ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਦਲਿਤ ਭਾਈਚਾਰੇ ਵੱਲੋਂ ਨਜ਼ੂਲ ਸੁਸਾਇਟੀ ਦੀ ਜ਼ਮੀਨ ਉਪਰ ਕਬਜ਼ਾ

07:07 AM Jul 15, 2023 IST
ਪਿੰਡ ਦੇਹ ਕਲਾਂ ਵਿੱਚ ਨਜ਼ੂਲ ਸੁਸਾਇਟੀ ਦੀ ਜ਼ਮੀਨ ’ਚ ਕਬਜ਼ੇ ਦੌਰਾਨ ਨਾਅਰੇਬਾਜ਼ੀ ਕਰਦੇ ਹੋਏ ਲੋਕ।

ਗੁਰਦੀਪ ਸਿੰਘ ਲਾਲੀ
ਸੰਗਰੂਰ, 14 ਜੁਲਾਈ
ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਝੰਡੇ ਹੇਠ ਪਿੰਡ ਦੇਹ ਕਲਾਂ ਵਿੱਚ ਦਲਿਤ ਭਾਈਚਾਰੇ ਨਾਲ ਸਬੰਧਤ ਸਭਾ ਦੇ ਮੈਂਬਰਾਂ ਵਲੋਂ ਨਜ਼ੂਲ ਸੁਸਾਇਟੀ ਦੀ ਉਪਰ ਕਬਜ਼ਾ ਕਰਨ ਦਾ ਦਾਅਵਾ ਕੀਤਾ ਗਿਆ ਹੈ ਅਤੇ ਜ਼ਮੀਨ ਵਿੱਚ ਦਲਿਤ ਵਰਗ ਦੇ ਲੋਕਾਂ ਵੱਲੋਂ ਨਾਅਰੇਬਾਜ਼ੀ ਕਰਦਿਆਂ ਇਸ ਨੂੰ ਜਿੱਤ ਕਰਾਰ ਦਿੱਤਾ। ਇਸ ਮੌਕੇ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਵਿੱਤ ਸਕੱਤਰ ਬਿੱਕਰ ਸਿੰਘ ਹਥੋਆ ਨੇ ਕਿਹਾ ਕਿ ਪੰਜਾਬ ਵਿੱਚ ਨਜ਼ੂਲ ਸੁਸਾਇਟੀ ਦੀਆਂ ਜ਼ਮੀਨਾਂ ਉਪਰ ਵੱਡੇ ਰਸੂਖਦਾਨ ਪਰਿਵਾਰਾਂ ਵੱਲੋਂ ਕਬਜ਼ੇ ਕੀਤੇ ਹੋਏ ਹਨ। ਵਿਭਾਗ ਦੇ ਸਖ਼ਤ ਕਾਨੂੰਨ ਹੋਣ ਦੇ ਬਾਵਜੂਦ ਅਜੇ ਵੀ ਦਲਿਤ ਵਰਗ ਦੇ ਲੋਕ ਨਜ਼ੂਲ ਸੁਸਾਇਟੀ ਦੀਆਂ ਜ਼ਮੀਨਾਂ ਤੋਂ ਸੱਖਣੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਦੋ ਵਾਰ ਨਜ਼ੂਲ ਸੁਸਾਇਟੀ ਦੀਆਂ ਜ਼ਮੀਨਾਂ ਦੀ ਮਾਲਕੀ ਸਬੰਧੀ ਲਿਖਤੀ ਨੋਟੀਫਿਕੇਸ਼ਨ ਜਾਰੀ ਹੋਣ ਤੋਂ ਬਾਅਦ ਹੁਣ ਅਦਾਲਤ ਵਲੋਂ ਜ਼ਮੀਨ ’ਤੇ ਦਲਿਤ ਵਰਗ ਦੀ ਮਾਲਕੀ ਹੋਣ ਦੀ ਮੋਹਰ ਲਗਾਈ ਗਈ ਹੈ। ਇਲਾਕਾ ਆਗੂ ਪਰਮਜੀਤ ਸਿੰਘ ਦੇਹ ਕਲਾਂ ਨੇ ਦੱਸਿਆ ਕਿ ਪਿੰਡ ਦੇਹ ਕਲਾਂ ਵਿੱਚ ਨਜ਼ੂਲ ਸੁਸਾਇਟੀ ਦੀ ਜ਼ਮੀਨ ਲੰਮੇ ਸਮੇਂ ਤੋਂ ਨਾਜਾਇਜ਼ ਕਬਜ਼ੇ ਦੀ ਮਾਰ ਹੇਠ ਸੀ। ਇਸ ਜ਼ਮੀਨ ਨੂੰ ਨਾਜਾਇਜ਼ ਕਬਜ਼ੇ ਤੋਂ ਮੁਕਤ ਕਰਾਉਣ ਲਈ ਲੰਮੀ ਕਾਨੂੰਨੀ ਪ੍ਰਕਿਰਿਆ ਤੋਂ ਬਾਅਦ ਆਖ਼ਰਕਾਰ ਸਬੰਧਤ ਜ਼ਮੀਨ ਉਪਰ ਨਜ਼ੂਲ ਸੁਸਾਇਟੀ ਦੀਆਂ ਜ਼ਮੀਨਾਂ ਸਬੰਧੀ ਬਣੀ ਸਭਾ ਦੇ ਮੈਂਬਰਾਂ ਵਲੋਂ ਕਬਜ਼ਾ ਕੀਤਾ ਹੈ। ਉਨ੍ਹਾਂ ਕਿਹਾ ਕਿ ਸਬੰਧਤ ਜ਼ਮੀਨ ਉਪਰ ਹੁਣ ਕਾਨੂੰਨ ਮੁਤਾਬਕ ਅਤੇ ਸਭਾ ਦੇ ਨਿਯਮਾਂ ਅਨੁਸਾਰ ਮੈਂਬਰਾਂ ਵੱਲੋਂ ਖੇਤੀ ਕੀਤੀ ਜਾਵੇਗੀ ਅਤੇ ਬਾਕੀ ਰਹਿੰਦੀ ਜ਼ਮੀਨ ਨੂੰ ਵੀ ਨਾਜਾਇਜ਼ ਕਬਜ਼ਿਆਂ ਦੀ ਮਾਰ ਤੋਂ ਮੁਕਤ ਕਰਵਾਇਆ ਜਾਵੇਗਾ। ਜਿਸ ਦੇ ਲਈ ਵੀ ਕਾਨੂੰਨੀ ਚਾਰਾਜੋਈ ਅਤੇ ਸੰਘਰਸ਼ ਕੀਤਾ ਜਾਵੇਗਾ। ਉਨ੍ਹਾਂ ਨਜ਼ੂਲ ਸੁਸਾਇਟੀਆਂ ਦੀਆਂ ਜ਼ਮੀਨਾਂ ਦੇ ਮਾਲਕਾਨਾ ਹੱਕ ਲੈਣ ਅਤੇ ਨਾਜਾਇਜ਼ ਕਬਜ਼ਿਆਂ ਤੋਂ ਜ਼ਮੀਨਾਂ ਨੂੰ ਮੁਕਤ ਕਰਾਉਣ ਆਦਿ ਵੱਖ-ਵੱਖ ਮੁੱਦਿਆਂ ’ਤੇ 3 ਸਤੰਬਰ ਨੂੰ ਪਿੰਡ ਸ਼ਾਦੀਹਰੀ ਵਿੱਚ ਹੋ ਰਹੀ ਵਿਸ਼ਾਲ ਕਾਨਫਰੰਸ ਵਿੱਚ ਲੋਕਾਂ ਨੂੰ ਭਰਵੀਂ ਸ਼ਮੂਲੀਅਤ ਕਰਨ ਦਾ ਸੱਦਾ ਦਿੱਤਾ। ਇਸ ਮੌਕੇ ਦਾਰੀ ਸਿੰਘ, ਕਾਲਾ ਸਿੰਘ, ਮਨਜੀਤ ਕੌਰ, ਬਿੱਕਰ ਸਿੰਘ ਆਦਿ ਮੌਜੂਦ ਸਨ।

Advertisement

Advertisement
Tags :
ਸੁਸਾਇਟੀਕਬਜ਼ਾਜ਼ਮੀਨਦਲਿਤਨਜ਼ੂਲਭਾਈਚਾਰੇਵੱਲੋਂ
Advertisement