ਮਾਂ ਬੋਲੀ ਨਾਲ ਜੁੜਨ ਲਈ ਪ੍ਰੇਰਿਆ
07:13 AM Sep 27, 2024 IST
ਚੰਡੀਗੜ੍ਹ:
Advertisement
ਇਥੋਂ ਦੇ ਸਰਕਾਰੀ ਕਾਲਜ ਆਫ ਕਾਮਰਸ ਐਂਡ ਬਿਜ਼ਨਸ ਐਡਮਨਿਸਟਰੇਸ਼ਨ ਸੈਕਟਰ-50 ਵਿੱਚ ਮੁਹਾਵਰੇ ਤੇ ਅਖਾਣ ਮੁਕਾਬਲੇ ਕਰਵਾਏ ਗਏ। ਇਹ ਮੁਕਾਬਲੇ ਕਾਲਜ ਦੀ ਪ੍ਰਿੰਸੀਪਲ ਡਾ. ਜਯੋਤੀ ਸੇਠ ਤੇ ਪੰਜਾਬੀ ਵਿਭਾਗ ਦੀ ਅਸਿਸਟੈਂਟ ਪ੍ਰੋਫੈਸਰ ਵਨੀਤਾ ਸ਼ਰਮਾ ਦੀ ਅਗਵਾਈ ਹੇਠ ਕਰਵਾਏ ਗਏ। ਇਸ ਮੌਕੇ ਵਿਦਿਆਰਥੀਆਂ ਨੇ ਪੰਜਾਬੀ ਸਮਾਜਿਕ ਤੇ ਸਭਿਆਚਾਰਕ ਜੀਵਨ ਬਾਰੇ ਮੁਹਾਵਰੇ ਤੇ ਅਖਾਣ ਪੇਸ਼ ਕੀਤੇ। ਇਸ ਮੌਕੇ ਪ੍ਰਿੰਸੀਪਲ ਤੇ ਬਿਕਰਮਜੀਤ ਕੌਰ ਵੱਲੋਂ ਵਿਦਿਆਰਥੀਆਂ ਮੁਸਕਾਨ, ਗੁਰਕੀਰਤ ਸਿੰਘ, ਸੁਖਨੀਤ ਕੌਰ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਵਿਦਿਆਰਥੀਆਂ ਨੂੰ ਆਪਣੀ ਮਾਂ ਬੋਲੀ ਪੰਜਾਬੀ ਨਾਲ ਜੁੜਨ ਲਈ ਪ੍ਰੇਰਿਆ ਗਿਆ। -ਟਨਸ
Advertisement
Advertisement