For the best experience, open
https://m.punjabitribuneonline.com
on your mobile browser.
Advertisement

ਵਿਦਿਆਰਥੀਆਂ ਨੂੰ ਵਿਗਿਆਨਕ ਸੋਚ ਦੇ ਧਾਰਨੀ ਬਣਨ ਲਈ ਪ੍ਰੇਰਿਆ

08:00 AM Sep 03, 2024 IST
ਵਿਦਿਆਰਥੀਆਂ ਨੂੰ ਵਿਗਿਆਨਕ ਸੋਚ ਦੇ ਧਾਰਨੀ ਬਣਨ ਲਈ ਪ੍ਰੇਰਿਆ
ਵਿਦਿਆਰਥੀਆਂ ਨੂੰ ਸਿਲੇਬਸ ਸਬੰਧੀ ਪੁਸਤਕਾਂ ਦਿੰਦੇ ਹੋਏ ਤਰਕਸ਼ੀਲ ਆਗੂ ਤੇ ਸਕੂਲ ਪ੍ਰਬੰਧਕ।
Advertisement

ਗੁਰਦੀਪ ਸਿੰਘ ਲਾਲੀ
ਸੰਗਰੂਰ, 2 ਸਤੰਬਰ
ਤਰਕਸ਼ੀਲ ਸੁਸਾਇਟੀ ਪੰਜਾਬ ਇਕਾਈ ਸੰਗਰੂਰ ਵੱਲੋਂ ਵਿਦਿਆਰਥੀਆਂ ਅੰਦਰ ਵਿਗਿਆਨਕ ਚੇਤਨਾ ਵਿਕਸਤ ਕਰਨ ਤੇ ਛੇਵੀਂ ਚੇਤਨਾ ਪਰਖ ਪ੍ਰੀਖਿਆ ਬਾਰੇ ਜਾਣਕਾਰੀ ਦੇਣ ਹਿੱਤ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਬਾਲੀਆਂ ਵਿੱਚ ਤਰਕਸ਼ੀਲ ਪ੍ਰੋਗਰਾਮ ਕਰਵਾਇਆ ਗਿਆ। ਸਕੂਲ ਪ੍ਰਿੰਸੀਪਲ ਹਰਦੇਵ ਕੁਮਾਰ ਨੇ ਤਰਕਸ਼ੀਲ ਟੀਮ ਦਾ ਸਵਾਗਤ ਕਰਦਿਆਂ ਵਿਦਿਆਰਥੀਆਂ ਨੂੰ ਅੰਧਵਿਸ਼ਵਾਸਾਂ, ਵਹਿਮਾਂ ਭਰਮਾਂ ਤੇ ਰੂੜੀਵਾਦੀ ਵਿਚਾਰਾਂ ਦੇ ਹਨੇਰੇ ਵਿਚੋਂ ਨਿਕਲ ਕੇ ਵਿਗਿਆਨਕ ਵਿਚਾਰਾਂ ਦੀ ਰੋਸ਼ਨੀ ਵਿੱਚ ਆਉਣ ਦਾ ਸੁਨੇਹਾ ਦਿੱਤਾ। ਤਰਕਸ਼ੀਲ ਆਗੂ ਮਾਸਟਰ ਪਰਮਵੇਦ ਨੇ ਵਿਦਿਆਰਥੀਆਂ ਨੂੰ ਆਪਣੇ ਅੰਦਰ ਵਿਗਿਆਨਕ ਸੋਚ ਦਾ ਦੀਪ ਜਗਾਉਣ ਲਈ ਪ੍ਰੇਰਿਆ। ਉਨ੍ਹਾਂ ਕਿਹਾ ਇਸ ਦੁਨੀਆਂ ਵਿੱਚ ਕੋਈ ਚਮਤਕਾਰ ਨਹੀਂ ਵਾਪਰਦਾ, ਘਟਨਾਵਾਂ ਵਾਪਰਦੀਆਂ ਹਨ, ਉਨ੍ਹਾਂ ਦੇ ਕਾਰਨ ਜਾਨਣਾ ਹੀ ਤਰਕਸ਼ੀਲ ਸੋਚ ਹੈ। ਉਨ੍ਹਾਂ ਹਾਜ਼ਰੀਨ ਨੂੰ ਕੀ, ਕਿਉਂ, ਕਿਵੇਂ ਆਦਿ ਗੁਣਾਂ ਨਾਲ ਲੈਸ ਹੋ ਕੇ ਆਪਣੀ ਸ਼ਖ਼ਸੀਅਤ ਨੂੰ ਨਿਖ਼ਾਰਨ, ਵਿਕਸਿਤ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਮੰਨਣ ਤੋਂ ਪਹਿਲਾਂ ਹਰ ਗੱਲ ਪਰਖ਼ਣ ਲਈ ਕਿਹਾ। ਵਿਦਿਆਰਥੀ ਚੇਤਨਾ ਪਰਖ਼ ਪ੍ਰੀਖਿਆ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿਹਾ ਕਿ ਇਹ ਪ੍ਰੀਖਿਆ 13 ਤੇ 14 ਅਕਤੂਬਰ ਨੂੰ ਹੋਵੇਗੀ, ਪ੍ਰੀਖਿਆ ਵਿੱਚ ਛੇਵੀਂ ਤੋਂ ਬਾਰ੍ਹਵੀਂ ਤੱਕ ਦੇ ਵਿਦਿਆਰਥੀ ਸ਼ਾਮਲ ਹੋ ਸਕਦੇ ਹਨ। ਮਿਡਲ ਤੇ ਸੈਕੰਡਰੀ ਪੱਧਰ ਦੀ ਪ੍ਰੀਖਿਆ ਓ ਐਮ ਆਰ ਸ਼ੀਟ ਤੇ 100 ਬਹੁ ਚੋਣਵੀ ਪ੍ਰਸ਼ਨਾਂ ਪੱਤਰਾਂ ਦੇ ਆਧਾਰ ’ਤੇ ਹੋਵੇਗੀ। ਉਨ੍ਹਾਂ ਕਿਹਾ ਕਿ ਸੂਬਾ, ਜ਼ੋਨ ਤੇ ਇਕਾਈ ਪੱਧਰ ’ਤੇ ਮੈਰਿਟ ਕਲਾਸ ਵਾਈਜ਼ ਬਣੇਗੀ। ਉਨ੍ਹਾਂ ਵਿਦਿਆਰਥੀਆਂ ਨੂੰ ਵੱਧ ਤੋਂ ਵੱਧ ਗਿਣਤੀ ਵਿੱਚ ਪ੍ਰੀਖ਼ਿਆ ਵਿੱਚ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ। ਇਸ ਮੌਕੇ ਮਾਸਟਰ ਪਰਮਵੇਦ ਨੇ ਵਿਦਿਆਰਥੀਆਂ ਨੂੰ ਮਿਡਲ ਤੇ ਸੈਕੰਡਰੀ ਪੱਧਰ ਦੀਆਂ ਸਿਲੇਬਸ ਪੁਸਤਕ ਵੀ ਦਿੱਤੀਆਂ।

Advertisement

Advertisement
Advertisement
Author Image

Advertisement