ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਦਿਹਾਤੀ ਖੇਤਰਾਂ ’ਚ ਵੋਟਰਾਂ ਨੂੰ ਵੋਟ ਲਈ ਜਾਗਰੂਕ ਕਰਨਗੇ ਨੰਬਰਦਾਰ

08:05 AM Apr 24, 2024 IST
ਨੰਬਰਦਾਰਾਂ ਨਾਲ ਮੀਟਿੰਗ ਕਰਦੇ ਹੋਏ ਅਧਿਕਾਰੀ।

ਫਰਿੰਦਰ ਪਾਲ ਗੁਲਿਆਣੀ
ਨਰਾਇਣਗੜ੍ਹ, 23 ਅਪਰੈਲ
ਸਹਾਇਕ ਰਿਟਰਨਿੰਗ ਅਫਸਰ ਅਤੇ ਐੱਸਡੀਐੱਮ ਯਸ਼ ਜਾਲੂਕਾ ਨੇ ਕਿਹਾ ਕਿ ਨੰਬਰਦਾਰ ਅੱਜ ਵੀ ਪੇਂਡੂ ਖੇਤਰਾਂ ਵਿੱਚ ਇੱਕ ਅਹਿਮ ਅਹੁਦਾ ਹੈ। ਉਨ੍ਹਾਂ ਨੇ ਅੱਜ ਨੰਬਰਦਾਰਾਂ ਨਾਲ ਮੀਟਿੰਗ ਕਰ ਕੇ ਜ਼ਰੂਰੀ ਦਿਸ਼ਾ-ਨਿਰਦੇਸ਼ ਦਿੱਤੇ ਹਨ। ਉਨ੍ਹਾਂ ਕਿਹਾ ਕਿ ਨੰਬਰਦਾਰ ਆਪੋ-ਆਪਣੇ ਪਿੰਡਾਂ ਵਿੱਚ ਜਾ ਕੇ ਲੋਕਾਂ ਨੂੰ ਵੋਟ ਬਣਾਉਣ ਲਈ ਜਾਗਰੂਕ ਕਰਨ ਅਤੇ ਵੋਟਰਾਂ ਨੂੰ ਹੋਣ ਵਾਲੀ ਪੋਲਿੰਗ ਵਾਲੇ ਦਿਨ ਵੋਟ ਪਾਉਣ ਦੀ ਅਪੀਲ ਕਰਨ। ਉਨ੍ਹਾਂ ਕਿਹਾ ਕਿ ਜੇਕਰ ਨੰਬਰਦਾਰ ਕੋਲ ਚੋਣਾਂ ਸਬੰਧੀ ਕੋਈ ਵੀ ਸੂਚਨਾ ਹੈ ਜਾਂ ਪ੍ਰਾਪਤ ਹੁੰਦੀ ਹੈ ਤਾਂ ਉਹ ਤੁਰੰਤ ਅਜਿਹੀ ਸੂਚਨਾ ਪ੍ਰਸ਼ਾਸਨ ਦੇ ਧਿਆਨ ਵਿੱਚ ਲਿਆਉਣ। ਉਨ੍ਹਾਂ ਕਿਹਾ ਕਿ ਇਹ ਕੰਮ ਵੀ ਨੰਬਰਦਾਰਾਂ ਵੱਲੋਂ ਪਹਿਲ ਦੇ ਆਧਾਰ ’ਤੇ ਕੀਤਾ ਜਾਣਾ ਚਾਹੀਦਾ ਹੈ ਅਤੇ ਇਸ ਵਿੱਚ ਚੌਕੀਦਾਰਾਂ ਦਾ ਵੀ ਸਹਿਯੋਗ ਲਿਆ ਜਾਣਾ ਚਾਹੀਦਾ ਹੈ।
ਐੱਸਡੀਐੱਮ ਨੇ ਕਿਹਾ ਕਿ ਲੋਕ ਸਭਾ ਚੋਣਾਂ ਦੌਰਾਨ ਨੰਬਰਦਾਰ ਵੀ ਆਪੋ-ਆਪਣੇ ਖੇਤਰਾਂ ਵਿੱਚ ਇਹ ਦੇਖਣ ਕਿ ਕੀ ਕੋਈ ਵੋਟਰਾਂ ਨੂੰ ਕਿਸੇ ਕਿਸਮ ਦਾ ਲਾਲਚ ਦੇ ਕੇ ਲੁਭਾਉਣ ਦੀ ਕੋਸ਼ਿਸ਼ ਤਾਂ ਨਹੀਂ ਕਰ ਰਿਹਾ। ਜੇਕਰ ਅਜਿਹੀ ਕੋਈ ਸੂਚਨਾ ਮਿਲਦੀ ਹੈ ਤਾਂ ਪ੍ਰਸ਼ਾਸਨ ਦੇ ਧਿਆਨ ਵਿੱਚ ਲਿਆਂਦਾ ਜਾਵੇ। ਉਨ੍ਹਾਂ ਕਿਹਾ ਕਿ ਉਹ ਆਪਣਾ ਕੰਮ ਇਸ ਗੱਲ ਨੂੰ ਧਿਆਨ ਵਿੱਚ ਰੱਖ ਕੇ ਕਰਨ ਕਿ ਪਿੰਡ ਵਿੱਚ ਅਮਨ-ਸ਼ਾਂਤੀ ਅਤੇ ਭਾਈਚਾਰਕ ਸਾਂਝ ਬਣੀ ਰਹੇ ਅਤੇ ਚੋਣਾਂ ਸਹੀ ਢੰਗ ਨਾਲ ਕਰਵਾਈਆਂ ਜਾਣ। ਇਸ ਮੌਕੇ ਨਾਇਬ ਤਹਿਸੀਲਦਾਰ ਨਰਾਇਣਗੜ੍ਹ ਵਚਿਤਰ ਆਨੰਦ, ਨਾਇਬ ਤਹਿਸੀਲਦਾਰ ਸ਼ਹਿਜ਼ਾਦਪੁਰ ਅਮਿਤ ਕੁਮਾਰ ਅਤੇ ਹੋਰ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ।

Advertisement

Advertisement
Advertisement