ਪਲਾਸਟਿਕ ਦੀ ਵਰਤੋਂ ਨਾ ਕਰਨ ਲਈ ਪ੍ਰੇਰਿਆ
07:46 AM Jan 13, 2025 IST
Advertisement
ਪੱਤਰ ਪ੍ਰੇਰਕ
ਪਠਾਨਕੋਟ, 12 ਜਨਵਰੀ
ਪਲਾਸਟਿਕ ਦੀ ਵਰਤੋਂ ਨਾਲ ਵਾਤਾਵਰਨ ਨੂੰ ਹੋ ਰਹੇ ਨੁਕਸਾਨ ਪ੍ਰਤੀ ਜਾਗਰੂਕ ਕਰਨ ਲਈ ਅੱਜ ਜਨ ਕਲਿਆਣ ਸੇਵਾ ਸਮਿਤੀ ਵੱਲੋਂ ਚੇਅਰਮੈਨ ਵਿਜੇ ਪਾਸੀ ਦੀ ਅਗਵਾਈ ਵਿੱਚ ਨਗਰ ਨਿਗਮ ਟੀਮ ਦੇ ਸਹਿਯੋਗ ਨਾਲ ਸਮਾਗਮ ਕੀਤਾ ਗਿਆ। ਜਿਸ ਵਿੱਚ ਪ੍ਰਾਜੈਕਟ ਕੋਆਰਡੀਨੇਟਰ ਮਨਪ੍ਰੀਤ ਸ਼ਰਮਾ, ਨਵਨੀਤ ਸ਼ਰਮਾ ਅਤੇ ਉਨ੍ਹਾਂ ਦੀ ਟੀਮ ਵੱਲੋਂ ਹਾਜ਼ਰ ਸ਼ਹਿਰ ਵਾਸੀਆਂ ਨੂੰ ਪਲਾਸਟਿਕ ਦਾ ਪ੍ਰਯੋਗ ਵਿਸ਼ੇਸ਼ ਕਰਕੇ ਲਿਫਾਫਿਆਂ ਦੀ ਵਰਤੋਂ ਨਾ ਕਰਨ ਦੀ ਅਪੀਲ ਕੀਤੀ। ਸਾਬਕਾ ਐਮਸੀ ਰਾਜੂ ਸ਼ਰਮਾ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਨਵਨੀਤ ਸ਼ਰਮਾ ਤੇ ਮਨਪ੍ਰੀਤ ਸ਼ਰਮਾ ਆਦਿ ਹਾਜ਼ਰ ਸਨ।
Advertisement
Advertisement
Advertisement