For the best experience, open
https://m.punjabitribuneonline.com
on your mobile browser.
Advertisement

ਪਰਿਵਾਰਾਂ ਨੂੰ ਘਰਾਂ ’ਚ ਪੰਜਾਬੀ ਬੋਲਣ ਲਈ ਪ੍ਰੇਰਿਆ

09:34 AM Jun 18, 2024 IST
ਪਰਿਵਾਰਾਂ ਨੂੰ ਘਰਾਂ ’ਚ ਪੰਜਾਬੀ ਬੋਲਣ ਲਈ ਪ੍ਰੇਰਿਆ
ਸੰਗਤ ਨੂੰ ਪੰਜਾਬੀ ਭਾਸ਼ਾ ਨਾਲ ਜੋੜਨ ਲਈ ਪ੍ਰੇਰਿਤ ਕਰਦੇ ਹੋਏ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬੁਲਾਰੇ ਕੰਵਲਜੀਤ ਸਿੰਘ ਅਜਰਾਣਾ ਤੇ ਹੋਰ।
Advertisement

ਸਤਨਾਮ ਸਿੰਘ
ਸ਼ਾਹਬਾਦ ਮਾਰਕੰਡਾ, 17 ਜੂਨ
ਇੱਥੇ ਗੁਰਦੁਆਰਾ ਪਾਤਸ਼ਾਹੀ ਛੇਵੀਂ ਵਿੱਚ ਗੁਰੂ ਹਰਿਗੋਬਿੰਦ ਸਾਹਿਬ ਦੇ ਪ੍ਰਕਾਸ਼ ਪੁਰਬ ਸਮਾਗਮ ਵਿਚ ਅੱਜ ਦੂਜੇ ਦਿਨ ਵੀ ਵੱਡੀ ਗਿਣਤੀ ’ਚ ਪੁੱਜੀ ਸੰਗਤ ਨੇ ਮੱਥਾ ਟੇਕਿਆ ਤੇ ਚੱਲ ਰਹੀ ਅਖੰਡ ਪਾਠ ਸਾਹਿਬ ਦੀ ਲੜੀ ਦੇ ਪਾਠ ਸੁਣੇ। ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਆਈ ਸੰਗਤ ਨੂੰ ਆਪੋ-ਆਪਣੇ ਘਰਾਂ ਵਿਚ ਮਾਂ ਬੋਲੀ ਗੁਰਮੁਖੀ ਜ਼ਿਆਦਾ ਤੋਂ ਜ਼ਿਆਦਾ ਬੋਲਣ ਲਈ ਪ੍ਰੇਰਿਤ ਕੀਤਾ ਗਿਆ। ਸੰਸਥਾਂ ਦੇ ਆਹੁਦੇਦਾਰਾਂ ਨੇ ਸੰਗਤ ਨੂੰ ਅਪੀਲ ਕੀਤੀ ਕਿ ਉਹ ਆਪਣੇ ਬਚਿੱਆਂ ਨੂੰ ਪੰਜਾਬੀ ਭਾਸ਼ਾ ਸਿਖਾਉਣ, ਗੁਰਮਤਿ ਨਾਲ ਜੋੜਨ ਤੇ ਸਿੱਖ ਧਰਮ ਤੇ ਇਤਿਹਾਸਕ ਅਸਥਾਨਾਂ ਦੇ ਦਰਸ਼ਨ ਕਰਵਾਉਣ।
ਹਰਿਆਣਾ ਕਮੇਟੀ ਦੇ ਬੁਲਾਰੇ ਕੰਵਲਜੀਤ ਸਿੰਘ ਅਜਰਾਣਾ ਨੇ ਕਿਹਾ ਕਿ ਮੌਜੂਦਾ ਸਮੇਂ ਪੱਛਮੀ ਸਭਿਅਤਾ ਤੋਂ ਨੌਜਵਾਨ ਪੀੜ੍ਹੀ ਬੁਰੀ ਤਰਾਂ ਪ੍ਰਭਾਵਿਤ ਹੋ ਰਹੀ ਹੈ। ਉਨ੍ਹਾਂ ਨੂੰ ਗੁਰ ਮਰਿਆਦਾ ਨਾਲ ਜੋੜਨਾ ਤੇ ਆਪਣੀ ਮਾਂ ਬੋਲੀ ਪ੍ਰਤੀ ਉਤਸ਼ਾਹਿਤ ਕਰਨਾ ਸਭ ਦਾ ਫਰਜ਼ ਹੈ। ਬੀਬੀ ਰਵਿੰਦਰ ਕੌਰ ਅਜਾਰਾਣਾ ਨੇ ਸੰਗਤ ਨੂੰ ਕੀਤੀ ਕਿ ਉਹ ਘਰਾਂ ਵਿਚ ਸਿਰਫ ਪੰਜਾਬੀ ਭਾਸ਼ਾ ਵਿਚ ਹੀ ਗਲੱਬਾਤ ਕਰਨ।
ਇਸ ਦੌਰਾਨ ਸਮਾਗਮ ਵਿਚ ਚੱਲ ਰਹੀ ਅਖੰਡ ਪਾਠ ਸਾਹਿਬ ਦੀ ਲੜੀ ਵਿਚ ਵੱਡੀ ਗਿਣਤੀ ਸੰਗਤ ਨੇ ਨਾਮ-ਸਿਮਰਨ ਕੀਤਾ। ਇਸ ਦੇ ਨਾਲ ਹੀ ਠੰਢੇ-ਮਿੱਠੇ ਜਲ ਦੀਆਂ ਛਬੀਲਾਂ ਲਾਈਆਂ ਗਈਆਂ ਸਨ। ਇਸ ਸੱਤ ਰੋਜ਼ਾ ਸਮਾਗਮ ਵਿਚ ਅੱਜ ਦੂਜੇ ਦਿਨ ਵੀ ਦਸਤਾਰ ਕੋਚ ਸਿਮਰਨਜੀਤ ਸਿੰਘ, ਪਰਮਿੰਦਰ ਸਿੰਘ, ਮਹਤਾਬ ਸਿੰਘ, ਗੁਰਦੇਵ ਸਿੰਘ ਤੇ ਰਸ਼ਪ੍ਰੀਤ ਸਿੰਘ ਨੇ ਬੱਚਿਆਂ ਤੇ ਨੌਜਵਾਨਾਂ ਨੂੰ ਸੁੰਦਰ ਦਸਤਾਰਾਂ ਸਜਾਉਣ ਦੀ ਸਿਖਲਾਈ ਦਿੱਤੀ।

Advertisement

Advertisement
Advertisement
Author Image

Advertisement