ਜੰਮੂ-ਕਸ਼ਮੀਰ ਦੇ ਬਾਂਦੀਪੋਰਾ ’ਚ ਸੁਰੱਖਿਆ ਦਸਤਿਆਂ ਤੇ ਅਤਿਵਾਦੀਆਂ ਵਿਚਾਲੇ ਮੁਕਾਬਲਾ
11:35 AM Jun 17, 2024 IST
Advertisement
ਸ੍ਰੀਨਗਰ, 17 ਜੂਨ
ਜੰਮੂ-ਕਸ਼ਮੀਰ ਦੇ ਬਾਂਦੀਪੋਰਾ ਜ਼ਿਲ੍ਹੇ 'ਚ ਸੁਰੱਖਿਆ ਬਲਾਂ ਅਤੇ ਅਤਿਵਾਦੀਆਂ ਵਿਚਾਲੇ ਮੁਕਾਬਲਾ ਹੋਇਆ। ਬਾਂਦੀਪੋਰਾ ਜ਼ਿਲੇ ਦੇ ਅਰਗਾਮ ਇਲਾਕੇ 'ਚ ਅਤਿਵਾਦੀਆਂ ਦੀ ਮੌਜੂਦਗੀ ਦੀ ਸੂਚਨਾ ਮਿਲਣ 'ਤੇ ਸੁਰੱਖਿਆ ਬਲਾਂ ਨੇ ਐਤਵਾਰ ਦੇਰ ਰਾਤ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਚਲਾਈ। ਅਤਿਵਾਦੀਆਂ ਨੇ ਸੁਰੱਖਿਆ ਬਲਾਂ 'ਤੇ ਗੋਲੀਬਾਰੀ ਕੀਤੀ, ਜਿਸ ਤੋਂ ਬਾਅਦ ਮੁਕਾਬਲਾ ਸ਼ੁਰੂ ਹੋ ਗਿਆ। ਅਧਿਕਾਰੀਆਂ ਨੇ ਕਿਹਾ, ‘ਮੁਕਾਬਲੇ ਵਾਲੀ ਥਾਂ 'ਤੇ ਲਾਸ਼ ਦੇਖੀ ਗਈ ਹੈ, ਜਦੋਂ ਕਿ ਖੇਤਰ ਵਿੱਚ ਹੋਰ ਅਤਿਵਾਦੀਆਂ ਨੂੰ ਲੱਭਣ ਲਈ ਤਲਾਸ਼ੀ ਮੁਹਿੰਮ ਚੱਲ ਰਹੀ ਹੈ। ਮੁਕਾਬਲੇ ਬਾਰੇ ਹੋਰ ਵੇਰਵਿਆਂ ਦੀ ਉਡੀਕ ਕੀਤੀ ਜਾ ਰਹੀ ਹੈ।
Advertisement
Advertisement