾ ਲਾਲੜੂ ਵਿੱਚ ਕੇਸ ਦਰਜ ਕੀਤਾ ਗਿਆ ਹੈ।

Advertisement

Advertisement