ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਮਾਤਾ ਗੁਜਰੀ ਕਾਲਜ ਵਿੱਚ ਦਾਖ਼ਲਿਆਂ ਲਈ ਵਿਦਿਆਰਥੀਆਂ ’ਚ ਉਤਸ਼ਾਹ

06:23 AM Jul 22, 2024 IST
ਪ੍ਰਿੰਸੀਪਲ ਡਾ. ਕਸ਼ਮੀਰ ਸਿੰਘ ਤੇ ਡਾ. ਬਿਕਰਮਜੀਤ ਸਿੰਘ ਜਾਣਕਾਰੀ ਦਿੰਦੇ ਹੋਏ। -ਫੋਟੋ: ਸੂਦ

ਫ਼ਤਹਿਗੜ੍ਹ ਸਾਹਿਬ: ਮਾਤਾ ਗੁਜਰੀ ਕਾਲਜ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਡਾਇਰੈਕਟਰ ਪ੍ਰਿੰਸੀਪਲ ਡਾ. ਕਸ਼ਮੀਰ ਸਿੰਘ ਨੇ ਦੱਸਿਆ ਕਿ ਕਾਲਜ ਦੇ ਸਟਾਫ਼ ਦੇ ਯਤਨਾਂ ਨਾਲ ਕਾਲਜ ਇਸ ਵਾਰ ਵੀ ਵਿਦਿਆਰਥੀਆਂ ਲਈ ਵੱਖ-ਵੱਖ ਕੋਰਸਾਂ ਵਿੱਚ ਦਾਖ਼ਲਾ ਲੈਣ ਲਈ ਪਹਿਲੀ ਪਸੰਦ ਬਣਿਆ ਹੋਇਆ ਹੈ। ਕਾਲਜ ਦੇ ਐਡਮਿਸ਼ਨ ਕੋਆਰਡੀਨੇਟਰ ਡਾ. ਬਿਕਰਮਜੀਤ ਸਿੰਘ ਨੇ ਦੱਸਿਆ ਕਿ ਵਿਸ਼ਿਆਂ ਦੀ ਚੋਣ ਨੂੰ ਲੈ ਕੇ ਵਿਦਿਆਰਥੀਆਂ ਅੰਦਰ ਬੀਐੱਸਸੀ (ਆਨਰਜ਼) ਐਗਰੀਕਲਚਰ, ਬੀਬੀਏ ਅਤੇ ਬੀਸੀਏ ਤੋਂ ਇਲਾਵਾ ਬੀਕਾਮ, ਬੀਏ (ਆਨਰਜ਼) ਸੋਸ਼ਲ ਸਾਇੰਸਜ਼ ਅਤੇ ਸਾਇੰਸ ਕੋਰਸਾਂ ਵਿੱਚ ਦਾਖ਼ਲਿਆਂ ਦਾ ਰੁਝਾਨ ਚੱਲ ਰਿਹਾ ਹੈ। ਪੋਸਟ-ਗ੍ਰੈਜੂਏਟ ਕੋਰਸਾਂ ਵਿੱਚ ਦਾਖ਼ਲਿਆਂ ਲਈ ਵੀ ਵਿਦਿਆਰਥੀਆਂ ਵਿੱਚ ਵਿਸ਼ੇਸ਼ ਦਿਲਚਸਪੀ ਦੇਖਣ ਨੂੰ ਮਿਲ ਰਹੀ ਹੈ। ਵਰਣਨਯੋਗ ਹੈ ਕਿ ਵਿਦਿਆਰਥੀਆਂ ਨੂੰ ਤਕਨੀਕੀ ਸਿੱਖਿਆ ਪ੍ਰਦਾਨ ਕਰਨ ਲਈ ਕਾਲਜ ਵਿੱਚ ਆਧੁਨਿਕ ਕੰਪਿਊਟਰਾਂ ਨਾਲ ਲੈਸ ਲੈਬਾਂ, ਖੇਡ ਸਟੇਡੀਅਮ, ਹੋਸਟਲ ਅਤੇ ਪਲੇਸਮੈਂਟ ਸੈੱਲ ਵੀ ਮੌਜੂਦ ਹਨ। -ਨਿੱਜੀ ਪੱਤਰ ਪ੍ਰੇਰਕ

Advertisement

Advertisement
Advertisement