For the best experience, open
https://m.punjabitribuneonline.com
on your mobile browser.
Advertisement

ਵਿਦਿਆਰਥੀਆਂ ਨੂੰ ਮਿਹਨਤ ਕਰਨ ਲਈ ਪ੍ਰੇਰਿਆ

07:26 AM Apr 02, 2024 IST
ਵਿਦਿਆਰਥੀਆਂ ਨੂੰ ਮਿਹਨਤ ਕਰਨ ਲਈ ਪ੍ਰੇਰਿਆ
ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਸਕੂਲ ਪ੍ਰਿੰਸੀਪਲ ਡਾ. ਮੋਨਿਕਾ।
Advertisement

ਪੱਤਰ ਪ੍ਰੇਰਕ
ਸਮਰਾਲਾ, 1 ਅਪਰੈਲ
ਮੈਕਸ ਆਰਥਰ ਮੈਕਾਲਿਫ ਪਬਲਿਕ ਸਕੂਲ ਵਿੱਚ ਪ੍ਰਿੰਸੀਪਲ ਡਾ. ਮੋਨਿਕਾ ਦੀ ਅਗਵਾਈ ਵਿੱਚ ਸੈਸ਼ਨ 2024-25 ਦੀ ਸ਼ੁਰੂਆਤ ਹੋਈ। ਸੈਸ਼ਨ ਦੇ ਪਹਿਲੇ ਦਿਨ ਸਵੇਰ ਦੀ ਪ੍ਰਾਰਥਨਾ ਸਭਾ ਦੀ ਸ਼ੁਰੂਆਤ ਪ੍ਰਿੰਸੀਪਲ, ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਵੱਲੋਂ ਸ਼ਬਦ ਗਾਇਨ ਕਰ ਕੇ ਕੀਤੀ ਗਈ। ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਡਾ. ਮੋਨਿਕਾ ਨੇ ਸਾਰੇ ਵਿਦਿਆਰਥੀਆਂ ਨੂੰ ਨਵੀਆਂ ਜਮਾਤਾਂ ਵਿੱਚ ਆਉਣ ’ਤੇ ਜੀ ਆਇਆਂ ਕਿਹਾ। ਇਸ ਦੌਰਾਨ ਉਨ੍ਹਾਂ ਨੇ ਵਿਦਿਆਰਥੀਆਂ ਸੰਬੋਧਨ ਕਰਦਿਆਂ ਉਨ੍ਹਾਂ ਨੂੰ ਮਿਹਨਤ ਕਰਨ ਲਈ ਪ੍ਰੇਰਿਆ। ਉਨ੍ਹਾਂ ਕਿਹਾ ਕਿ ਸਕੂਲ ਹਮੇਸ਼ਾ ਦੀ ਤਰ੍ਹਾਂ ਉੱਚ-ਗੁਣਵੱਤਾ ਵਾਲੇ ਵਿਦਿਅਕ ਪ੍ਰੋਗਰਾਮ ਪ੍ਰਦਾਨ ਕਰਨ ਲਈ ਅੱਜ ਵੀ ਵਚਨਬੱਧ ਹੈ ਜੋ ਕਿ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਆਉਣ ਵਾਲੇ ਜੀਵਨ ਵਿੱਚ ਸਫਲਤਾ ਦੀਆਂ ਬੁਲੰਦੀਆਂ ’ਤੇ ਪਹੁੰਚਾਉਣ ਵਿੱਚ ਸਹਾਈ ਹੋਵੇਗਾ। ਇਸ ਮੌਕੇ ਸਕੂਲ ਦੇ ਪ੍ਰਧਾਨ ਅਨਿੱਲ ਵਰਮਾ, ਰਮਨਦੀਪ ਸਿੰਘ ਨੇ ਵੀ ਸ਼ੁਭਕਾਮਨਾਵਾਂ ਦਿੰਦੇ ਹੋਏ ਵਿਦਿਆਰਥੀਆਂ ਅਤੇ ਸਕੂਲ ਦੇ ਚੰਗੇਰੇ ਭਵਿੱਖ ਦੀ ਕਾਮਨਾ ਕੀਤੀ।

Advertisement

Advertisement
Author Image

Advertisement
Advertisement
×