For the best experience, open
https://m.punjabitribuneonline.com
on your mobile browser.
Advertisement

ਅੰਡਰ-ਗ੍ਰੈਜੂਏਟ ਕੋਰਸਾਂ ਵਿੱਚ ਦਾਖਲਿਆਂ ਦੀ ਗਿਣਤੀ ਵਧੀ: ਤਿਵਾੜੀ

08:37 AM Jun 15, 2024 IST
ਅੰਡਰ ਗ੍ਰੈਜੂਏਟ ਕੋਰਸਾਂ ਵਿੱਚ ਦਾਖਲਿਆਂ ਦੀ ਗਿਣਤੀ ਵਧੀ  ਤਿਵਾੜੀ
Advertisement

ਖੇਤਰੀ ਪ੍ਰਤੀਨਿਧ
ਪਟਿਆਲਾ, 14 ਜੂਨ
ਪੰਜਾਬੀ ਯੂਨੀਵਰਸਿਟੀ ਦੇ ਅੰਡਰਗ੍ਰੈਜੂਏਟ ਕੋਰਸਾਂ ’ਚ ਦਾਖ਼ਲਾ ਲੈਣ ਵਾਲੇ ਵਿਦਿਆਰਥੀਆਂ ਦੀ ਗਿਣਤੀ ਵਿੱਚ ਪਿਛਲੇ ਸਾਲ ਦੇ ਮੁਕਾਬਲੇ ਲਗਪਗ 40 ਫ਼ੀਸਦੀ ਵਾਧਾ ਹੋਇਆ ਹੈ। ਡੀਨ ਅਕਾਦਮਿਕ ਮਾਮਲੇ ਅਤੇ ਕਾਰਜਕਾਰੀ ਰਜਿਸਟਰਾਰ ਡਾ. ਅਸ਼ੋਕ ਕੁਮਾਰ ਤਿਵਾੜੀ ਨੇ ਕੈਂਪਸ ਵਿੱਚ ਵੱਖ-ਵੱਖ ਥਾਵਾਂ ’ਤੇ ਚੱਲਦੀ ਕਾਊਂਸਲਿੰਗ ਦਾ ਮੁਆਇਨਾ ਕਰਨ ਉਪਰੰਤ ਇਹ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਪੰਜਾਬੀ ਯੂਨੀਵਰਸਿਟੀ ਨੂੰ ਪਿਛਲੇ ਸਾਲ ਦੇ ਮੁਕਾਬਲੇ ਪ੍ਰਾਪਤ ਹੋਈਆਂ ਦਾਖ਼ਲਾ ਅਰਜ਼ੀਆਂ ਦੀ ਗਿਣਤੀ ਵਿੱਚ ਲਗਭਗ 40 ਫ਼ੀਸਦੀ ਵਾਧਾ ਵੇਖਣ ਨੂੰ ਮਿਲਿਆ ਹੈ। ਉਨ੍ਹਾਂ ਦੱਸਿਆ ਕਿ ਕੁਝ ਵਿਭਾਗਾਂ/ਕੇਂਦਰਾਂ ਵਿੱਚ ਬਿਨੈਕਾਰਾਂ ਦੀ ਗਿਣਤੀ ਲਗਭਗ ਦੁੱਗਣੀ ਹੋ ਗਈ ਹੈ। ਯੂਨੀਵਰਸਿਟੀ ਦੇ ਰੀਜਨਲ ਸੈਂਟਰ ਮੁਹਾਲੀ ਵਿੱਚ ਕੰਪਿਊਟਰ ਸਾਇੰਸ ਵਿੱਚ ਬੀ.ਟੈੱਕ (ਸੀ.ਐੱਸ.ਈ) ਵਿੱਚ 50 ਅਤੇ ਪੰਜ ਸਾਲਾ ਯੂ.ਜੀ.ਪੀ.ਜੀ. ਪ੍ਰੋਗਰਾਮ (ਆਨਰਜ਼ ਵਿਦ ਰਿਸਰਚ) ਲਈ ਵੀ ਕਾਫ਼ੀ ਦਾਖ਼ਲਾ ਅਰਜ਼ੀਆਂ ਪ੍ਰਾਪਤ ਹੋਈਆਂ ਹਨ। ਉਨ੍ਹਾਂ ਕਿਹਾ ਕਿ ਪੰਜ ਸਾਲਾ ਏਕੀਕ੍ਰਿਤ ਕੋਰਸਾਂ ਨਾਲ ਸਬੰਧਤ ਪ੍ਰਣਾਲੀ ਵਿੱਚ ਕੀਤੇ ਗਏ ਕੁਝ ਬਦਲਾਅ ਨਾਲ ਵਿਦਿਆਰਥੀਆਂ ਦੇ ਮਨ ਵਿੱਚ ਇਨ੍ਹਾਂ ਕੋਰਸਾਂ ਸਬੰਧੀ ਸੰਤੁਸ਼ਟੀ ਦੀ ਭਾਵਨਾ ਪੈਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਸਕਾਰਾਤਮਕ ਤਬਦੀਲੀਆਂ ਪੰਜਾਬ ਸਰਕਾਰ ਦੇ ਸਹਿਯੋਗ ਅਤੇ ਉਪ ਕੁਲਪਤੀ ਕੇ.ਕੇ. ਯਾਦਵ ਦੀ ਅਗਵਾਈ ਤੋਂ ਬਗੈਰ ਸੰਭਵ ਨਹੀਂ ਸਨ। ਉਨ੍ਹਾਂ ਕਿਹਾ ਕਿ ਸਰਕਾਰ ਤੋਂ ਪ੍ਰਾਪਤ ਹੋਈ ਵਿੱਤੀ ਸਹਾਇਤਾ ਨੇ ’ਵਰਸਿਟੀ ਵਿੱਚ ਸਥਿਰਤਾ ਦਾ ਮਾਹੌਲ ਬਣਾਇਆ ਹੈ।

Advertisement

Advertisement
Advertisement
Author Image

joginder kumar

View all posts

Advertisement