ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਵਿਦਿਆਰਥੀਆਂ ਦਾ ਇੰਜਨੀਅਰਿੰਗ ਵਿੱਚ ਉਤਸ਼ਾਹ ਵਧਿਆ

08:37 AM May 23, 2024 IST
ਜੀਐਨਡੀਈਸੀ ’ਚ ਕੌਂਸਲਿੰਗ ਵਿੱਚ ਹਿੱਸਾ ਲੈਂਦੇ ਵਿਦਿਆਰਥੀ।-ਫੋਟੋ: ਬਸਰਾ

ਖੇਤਰੀ ਪ੍ਰਤੀਨਿਧ
ਲੁਧਿਆਣਾ, 22 ਮਈ
ਗੁਰੂ ਨਾਨਕ ਦੇਵ ਇੰਜਨੀਅਰਿੰਗ ਕਾਲਜ ਗਿੱਲ ਪਾਰਕ, ਲੁਧਿਆਣਾ ਵਿੱਚ ਅੱਜ ਸਿੱਖ ਅਤੇ ਰੂਰਲ ਕੋਟੇ ਅਧੀਨ ਦਾਖਲੇ ਸਬੰਧੀ ਕੌਂਸਲਿੰਗ ਵਿੱਚ ਹਿੱਸਾ ਲੈਣ ਵਾਲੇ ਵਿਦਿਆਰਥੀਆਂ ਦੀਆਂ ਲੰਬੀਆਂ ਕਤਾਰਾਂ ਦੇਖਣ ਨੂੰ ਮਿਲੀਆਂ। ਰੂਰਲ ਅਤੇ ਸਿੱਖ ਕੋਟੇ ਨਾਲ ਸਬੰਧਤ 700 ਦੇ ਕਰੀਬ ਵਿਦਿਆਰਥੀਆਂ ਨੇ ਸਿਵਲ, ਕੰਪਿਊਟਰ ਸਾਇੰਸ, ਇਲੈਕਟ੍ਰੋਨਿਕਸ ਅਤੇ ਕਮਿਊਨੀਕੇਸ਼ਨ, ਇਲੈਕਟ੍ਰੀਕਲ, ਮਕੈਨੀਕਲ ਇੰਜਨੀਅਰਿੰਗ, ਇਨਫੋਰਮੇਸ਼ਨ ਟੈਕਨੋਲੋਜੀ, ਲੋਜਿਸਟਿਕਸ ਅਤੇ ਸਪਲਾਈ ਚੇਨ ਮੈਨੇਜਮੈਂਟ ਦੀਆਂ ਉਪਲਬਧ ਸੀਟਾਂ ਲਈ ਅਰਜ਼ੀਆਂ ਦਿੱਤੀਆਂ। ਕਾਲਜ ਪ੍ਰਿੰਸੀਪਲ ਡਾ. ਸਹਿਜਪਾਲ ਸਿੰਘ ਨੇ ਦੱਸਿਆ ਕਿ 70 ਫੀਸਦੀ ਸੀਟਾਂ ਪੇਂਡੂ ਖੇਤਰਾਂ ਦੇ ਵਿਦਿਆਰਥੀਆਂ ਲਈ ਰਾਖਵੀਆਂ ਰੱਖੀਆਂ ਹਨ। ਉਨ੍ਹਾਂ ਇਸ ਵਾਰ ਦਾਖਲੇ ਲਈ ਆਈਆਂ ਅਰਜ਼ੀਆਂ ਦੀ ਵੱਡੀ ਗਿਣਤੀ ’ਤੇ ਖੁਸ਼ੀ ਜ਼ਾਹਿਰ ਕੀਤੀ। ਡਾ. ਸਹਿਜਪਾਲ ਨੇ ਦੱਸਿਆ ਕਿ ਅੱਜ ਦੀ ਕੌਂਸਲਿੰਗ ਤੋਂ ਬਾਅਦ ਬਾਕੀ ਸੀਟਾਂ ਨੂੰ ਇੱਕ ਢਾਂਚਾਗਤ ਅਤੇ ਪਾਰਦਰਸ਼ੀ ਪ੍ਰਕਿਰਿਆ ਰਾਹੀਂ ਪੀਟੀਯੂ ਕੇਂਦਰੀਕ੍ਰਿਤ ਕਾਊਂਸਲਿੰਗ ਦੇ ਦੋ ਗੇੜਾਂ ਦੇ ਜ਼ਰੀਏ ਭਰਿਆ ਜਾਵੇਗਾ। ਇਸ ਮੌਕੇ ਜੀਐੱਨਡੀਈਸੀ ਦੇ ਡੀਨ ਅਕੈਡਮਿਕਸ ਅਕਸ਼ੈ ਗਿਰਧਰ ਵੀ ਹਾਜ਼ਰ ਸਨ।

Advertisement

Advertisement
Advertisement