Encounter:ਕੁਲਗਾਮ ਮੁਕਾਬਲੇ ਵਿਚ ਪੰਜ ਦਹਿਸ਼ਤਗਰਦ ਹਲਾਕ; ਸੁਰੱਖਿਆ ਬਲਾਂ ਦੇ ਦੋ ਜਵਾਨ ਜ਼ਖ਼ਮੀ
08:55 AM Dec 19, 2024 IST
ਕੁਲਗਾਮ ਜ਼ਿਲ੍ਹੇ ਦੇ ਬੇਹੀਬਾਗ ਇਲਾਕੇ ਵਿਚ ਦਹਿਸ਼ਤਗਰਦਾਂ ਨਾਲ ਹੋਏ ਮੁਕਾਬਲੇ ਦੌਰਾਨ ਤਾਇਨਾਤ ਸੁਰੱਖਿਆ ਬਲਾਂ ਦਾ ਜਵਾਨ।-ਫੋਟੋ: ਪੀਟੀਆਈ
ਸ੍ਰੀਨਗਰ, 19 ਦਸੰਬਰ
ਦੱਖਣੀ ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ ਵਿਚ ਅੱਜ ਵੀਰਵਾਰ ਵੱਡੇ ਤੜਕੇ ਹੋਏ ਮੁਕਾਬਲੇ ਵਿਚ ਸੁਰੱਖਿਆ ਬਲਾਂ ਨੇ ਪੰਜ ਦਹਿਸ਼ਤਗਰਦਾਂ ਨੂੰ ਮਾਰ ਮੁਕਾਇਆ ਜਦੋਂਕਿ ਸੁਰੱਖਿਆ ਬਲਾਂ ਦੇ ਦੋ ਜਵਾਨ ਜ਼ਖ਼ਮੀ ਹੋ ਗਏੇ। ਅਧਿਕਾਰੀਆਂ ਨੇ ਕਿਹਾ ਕਿ ਸਲਾਮਤੀ ਦਸਤਿਆਂ ਨੇ ਸੇਬਾਂ ਦੇ ਇਕ ਬਾਗ਼ ਵਿਚ ਦਹਿਸ਼ਤਗਰਦਾਂ ਦੀ ਮੌਜੂਦਗੀ ਸਬੰਧੀ ਜਾਣਕਾਰੀ ਮਿਲਣ ’ਤੇ ਕੁਲਗਾਮ ਜ਼ਿਲ੍ਹੇ ਦੇ ਬੇਹੀਬਾਗ ਇਲਾਕੇ ਦੇ ਕਾਦਰ ਪਿੰਡ ਨੂੰ ਘੇਰਾ ਪਾ ਕੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ ਸੀ। ਇਸ ਦੌਰਾਨ ਦਹਿਸ਼ਤਗਰਦਾਂ ਵੱਲੋਂ ਸੁਰੱਖਿਆ ਬਲਾਂ ’ਤੇ ਕੀਤੀ ਫਾਇਰਿੰਗ ਮਗਰੋਂ ਮੁਕਾਬਲਾ ਸ਼ੁਰੂ ਹੋ ਗਿਆ। ਹੋਰ ਵੇਰਵਿਆਂ ਦੀ ਉਡੀਕ ਕੀਤੀ ਜਾ ਰਹੀ ਹੈ। -ਪੀਟੀਆਈ
Advertisement
Advertisement
Advertisement