ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਬੱਚਿਆਂ ਨੂੰ ਗੁਰਮਤਿ ਵਿੱਦਿਆ ਵਿੱਚ ਪ੍ਰਪੱਕ ਹੋਣ ਲਈ ਪ੍ਰੇਰਿਆ

07:59 AM Jul 02, 2023 IST
ਬੱਚਿਆਂ ਦਾ ਸਨਮਾਨ ਕਰਨ ਮੌਕੇ ਜਥੇਦਾਰ ਜੱਸਲ ਅਤੇ ਪ੍ਰਬੰਧਕ। -ਫੋਟੋ :ਸੱਖਵਾਲੀਆ

ਨਿੱਜੀ ਪੱਤਰ ਪ੍ਰੇਰਕ
ਬਟਾਲਾ, 1 ਜੁਲਾਈ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਧਰਮ ਪ੍ਰਚਾਰ ਕਮੇਟੀ ਦੇ ਪ੍ਰਚਾਰਕਾਂ ਵੱਲੋਂ ਨੇੜਲੇ ਪਿੰਡ ਬਹਾਦੁਰ ਹੁਸੈਨ ਸਥਿਤ ਗੁਰਦੁਆਰਾ ਸਾਹਿਬ ’ਚ ਗੁਰਮਤਿ ਕੈਂਪ ਲਗਾਇਆ ਗਿਆ, ਜਿਸ ਵਿੱਚ ਵੱਡੀ ਗਿਣਤੀ ਬੱਚਿਆਂ ਨੇ ਹਿੱਸਾ ਲਿਆ। ਐੱਸਜੀਪੀਸੀ ਦੇ ਅੰਤਿਮ ਕਮੇਟੀ ਮੈਂਬਰ ਜਥੇਦਾਰ ਗੁਰਨਾਮ ਸਿੰਘ ਜੱਸਲ ਦੀ ਅਗਵਾਈ ਹੇਠ ਕੈਂਪ ਵਿੱਚ ਬੱਚਿਆਂ ਨੂੰ ਸਿੱਖ ਧਰਮ ਸਬੰਧੀ ਗਿਆਨ ਭਰਪੂਰ ਜਾਣਕਾਰੀ ਦਿੱਤੀ ਗਈ ਅਤੇ ਪ੍ਰਚਾਰਕਾਂ ਨੇ ਗੁਰਮਤਿ ਵਿੱਦਿਆ ਵਿੱਚ ਪ੍ਰਪੱਕ ਹੋਣ ਦੀ ਲੋਡ਼ ’ਤੇ ਜ਼ੋਰ ਦਿੱਤਾ। ਧਰਮ ਪ੍ਰਚਾਰ ਕਮੇਟੀ ਦੇ ਭਾਈ ਮਨਜੀਤ ਸਿੰਘ, ਕਵੀਸ਼ਰ ਭਾਈ ਮੋਹਨ ਸਿੰਘ,ਭਾਈ ਤਰਸੇਮ ਸਿੰਘ, ਭਾਈ ਗੁਰਦੇਵ ਸਿੰਘ ਨੇ ਬੱਚਿਆਂ ਨੂੰ ਸਿੱਖ ਧਰਮ ਦੇ ਮੁੱਢਲੇ ਸਿਧਾਂਤ, ਗੁਰ ਇਤਿਹਾਸ, ਸਿੱਖ ਇਤਿਹਾਸ, ਗੁਰਬਾਣੀ ਤੇ ਰਹਿਤ ਮਰਿਆਦਾ ਦੀ ਜਾਣਕਾਰੀ ਦਿੱਤੀ।
ਗੁਰਮਤਿ ਕੈਂਪ ਦੇ ਆਖਰੀ ਦਿਨ ਜਥੇਦਾਰ ਜੱਸਲ ਨੇ ਕੈਂਪ ’ਚ ਹਿੱਸਾ ਲੈਣ ਵਾਲੇ ਬੱਚਿਆਂ, ਉਨ੍ਹਾਂ ਦੇ ਮਾਪਿਆਂ ਅਤੇ ਮੋਹਤਬਰਾਂ ਨੂੰ ਸੰਬੋਧਨ ਕਰਦਿਆ ਸਿੱਖ ਧਰਮ ਦੇ ਪਿਛੋਕੜ ਤੋਂ ਜਾਣੂ ਕਰਵਾਇਆ। ਇਸ ਤੋਂ ਪਹਿਲਾਂ ਉਨ੍ਹਾਂ ਬੱਚਿਆਂ ਤੋਂ ਸਿੱਖ ਧਰਮ ਨਾਲ ਸਬੰਧਤ ਕੁਝ ਸਵਾਲ ਪੁੱਛੇ, ਜਿਨ੍ਹਾਂ ਨੇ ਮੰਚ ’ਤੇ ਆ ਕੇ ਜਵਾਬ ਦਿੱਤਾ। ਕੈਂਪ ਵਿੱਚ ਹਿੱਸਾ ਲੈਣ ਵਾਲੇ ਬੱਚਿਆਂ ਨੂੰ ਮੈਡਲ, ਧਾਰਮਿਕ ਪੁਸਤਕਾਂ, ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਕਸ਼ਮੀਰ ਸਿੰਘ, ਮੈਨੇਜਰ ਕੁਲਵਿੰਦਰ ਸਿੰਘ ਗੁਰਦੁਆਰਾ ਸ੍ਰੀ ਅੱਚਲ ਸਾਹਿਬ, ਮੈਨੇਜਰ ਗੁਰਵਿੰਦਰ ਸਿੰਘ ਤਲਵੰਡੀ ਗੁਰਦੁਆਰਾ ਸ੍ਰੀ ਕੰਧ ਸਾਹਿਬ, ਮੈਨੇਜਰ ਮਨਜੀਤ ਸਿੰਘ ਜਫਰਵਾਲ , ਹਰਵਿੰਦਰ ਸਿੰਘ ਜਫਰਵਾਲ ਸਮੇਤ ਹਰ ਹਾਜ਼ਰ ਸਨ।

Advertisement

Advertisement
Tags :
ਗੁਰਮਤਿਪ੍ਰਪੱਕਪ੍ਰੇਰਿਆਬੱਚਿਆਂਵਿੱਚਵਿਦਿਆ
Advertisement