ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਦਲ ਬਾਬਾ ਬਿਧੀ ਚੰਦ ਸੰਪਰਦਾ ਵੱਲੋਂ ਲਾਏ ਲੰਗਰਾਂ ਦੀ ਸਮਾਪਤੀ

10:37 AM Sep 21, 2024 IST

ਜਤਿੰਦਰ ਸਿੰਘ ਬਾਵਾ
ਸ੍ਰੀ ਗੋਇੰਦਵਾਲ ਸਾਹਿਬ, 20 ਸਤੰਬਰ
ਗੁਰੂ ਰਾਮਦਾਸ ਦੇ ਗੁਰਿਆਈ ਦਿਵਸ ਅਤੇ ਗੁਰੂ ਅਮਰਦਾਸ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਮੌਕੇ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਸੰਗਤ ਦੀ ਵੱਡੀ ਗਿਣਤੀ ਆਮਦ ਦੇ ਮੱਦੇਨਜ਼ਰ ਵੱਖ-ਵੱਖ ਸਿੱਖ ਜਥੇਬੰਦੀਆਂ, ਸੰਪਰਦਾਵਾਂ ਅਤੇ ਸੰਗਤਾਂ ਵੱਲੋਂ ਲੰਗਰ ਲਾਏ ਗਏ ਸਨ। ਦਲ ਬਾਬਾ ਬਿਧੀ ਚੰਦ ਸੰਪਰਦਾ ਵੱਲੋਂ 1 ਸਤੰਬਰ ਤੋਂ ਲਾਏ ਗਏ ਲੰਗਰਾਂ ਦੀ ਸਮਾਪਤੀ ਸ਼ੁਕਰਾਨੇ ਵਜੋਂ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਕੀਤੀ ਗਈ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਰਾਜਿੰਦਰ ਸਿੰਘ ਮਹਿਤਾ, ਬਾਬਾ ਅਵਤਾਰ ਸਿੰਘ ਸੁਰਸਿੰਘ, ਸ੍ਰੀ ਦਰਬਾਰ ਸਾਹਿਬ ਦੇ ਗ੍ਰੰਥੀ ਗਿਆਨੀ ਰਾਜਦੀਪ ਸਿੰਘ, ਗਿਆਨੀ ਬਲਜੀਤ ਸਿੰਘ, ਗਿਆਨੀ ਗੁਰਮਿੰਦਰ ਸਿੰਘ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਮਲਕੀਤ ਸਿੰਘ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਨੇ ਹਾਜ਼ਰੀ ਭਰੀ। ਉਨ੍ਹਾਂ ਸ਼ਤਾਬਦੀ ਸਮਾਗਮਾਂ ਮੌਕੇ ਲੰਗਰਾਂ ਦੀ ਸੇਵਾ ਕਰਨ ਵਾਲੀਆਂ ਜਥੇਬੰਦੀਆਂ ਵੱਲੋਂ ਨਿਭਾਈਆਂ ਸੇਵਾਵਾਂ ਦੀ ਸ਼ਲਾਘਾ ਕਰਦਿਆਂ ਧੰਨਵਾਦ ਵੀ ਕੀਤਾ। ਇਸ ਮੌਕੇ ਸਾਬਕਾ ਸਕੱਤਰ ਸੁਖਦੇਵ ਸਿੰਘ ਭੂਰਾਕੋਹਨਾ, ਗਿਆਨੀ ਪ੍ਰੇਮ ਸਿੰਘ, ਬਾਬਾ ਨਾਹਰ ਸਿੰਘ ਸਾਧ ਜੀ, ਬਾਬਾ ਨਿਹਾਲ ਸਿੰਘ, ਬਾਬਾ ਅਵਤਾਰ ਸਿੰਘ ਭੈਲ, ਬਾਬਾ ਗੁਰਮੀਤ ਸਿੰਘ ਸੁਰਸਿੰਘ ਤੇ ਮੈਨੇਜਰ ਗੁਰਾ ਮਾਨ ਸਿੰਘ ਆਦਿ ਹਾਜ਼ਰ ਸਨ।

Advertisement

Advertisement