ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਈਟੀਟੀ ਬੇਰੁਜ਼ਗਾਰ ਅਧਿਆਪਕਾਂ ਵੱਲੋਂ ਧਰਨਾ ਸਮਾਪਤ

06:20 AM Sep 02, 2024 IST

ਪੱਤਰ ਪ੍ਰੇਰਕ
ਸ੍ਰੀ ਆਨੰਦਪੁਰ ਸਾਹਿਬ, 1 ਸਤੰਬਰ
ਈਟੀਟੀ ਟੈਟ ਪਾਸ ਬੇਰੁਜ਼ਗਾਰ 5994 ਅਧਿਆਪਕ ਯੂਨੀਅਨ ਪੰਜਾਬ ਵੱਲੋਂ 24 ਅਗਸਤ ਤੋਂ ਸਕੂਲੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਪਿੰਡ ਗੰਭੀਰਪੁਰ ਵਿੱਚ ਆਰੰਭ ਕੀਤਾ ਧਰਨਾ ਐਤਵਾਰ ਨੂੰ ਪ੍ਰੋਵੀਜ਼ਨਲ ਸਿਲੈਕਸ਼ਨ ਲਿਸਟਾਂ ਜਾਰੀ ਹੋਣ ਉਪਰੰਤ ਖ਼ਤਮ ਕਰ ਦਿੱਤਾ ਗਿਆ।
ਇਸ ਦੇ ਨਾਲ ਹੀ ਆਗੂਆਂ ਨੇ ਸਪਸ਼ਟ ਕੀਤਾ ਕਿ ਜੇ ਪੰਜਾਬ ਸਰਕਾਰ ਨੇ ਅਧਿਆਪਕ ਦਿਵਸ ਮੌਕੇ ਜੁਆਇਨਿੰਗ ਕਰਵਾਉਣ ਨੂੰ ਲੈ ਕੇ ਆਨਾਕਾਨੀ ਕੀਤੀ ਤਾਂ ਇਹ ਧਰਨਾ ਮੁੜ ਤੋਂ ਆਰੰਭ ਦਿੱਤਾ ਜਾਵੇਗਾ।
ਇਸ ਮੌਕੇ ਯੂਨੀਅਨ ਦੇ ਸੂਬਾ ਕਮੇਟੀ ਮੈਂਬਰ ਬੱਗਾ ਖੁਡਾਲ, ਪਰਮਪਾਲ ਫ਼ਾਜ਼ਿਲਕਾ, ਬਲਿਹਾਰ ਸਿੰਘ, ਬੰਟੀ ਕੰਬੋਜ, ਕੁਲਵਿੰਦਰ ਬਰੇਟਾ, ਡਾ. ਪਰਵਿੰਦਰ ਸਿੰਘ ਲਾਹੌਰੀਆ, ਹਰੀਸ਼ ਫ਼ਾਜ਼ਿਲਕਾ ਅਤੇ ਪ੍ਰਗਟ ਬੋਹਾ ਨੇ ਦੱਸਿਆ ਕਿ ਸਿੱਖਿਆ ਮੰਤਰੀ ਦੇ ਪਿੰਡ ਲਗਾਏ ਧਰਨੇ ਦੌਰਾਨ ਫ਼ਿਲਹਾਲ ਪ੍ਰੋਵੀਜ਼ਨਲ ਸਲੈਕਸ਼ਨ ਲਿਸਟਾਂ ਜਾਰੀ ਹੋ ਚੁੱਕੀਆਂ ਹਨ। ਉਨ੍ਹਾਂ ਦੱਸਿਆ ਕਿ ਭਰਤੀ ਦੀ ਅਗਲੀ ਪ੍ਰਕਿਰਿਆ ਸਬੰਧੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਚੰਡੀਗੜ੍ਹ ਵਿੱਚ 4 ਸਤੰਬਰ ਨੂੰ ਮੀਟਿੰਗ ਲਈ ਯੂਨੀਅਨ ਨੂੰ ਸੱਦਾ ਦਿੱਤਾ ਹੈ।
ਆਗੂਆਂ ਨੇ ਕਿਹਾ ਕਿ ਇਸ ਮੀਟਿੰਗ ਦੌਰਾਨ ਵੀ ਜੇ ਸਰਕਾਰ ਨੇ ਡੰਗ ਟਪਾਊ ਨੀਤੀ ਤਹਿਤ ਕੰਮ ਕਰਦਿਆਂ ਬਹਾਨੇਬਾਜ਼ੀ ਕੀਤੀ ਤਾਂ ਮੁੜ ਤੋਂ ਪੰਜਾਬ ਸਰਕਾਰ ਖ਼ਿਲਾਫ਼ ਸੰਘਰਸ਼ ਵਿੱਢਿਆ ਜਾਵੇਗਾ।

Advertisement

Advertisement