ਮਾਨਸਾ ਵਿੱਚ ਅੰਗਰੇਜ਼ੀ ਵਿਸ਼ੇ ਦੇ ਅਧਿਆਪਕਾਂ ਦੀ ਸਿਖਲਾਈ
ਪੱਤਰ ਪ੍ਰੇਰਕ
ਮਾਨਸਾ, 30 ਅਕਤੂਬਰ
ਪੰਜਾਬ ਸਰਕਾਰ ਵੱਲੋਂ ਮਾਨਸਾ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਵਿਚਲੇ ਵਿਦਿਆਰਥੀਆਂ ਨੂੰ ਅੰਗਰੇਜ਼ੀ ਦੀ ਹੋਰ ਮੁਹਾਰਤ ਹਾਸਲ ਕਰਵਾਉਣ ਲਈ ਅੰਗਰੇਜ਼ੀ ਅਧਿਆਪਕਾ ਨੂੰ ਵਿਸ਼ੇਸ਼ ਟਰੇਨਿੰਗ ਦਿੱਤੀ ਜਾ ਰਹੀ ਹੈ। ਸਿੱਖਿਆ ਵਿਭਾਗ ਨੇ ਰਾਜ ਦੇ ਜਿਨ੍ਹਾਂ 9 ਜ਼ਿਲ੍ਹਿਆਂ ਨੂੰ ਅੰਗਰੇਜ਼ੀ ਭਾਸ਼ਾ ਦੀਆਂ ਨਵੀਆਂ ਤਕਨੀਕਾਂ ਦੇ ਹਾਣੀ ਬਣਾਉਣ ਲਈ ਟਰੇਨਿੰਗ ਲਈ ਚੁਣਿਆ ਹੈ, ਉਸ ’ਚ ਮਾਨਸਾ ਜ਼ਿਲ੍ਹੇ ਦੇ 25 ਅੰਗਰੇਜ਼ੀ ਅਧਿਆਪਕ ਵੀ ਸ਼ਾਮਲ ਹਨ। ਪਸਰਕਾਰੀ ਸੈਕੰਡਰੀ ਗਰਲਜ਼ ਸਕੂਲ ਮਾਨਸਾ ਵਿਖੇ ਚੱਲ ਰਹੀ ਤਿੰਨ ਰੋਜ਼ਾ ਟ੍ਰੇਨਿੰਗ ਦੌਰਾਨ ਸੰਬੋਧਨ ਕਰਦਿਆਂ ਐੱਸ.ਸੀ.ਈ.ਆਰ.ਟੀ. ਦੇ ਸਹਾਇਕ ਡਾਇਰੈਕਟਰ ਡਾ. ਬੂਟਾ ਸਿੰਘ ਸੇਖੋਂ ਨੇ ਦੱਸਿਆ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦੀ ਗੁਣਵੱਤਾ ਵਿੱਚ ਸੁਧਾਰ ਕਰਨ ਵੱਲ ਇਹ ਇਕ ਮਹੱਤਵਪੂਰਨ ਕਦਮ ਹੈ। ਉਨ੍ਹਾਂ ਦੱਸਿਆ ਕਿ ਇਸ ਟ੍ਰੇਨਿੰਗ ਦੌਰਾਨ ਅੰਗਰੇਜ਼ੀ ਭਾਸ਼ਾ ਟੀਚਿੰਗ ਦੀ ਬੁਨਿਆਦ ਅਤੇ ਸਿੱਖਿਆਰਥੀਆਂ ਦੀਆਂ ਲੋੜਾਂ, ਹਦਾਇਤਾਂ ਨੂੰ ਅਨੁਕੂਲ ਬਣਾਉਣਾ ਅਤੇ ਵਿਭਿੰਨਤਾ ਦਾ ਪ੍ਰਬੰਧਨ ਕਰਨਾ, ਕਲਾਸਰੂਮ ਪ੍ਰਬੰਧਨ ਤਕਨੀਕਾਂ ਸਿੱਖਣ ਲਈ ਅਨੁਕੂਲ ਮਹੌਲ ਬਣਾਉਣ ਲਈ ਪ੍ਰਭਾਵਸ਼ਾਲੀ ਕਲਾਸਰੂਮ ਪ੍ਰਬੰਧ ਮਹੱਤਵਪੂਰਨ ਹੈ।