For the best experience, open
https://m.punjabitribuneonline.com
on your mobile browser.
Advertisement

ਪਹਿਲੀ ਵਾਰ ਵੋਟ ਪਾਉਣ ਵਾਲੇ ਨੌਜਵਾਨਾਂ ਵਿੱਚ ਉਤਸ਼ਾਹ

07:24 AM Jun 02, 2024 IST
ਪਹਿਲੀ ਵਾਰ ਵੋਟ ਪਾਉਣ ਵਾਲੇ ਨੌਜਵਾਨਾਂ ਵਿੱਚ ਉਤਸ਼ਾਹ
ਪਿੰਡ ਸੋਹਾਣਾ ਵਿੱਚ ਖੁਸ਼ਇੰਦਰ ਸਿੰਘ ਬੈਦਵਾਨ ਨੂੰ ਪ੍ਰਸ਼ੰਸਾ ਪੱਤਰ ਦਿੰਦਾ ਹੋਇਆ ਪੋਲਿੰਗ ਸਟਾਫ ਤੇ ਹੋਰ। -ਫੋਟੋ: ਸੋਢੀ
Advertisement

ਪੱਤਰ ਪ੍ਰੇਰਕ
ਐਸ.ਏ.ਐਸ. ਨਗਰ (ਮੁਹਾਲੀ), 1 ਜੂਨ
ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਵਿੱਚ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪਹਿਲੀ ਵਾਰ ਵੋਟ ਪਾਉਣ ਵਾਲੇ ਨੌਜਵਾਨ ਲੜਕੇ-ਲੜਕੀਆਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਇਨ੍ਹਾਂ ਨੌਜਵਾਨਾਂ ਨੇ ਆਪਣੇ ਘਰਾਂ ਨੇੜਲੇ ਪੋਲਿੰਗ ਬੂਥਾਂ ’ਤੇ ਪਹੁੰਚ ਕੇ ਬੜੇ ਚਾਅ ਨਾਲ ਵੋਟ ਪਾਈ। ਪਹਿਲੀ ਵਾਰ ਵੋਟ ਪਾਉਣ ’ਤੇ ਇਨ੍ਹਾਂ ਨੌਜਵਾਨਆਂ ਨੂੰ ਪ੍ਰਸ਼ਾਸਨ ਵੱਲੋਂ ਵਿਸ਼ੇਸ਼ ਪ੍ਰਸ਼ੰਸਾ ਪੱਤਰ ਦੇ ਕੇ ਨਿਵਾਜਿਆ ਗਿਆ।
ਮੁਹਾਲੀ ਵਿੱਚ ਯੂਥ ਅਕਾਲੀ ਦਲ ਦੇ ਵਰਕਰ ਖੁਸ਼ਇੰਦਰ ਸਿੰਘ ਬੈਦਵਾਨ ਨੇ ਪਿੰਡ ਸੋਹਾਣਾ ਵਿੱਚ ਪਹਿਲੀ ਵਾਰ ਆਪਣੀ ਵੋਟ ਪਾਈ। ਉਨ੍ਹਾਂ ਦੱਸਿਆ ਕਿ ਵੋਟ ਪਾ ਕੇ ਉਨ੍ਹਾਂ ਨੂੰ ਬੇਹੱਦ ਖੁਸ਼ੀ ਹੋਈ ਹੈ। ਇਸ ਤੋਂ ਪਹਿਲਾਂ ਉਹ ਆਪਣੇ ਮਾਪਿਆਂ ਨਾਲ ਪੋਲਿੰਗ ਬੂਥਾਂ ’ਤੇ ਆਉਂਦੇ ਜ਼ਰੂਰ ਸਨ ਪਰ 18 ਸਾਲ ਤੋਂ ਘੱਟ ਉਮਰ ਹੋਣ ਕੇ ਉਸ ਦੀ ਵੋਟ ਨਹੀਂ ਬਣੀ ਸੀ। ਐਤਕੀਂ ਪਹਿਲੀ ਵਾਰ ਦੇਸ਼ ਵਿੱਚ ਲੋਕਤੰਤਰ ਦੀ ਬਹਾਲੀ ਅਤੇ ਸਵੱਛ ਪ੍ਰਸ਼ਾਸਨ ਦੇਣ ਵਾਲੀ ਸਰਕਾਰ ਚੁਣੇ ਜਾਣ ਲਈ ਉਨ੍ਹਾਂ ਨੇ ਆਪਣੀ ਵੋਟ ਪਾਈ ਹੈ। ਉਨ੍ਹਾਂ ਨੂੰ ਆਪਣੀ ਜ਼ਿੰਮੇਵਾਰੀ ਦਾ ਵੀ ਅਹਿਸਾਸ ਹੋਇਆ ਹੈ। ਇਸ ਮੌਕੇ ਅਕਾਲੀ ਦਲ ਦੇ ਹਲਕਾ ਇੰਚਾਰਜ ਪਰਵਿੰਦਰ ਸਿੰਘ ਸੋਹਾਣਾ, ਅਕਾਲੀ ਕੌਂਸਲਰ ਹਰਜਿੰਦਰ ਕੌਰ ਤੇ ਹੋਰ ਹਾਜ਼ਰ ਸਨ।
ਇੰਜ ਹੀ ਪਿੰਡ ਭਾਗੋਮਾਜਰਾ ਵਿੱਚ ਮਹਿਕ ਸ਼ਰਮਾ, ਅਨਮੋਲ ਸ਼ਰਮਾ, ਅਨੀਤਾ ਸ਼ਰਮਾ, ਕਾਜਲ ਸ਼ਰਮਾ, ਦੀਪਕ ਸ਼ਰਮਾ, ਅਮਨਪ੍ਰੀਤ ਸਿੰਘ ਪੂਨੀਆ ਅਤੇ ਚਿਰਾਜ ਸ਼ਰਮਾ ਨੇ ਵੀ ਪਹਿਲੀ ਵਾਰ ਵੋਟ ਪਾਈ। ਇਨ੍ਹਾਂ ਨੌਜਵਾਨਾਂ ਨੂੰ ਡੀਐੱਸਪੀ ਹਰਸਿਮਰਨ ਸਿੰਘ ਬੱਲ ਨੇ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਆ। ਇਸ ਮੌਕੇ ਮਾਰਕੀਟ ਕਮੇਟੀ ਦੇ ਸਾਬਕਾ ਚੇਅਰਮੈਨ ਜਸਵੀਰ ਸਿੰਘ ਜੱਸਾ, ਸਰਪੰਚ ਅਵਤਾਰ ਸਿੰਘ ਤਾਰੀ, ਪਰਮਜੀਤ ਸਿੰਘ, ਜਸਵਿੰਦਰ ਸਿੰਘ, ਜਸ਼ਨਪ੍ਰੀਤ ਸਿੰਘ ਪੂਨੀਆ, ਦਿਲਪ੍ਰੀਤ ਸੀ ਪੂਨੀਆ, ਗੁਰਤੇਜ ਸਿੰਘ ਹਾਜ਼ਰ ਸਨ।

Advertisement

Advertisement
Author Image

Advertisement
Advertisement
×