For the best experience, open
https://m.punjabitribuneonline.com
on your mobile browser.
Advertisement

ਪਵਿੱਤਰ ਕਾਲੀ ਵੇਈਂ ਦੀ ਕਾਰਸੇਵਾ ਸਿਲਵਰ ਜੁਬਲੀ ਵਰ੍ਹੇ ’ਚ ਦਾਖ਼ਲ

10:16 AM Jul 18, 2024 IST
ਪਵਿੱਤਰ ਕਾਲੀ ਵੇਈਂ ਦੀ ਕਾਰਸੇਵਾ ਸਿਲਵਰ ਜੁਬਲੀ ਵਰ੍ਹੇ ’ਚ ਦਾਖ਼ਲ
ਸੰਤ ਬਲਬੀਰ ਸਿੰਘ ਸੀਚੇਵਾਲ ਨਾਲ ਪਵਿੱਤਰ ਕਾਲੀ ਵੇਈਂ ਦਾ ਦੌਰਾ ਕਰਦੇ ਹੋਏ ਮਹਿਮਾਨ।
Advertisement

ਪੱਤਰ ਪ੍ਰੇਰਕ
ਜਲੰਧਰ, 17 ਜੁਲਾਈ
ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨਛੋਹ ਪ੍ਰਾਪਤ ਪਵਿੱਤਰ ਵੇਈਂ ਦੀ ਕਾਰ ਸੇਵਾ ਦੀ ਸਿਲਵਰ ਜੁਬਲੀ ਵਰ੍ਹੇ ਵਿੱਚ ਦਾਖ਼ਲ ਹੋ ਗਈ ਹੈ। ਇਸ ਦੀ 24ਵੀਂ ਵਰ੍ਹੇਗੰਢ ਮੌਕੇ ਵਾਤਾਵਰਨ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਸੰਗਤਾਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਵੇਈਂ ਦੀ ਕਾਰ ਸੇਵਾ 25ਵੇਂ ਸਾਲ ਵਿੱਚ ਪ੍ਰਵੇਸ਼ ਕਰ ਗਈ ਹੈ। ਕਾਰ ਸੇਵਾ ਦੀ ਸਿਲਵਰ ਜ਼ੁਬਲੀ ਵਰ੍ਹੇ ਦੇ ਸਮਾਗਮ ਸਾਰਾ ਸਾਲ ਚੱਲਣਗੇ। ਸੰਤ ਸੀਚੇਵਾਲ ਨੇ ਕਿਹਾ ਕਿ ਇਨ੍ਹਾਂ 24 ਵਰ੍ਹਿਆਂ ਦੌਰਾਨ ਕੀਤੇ ਕੰਮਾਂ ਸਦਕਾ ਪੰਜਾਬ ਵਿੱਚ ਵਾਤਾਵਰਨ ਚੇਤਨਾ ਦੀ ਲਹਿਰ ਖੜ੍ਹੀ ਹੋਈ ਹੈ ਲੋਕਾਂ ਦਾ ਰੁਝਾਨ ਰੁੱਖ ਲਗਾਉਣ ਵੱਲ ਤੇ ਪਾਣੀ ਦੀ ਸਾਂਭ-ਸੰਭਾਲ ਵੱਲ ਵਧਿਆ ਹੈ। ਪਵਿੱਤਰ ਵੇਈਂ ਕਿਨਾਰੇ ਸਥਾਪਤ ਗੁਰਦੁਆਰਾ ਗੁਰਪ੍ਰਕਾਸ਼ ਸਾਹਿਬ ਵਿਖੇ ਹੋਏ। ਇਸ ਮੌਕੇ ਵਿਸ਼ਵ ਚਿੰਤਕ ਡਾ. ਸਵਰਾਜ ਸਿੰਘ ਨੇ ਕਿਹਾ ਕਿ ਉਨ੍ਹਾਂ ਨੇ 24 ਸਾਲਾਂ ਦੀ ਕਾਰ ਸੇਵਾ ਨੂੰ ਅੱਖੀ ਦੇਖਿਆ ਹੈ। ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਬਲਤੇਜ ਸਿੰਘ ਪੰਨੂ ਨੇ ਸਮਾਗਮ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੁਲਤਾਨਪੁਰ ਲੋਧੀ ਅਤੇ ਪਵਿੱਤਰ ਵੇਈਂ ਦੇ ਕਾਰਜਾਂ ਵਿੱਚ ਕੋਈ ਕਮੀ ਨਾ ਆਉਣ ਦਿੱਤੀ ਜਾਵੇਗੀ। ਰਾਜ ਸਭਾ ਮੈਂਬਰ ਸੰਜੀਵ ਅਰੋੜਾ ਨੇ ਕਿਹਾ ਕਿ ਉਹ ਪਹਿਲੀ ਵਾਰ ਸੁਲਤਾਨਪੁਰ ਲੋਧੀ ਦੀ ਇਤਿਹਾਸਿਕ ਨਗਰੀ ’ਤੇ ਆਏ ਹਨ।
ਸਮਾਗਮ ਦੀ ਸਮਾਪਤੀ ਮੌਕੇ ਗੱਤਕੇ ਦੇ ਖਿਡਾਰੀਆਂ ਵੱਲੋਂ ਗੱਤਕੇ ਦੇ ਜ਼ੌਹਰ ਦਿਖਾਏ ਗਏ। ਗੁਰਦੁਆਰਾ ਸਾਹਿਬ ਦੀ ਕੰਪਲੈਕਸ ਵਿੱਚ ਬੂਟੇ ਲਗਾਏ ਗਏ ਤੇ 1100 ਦੇ ਕਰੀਬ ਬੂਟਿਆਂ ਦਾ ਪ੍ਰਸ਼ਾਦ ਸੰਗਤਾਂ ਨੂੰ ਵੰਡਿਆ ਗਿਆ। ਸੰਤ ਅਵਤਾਰ ਸਿੰਘ ਯਾਦਗਾਰੀ ਸਕੂਲ ਦੇ ਬੱਚਿਆਂ ਵੱਲੋਂ ਰਸ ਭਿੰਨਾ ਕੀਰਤਨ ਕੀਤਾ ਗਿਆ ਤੇ ਢਾਡੀ ਜੱਥਿਆ ਵੱਲੋਂ ਆਪਣੀਆਂ ਵਾਰਾਂ ਰਾਹੀ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਿਆ ਗਿਆ। ਦੋਆਬਾ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਵੱਲੋਂ ਮੈਡੀਕਲ ਕੈਂਪ ਲਗਾਇਆ ਗਿਆ। ਇਸ ਮੌਕੇ ਸੰਤ ਲੀਡਰ ਸਿੰਘ ਸੈਫਲਾਬਾਦ, ਸੰਤ ਅਮਰੀਕ ਸਿੰਘ ਖੁਖਰੈਣ ਸਾਹਿਬ, ਸੰਤ ਗੁਰਮੇਜ਼ ਸਿੰਘ ਸੈਦਰਾਣਾ, ਬਾਬਾ ਬਲਦੇਵ ਕ੍ਰਿਸ਼ਾਨ, ਸੰਤ ਪ੍ਰਗਟ ਨਾਥ, ਸੰਤ ਬਲਰਾਜ ਸਿੰਘ ਜਿਆਣ ਵਾਲੇ, ਸੰਤ ਰਜਿੰਦਰ ਸਿੰਘ ਸਮੇਤ ਵੱਡੀ ਗਿਣਤੀ ਸੰਗਤ ਨੇ ਸਮਾਗਮ ਵਿੱਚ ਹਾਜ਼ਰੀ ਭਰੀ।

Advertisement

ਵਾਤਾਵਰਨ ਦੇ ਖੇਤਰ ਵਿੱਚ ਨਾਮਣਾ ਖੱਟਣ ਵਾਲੀਆਂ ਸ਼ਖ਼ਸੀਅਤਾਂ ਦਾ ਸਨਮਾਨ

ਪਵਿੱਤਰ ਵੇਈਂ ਦੀ ਕਾਰਸੇਵਾ ਦੇ ਸਾਰਾ ਸਾਲ ਚੱਲਣ ਵਾਲੇ ਸਮਾਗਮਾਂ ਦੌਰਾਨ ਵਾਤਾਵਰਨ ਦੇ ਖੇਤਰ ਵਿੱਚ ਨਾਮਣਾ ਖੱਟਣ ਵਾਲੀਆਂ ਸ਼ਖ਼ਸੀਅਤਾਂ ਨੂੰ ਪ੍ਰਸ਼ੰਸਾ ਪੱਤਰ ਦਿੱਤੇ ਜਾਣਗੇ। ਇਸਦੀ ਸ਼ੁਰੂਆਤ ਅੱਜ ਵਾਤਾਵਰਨ ਪ੍ਰੇਮੀ ਤੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਵੱਲੋਂ ਤਿੰਨ ਪ੍ਰਸ਼ੰਸਾ ਪੱਤਰ ਦੇ ਕੇ ਕੀਤੀ ਗਈ। ਉਨ੍ਹਾਂ ਅਯੁੱਧਿਆ ਤੋਂ ਪੂਰੇ ਦੇਸ਼ ਵਿੱਚ ਵਾਤਾਵਰਨ ਬਚਾਉਣ ਦਾ ਸੁਨੇਹਾ ਦੇਣ ਵਾਲੇ ਆਸ਼ੂਤੋਸ਼ ਪਾਂਡੇ, ਸਕੂਲ ਵਿੱਚ ਨਰਸਰੀ ਸਥਾਪਤ ਕਰਕੇ ਬੱਚਿਆ ਕੋਲੋਂ ਖੁਦ ਬੂਟੇ ਤਿਆਰ ਕਰਵਾ ਰਹੇ ਮਾਸਟਰ ਮਨੋਜ ਸ਼ਰਮਾ ਅਤੇ ਵੇਈਂ ਦੀ ਕਾਰਸੇਵਾ ਦੀ ਗਾਥਾ ਨੂੰ ‘ਵੇਈਂ ਨਾਮਾ’ ਦੇ ਰੂਪ ਵਿੱਚ ਲਿਖਣ ਵਾਲੇ ਜਸਬੀਰ ਸਿੰਘ ਵਾਟਾਂਵਾਲੀ ਨੂੰ ਪ੍ਰਸ਼ੰਸਾ ਪੱਤਰ ਦਿੱਤੇ।

Advertisement
Author Image

joginder kumar

View all posts

Advertisement
Advertisement
×