ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਇੰਗਲੈਂਡ ਨੇ ਵੈਸਟ ਇੰਡੀਜ਼ ਨੂੰ ਪਾਰੀ ਤੇ 114 ਦੌੜਾਂ ਨਾਲ ਹਰਾਇਆ

07:28 PM Jul 12, 2024 IST

ਲੰਡਨ, 12 ਜੁਲਾਈ
ਇੰਗਲੈਂਡ ਦੇ ਤੇਜ਼ ਗੇਂਦਬਾਜ਼ ਜੇਮਸ ਐਂਡਰਸਨ ਦੇ ਸ਼ਾਨਦਾਰ ਪ੍ਰਦਰਸ਼ਨ ਕਾਰਨ ਇੰਗਲੈਂਡ ਨੇ ਲਾਰਡਸ ਵਿੱਚ ਪਹਿਲੇ ਟੈਸਟ ਦੇ ਤੀਜੇ ਦਿਨ ਵੈਸਟਇੰਡੀਜ਼ ਨੂੰ ਵੱਡੇ ਫਰਕ ਨਾਲ ਹਰਾ ਦਿੱਤਾ ਹੈ। ਇੰਗਲੈਂਡ ਨੇ ਵੈਸਟ ਇੰਡੀਜ਼ ’ਤੇ ਇੱਕ ਪਾਰੀ ਅਤੇ 114 ਦੌੜਾਂ ਨਾਲ ਜਿੱਤ ਹਾਸਲ ਕੀਤੀ। ਐਂਡਰਸਨ ਨੇ ਇਸ ਮੈਚ 58 ਦੌੜਾਂ ਦੇ ਚਾਰ ਵਿਕਟਾਂ ਹਾਸਲ ਕੀਤੀਆਂ ਤੇ ਆਪਣਾ 704ਵਾਂ ਟੈਸਟ ਵਿਕਟ ਹਾਸਲ ਕੀਤਾ। 41 ਸਾਲਾ ਗੇਂਦਬਾਜ਼ ਐਂਡਰਸਨ ਨੇ ਇਸ ਮੈਚ ਤੋਂ ਬਾਅਦ ਸੰਨਿਆਸ ਲੈਣ ਦਾ ਐਲਾਨ ਕੀਤਾ। ਉਸ ਦੇ ਨਾਂ ਤੇਜ਼ ਗੇਂਦਬਾਜ਼ ਵਜੋਂ ਸਭ ਤੋਂ ਵੱਧ ਵਿਕਟਾਂ ਹਾਸਲ ਕਰਨ ਦਾ ਰਿਕਾਰਡ ਹੈ। ਉਹ ਆਸਟਰੇਲੀਆ ਦੇ ਸ਼ੇਨ ਵਾਰਨ (708) ਅਤੇ ਸ੍ਰੀਲੰਕਾ ਦੇ ਮੁਥੱਈਆ ਮੁਰਲੀਧਰਨ (800) ਤੋਂ ਬਾਅਦ ਟੈਸਟ ਵਿਕਟਾਂ ਵਿੱਚ ਸਭ ਤੋਂ ਵੱਧ ਵਿਕਟਾਂ ਹਾਸਲ ਕਰਨ ਵਾਲੀ ਸੂਚੀ ਵਿੱਚ ਤੀਜੇ ਸਥਾਨ ’ਤੇ ਹੈ। ਇਸ ਤੋਂ ਪਹਿਲਾਂ ਇੰਗਲੈਂਡ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ 371 ਦੌੜਾਂ ਬਣਾਈਆਂ ਸਨ ਜਿਸ ਦੇ ਜਵਾਬ ਵਿੱਚ ਵੈਸਟ ਇੰਡੀਜ਼ ਨੇ ਪਹਿਲੀ ਪਾਰੀ ਵਿਚ 121 ਤੇ ਦੂਜੀ ਪਾਰੀ ਵਿਚ ਮਹਿਜ਼ 136 ਦੌੜਾਂ ਬਣਾਈਆਂ।

Advertisement

Advertisement
Advertisement