ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਮਨੋਰੰਜਨ ਕਾਲੀਆ ਗ੍ਰੇਨੇਡ ਹਮਲਾ: ਨਵਾਂ ਕੇਸ ਦਰਜ ਕਰੇਗੀ ਐਨਆਈਏ

07:38 PM Apr 17, 2025 IST
featuredImage featuredImage

ਹਤਿੰਦਰ ਮਹਿਤਾ
ਜਲੰਧਰ, 17 ਅਪਰੈਲ
ਭਾਜਪਾ ਆਗੂ ਮਨੋਰੰਜਨ ਕਾਲੀਆ ਦੇ ਘਰ ’ਤੇ ਹਾਲ ਹੀ ਵਿੱਚ ਹੋਏ ਗ੍ਰਨੇਡ ਹਮਲੇ ਦੀ ਜਾਂਚ ਹੁਣ ਕੌਮੀ ਜਾਂਚ ਏਜੰਸੀ (ਐਨਆਈਏ) ਨੂੰ ਸੌਂਪ ਦਿੱਤੀ ਗਈ ਹੈ। ਇਹ ਫੈਸਲਾ ਕੇਂਦਰੀ ਗ੍ਰਹਿ ਮੰਤਰਾਲੇ ਦੇ ਨਿਰਦੇਸ਼ਾਂ ’ਤੇ ਲਿਆ ਗਿਆ ਹੈ। ਹੁਣ ਇਸ ਹਮਲੇ ਪਿੱਛੇ ਸਰਗਰਮ ਅਤਿਵਾਦੀ ਮਾਡਿਊਲ ਅਤੇ ਗੈਂਗਸਟਰ ਨੈੱਟਵਰਕ ਦੀ ਜਾਂਚ ਕੀਤੀ ਜਾਵੇਗੀ। ਜਾਣਕਾਰੀ ਅਨੁਸਾਰ ਐਨਆਈਏ ਇਸ ਮਾਮਲੇ ਵਿੱਚ ਆਪਣੀ ਵੱਖਰੀ ਐਫਆਈਆਰ ਦਰਜ ਕਰੇਗੀ। ਇਸ ਤੋਂ ਪਹਿਲਾਂ ਏਜੰਸੀ ਨੇ ਮੁਹਾਲੀ ਦੀ ਵਿਸ਼ੇਸ਼ ਅਦਾਲਤ ਵਿੱਚ ਸਬੂਤ ਅਤੇ ਕੇਸ ਡਾਇਰੀ ਜਮ੍ਹਾਂ ਕਰਾਉਣ ਲਈ ਅਰਜ਼ੀ ਦਿੱਤੀ ਸੀ। ਇਸ ਦੇ ਨਾਲ ਹੀ ਇਸ ਮਾਮਲੇ ’ਤੇ ਪੰਜਾਬ ਪੁਲੀਸ ਦੇ ਤਿੰਨ ਅਧਿਕਾਰੀਆਂ ਨਾਲ ਵੀ ਚਰਚਾ ਕੀਤੀ ਗਈ। ਇਸ ਤੋਂ ਪਹਿਲਾਂ ਪੁਲੀਸ ਨੇ ਭਾਜਪਾ ਨੇਤਾ ਮਨੋਰੰਜਨ ਕਾਲੀਆ ਦੇ ਘਰ ’ਤੇ ਗ੍ਰਨੇਡ ਸੁੱਟਣ ਦੇ ਮੁੱਖ ਮੁਲਜ਼ਮ ਸੈਦੁਲ ਅਮੀਨ ਨੂੰ ਦਿੱਲੀ ਤੋਂ ਗ੍ਰਿਫ਼ਤਾਰ ਕੀਤਾ ਸੀ। ਇਸ ਦਾ ਰਿਮਾਂਡ 20 ਅਪਰੈਲ ਨੂੰ ਖਤਮ ਹੋ ਜਾਵੇਗਾ ਅਤੇ ਉਸਨੂੰ ਦੁਬਾਰਾ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।

Advertisement

Advertisement