ੁੁਪੌਦੇ ਲਗਾ ਕੇ ਵਾਤਾਵਰਨ ਦਿਵਸ ਮਨਾਇਆ
ਪੱਤਰ ਪ੍ਰੇਰਕ
ਯਮੁਨਾਨਗਰ, 5 ਜੂਨ
ਭਾਜਪਾ ਦੇ ਸੀਨੀਅਰ ਵਰਕਰਾਂ ਨੇ ਅੱਜ ਕੌਮਾਂਤਰੀ ਵਾਤਾਵਰਨ ਦਿਵਸ ਅਤੇ ਰਾਜ ਸਭਾ ਮੈਂਬਰ ਕਿਰਨ ਚੌਧਰੀ ਦੇ ਜਨਮ ਦਿਨ ਦੇ ਮੌਕੇ ਤੇ ਯਮੁਨਾ ਇੰਸਟੀਚਿਊਟ ਵਿੱਚ ਬੂਟੇ ਲਗਾਏ । ਭਾਜਪਾ ਆਗੂ ਯਸ਼ ਅਰੋੜਾ, ਧਰੁਵ ਅਰੋੜਾ, ਆਸ਼ੀਸ਼ ਮਲਹੋਤਰਾ, ਰੌਬਿਨ ਕਪੂਰ, ਮੋਨੂੰ ਗਰੋਵਰ ਨੇ ਆਪਣੀ ਟੀਮ ਨਾਲ ਸੰਸਥਾ ਵਿੱਚ ਪੌਦੇ ਲਗਾਏ । ਇਸ ਮੌਕੇ ਉਨ੍ਹਾਂ ਨੇ ਹੋਰ ਵਰਕਰਾਂ ਨੂੰ ਵੀ ਵਾਤਾਵਰਨ ਦੀ ਸ਼ੁੱਧਤਾ ਲਈ ਪੌਦੇ ਲਗਾਉਣ ਦੀ ਅਪੀਲ ਕੀਤੀ । ਉਨ੍ਹਾਂ ਕਿਹਾ ਕਿ ਵਾਤਾਵਰਨ ਲਗਾਤਾਰ ਪ੍ਰਦੂਸ਼ਿਤ ਹੋ ਰਿਹਾ ਹੈ ਜਿਸ ਦੇ ਚਲਦਿਆਂ ਮੌਸਮ ਵਿੱਚ ਅਚਾਨਕ ਬਦਲਾਅ ਆ ਰਹੇ ਹਨ ਅਤੇ ਕੁਦਰਤ ਦਾ ਸੰਤੁਲਨ ਵਿਗੜ ਰਿਹਾ ਹੈ। ਉਨ੍ਹਾਂ ਕਿਹਾ ਕਿ ਭਾਜਪਾ ਸੰਸਦ ਮੈਂਬਰ ਕਿਰਨ ਚੌਧਰੀ ਨੇ ਵੀ ਆਪਣੇ ਸਾਰੇ ਵਰਕਰਾਂ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸੱਦੇ ’ਤੇ ‘ਏਕ ਪੇੜ ਮਾਂ’ ਦੇ ਨਾਮ ਹੇਠ ਇੱਕ ਪੌਦਾ ਲਗਾਉਣ ਦਾ ਸੱਦਾ ਦਿੱਤਾ ਹੈ।
ਨਵੀਂ ਦਿੱਲੀ (ਪੱਤਰ ਪ੍ਰੇਰਕ): ਦਿੱਲੀ ਭਾਜਪਾ ਨੇ ਅੱਜ ਵਿਸ਼ਵ ਵਾਤਾਵਰਨ ਦਿਵਸ ਮੌਕੇ ਬੂਥ ਪੱਧਰ ’ਤੇ ‘ਏਕ ਪੇੜ ਮਾਂ ਕੇ ਨਾਮ’ ਮੁਹਿੰਮ ਨੂੰ ਮੁੜ ਸ਼ੁਰੂ ਕੀਤਾ। ਰਾਜ ਅਹੁਦੇਦਾਰਾਂ ਦੀ ਮੌਜੂਦਗੀ ਵਿੱਚ ਦਿੱਲੀ ਭਾਜਪਾ ਪ੍ਰਧਾਨ ਵਰਿੰਦਰ ਸਚਦੇਵਾ ਨੇ ਦਿੱਲੀ ਭਾਜਪਾ ਦਫ਼ਤਰ ਵਿੱਚ ਨਵਾਂ ਪੌਦਾ ਲਗਾਇਆ ਅਤੇ ਉਹ ਪੌਦਾ ਵੀ ਦਿਖਾਇਆ ਜੋ ਪਿਛਲੇ ਸਾਲ ਲਗਾਇਆ ਗਿਆ ਸੀ। ਇਸ ਮੌਕੇ ਨਵੀਂ ਦਿੱਲੀ ਜ਼ਿਲ੍ਹਾ ਪ੍ਰਧਾਨ ਰਵਿੰਦਰ ਚੌਧਰੀ ਵੀ ਹਾਜ਼ਰ ਸਨ। ਸ੍ਰੀ ਸਚਦੇਵਾ ਨੇ ਕਿਹਾ ਕਿ ਦਿੱਲੀ ਦੀ ਨਵੀਂ ਚੁਣੀ ਗਈ ਭਾਜਪਾ ਸਰਕਾਰ ਇੱਕ ਨਿਸ਼ਚਿਤ ਏਜੰਡੇ ਨਾਲ ਦਿੱਲੀ ਦੀਆਂ ਸੜਕਾਂ ਨੂੰ ਸੁਧਾਰ ਰਹੀ ਹੈ, ਹਰੇ ਖੇਤਰ ਨੂੰ ਵਧਾਉਣ ਲਈ ਕੰਮ ਕੀਤਾ ਜਾ ਰਿਹਾ ਹੈ।
ਨਰਾਇਣਗੜ੍ਹ (ਪੱਤਰ ਪ੍ਰੇਰਕ): ਵਿਸ਼ਵ ਵਾਤਾਵਰਨ ਦਿਵਸ ਮੌਕੇ ਐੱਸਡੀਐੱਮ ਸ਼ਿਵਜੀਤ ਭਾਰਤੀ ਦੀ ਅਗਵਾਈ ਹੇਠ ਵੱਖ-ਵੱਖ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਮਿੰਨੀ ਸਕੱਤਰੇਤ ਕੰਪਲੈਕਸ ਵਿੱਚ ਪੌਦੇ ਲਗਾਏ ਅਤੇ ਵਾਤਾਵਰਨ ਸੁਰੱਖਿਆ ਦਾ ਸੰਦੇਸ਼ ਦਿੱਤਾ ਅਤੇ ਲੋਕਾਂ ਨੂੰ ਵਾਤਾਵਰਨ ਪ੍ਰਤੀ ਜਾਗਰੂਕ ਹੋਣ ਦਾ ਸੱਦਾ ਦਿੱਤਾ।
ਐੱਸਡੀਐੰਮ ਸ਼ਿਵਜੀਤ ਭਾਰਤੀ ਨੇ ਇੱਕ ਪੌਦਾ ਲਗਾਇਆ ਅਤੇ ਕਿਹਾ ਕਿ ਵਾਤਾਵਰਨ ਸੰਤੁਲਨ ਬਣਾਈ ਰੱਖਣ ਲਈ ਪੌਦੇ ਲਗਾਉਣਾ ਬਹੁਤ ਜ਼ਰੂਰੀ ਹੈ। ਡੀਐੱਸਪੀ ਸੂਰਜ ਚਾਵਲਾ ਨੇ ਵੀ ਇਸ ਮੌਕੇ ਇੱਕ ਪੌਦਾ ਲਗਾਇਆ ਅਤੇ ਰੁੱਖਾਂ ਦੀ ਮਹੱਤਤਾ ਬਾਰੇ ਚਾਨਣਾ ਪਾਇਆ। ਨਾਇਬ ਤਹਿਸੀਲਦਾਰ ਸੰਜੀਵ ਅਤਰੀ ਨੇ ਵੀ ਪੌਦਾ ਲਗਾਇਆ ਅਤੇ ਕਿਹਾ ਕਿ ਰੁੱਖ ਮਨੁੱਖੀ ਜੀਵਨ ਦੀ ਨੀਂਹ ਹਨ ਅਤੇ ਇਨ੍ਹਾਂ ਦੀ ਰੱਖਿਆ ਕਰਨਾ ਸਾਡਾ ਨੈਤਿਕ ਫਰਜ਼ ਹੈ।
ਵਾਤਾਵਰਨ ਦਿਵਸ ਮੌਕੇ ਆਨਲਾਈਨ ਮੁਕਾਬਲੇ
ਸ਼ਾਹਬਾਦ ਮਾਰਕੰਡਾ (ਪੱਤਰ ਪ੍ਰੇਰਕ) : ਆਰੀਆ ਕੰਨਿਆ ਕਾਲਜ ਵਿੱਚ ਐੱਨਐੱਸਐੱਸ ,ਐੱਨਸੀਸੀ ਤੇ ਹਰਿਤਮਾ ਪਰਿਸ਼ਦ ਦੇ ਸਾਂਝੇ ਉਪਰਾਲੇ ਹੇਠ ਪਲਾਸਟਿਕ ਪ੍ਰਦੂਸ਼ਣ ਦਾ ਅੰਤ ਵਿਸ਼ੇ ’ਤੇ ਆਨਲਾਈਨ ਵਿਸ਼ਵ ਵਾਤਾਵਰਨ ਪ੍ਰਤੀਯੋਗਤਾ ਕਰਵਾਈ ਗਈ। ਇਸ ਤਹਿਤ ਵਾਤਾਵਰਨ ਸੁਰੱਖਿਆ ਤੇ ਪਲਾਸਟਿਕ ਮੁਕਤ ਵਾਤਾਵਰਨ ਵਿਸ਼ੇ ’ਤੇ ਭਾਸ਼ਣ ਤੇ ਸਹੁੰ ਵੀ ਚੁਕਾਈ ਗਈ। ਇਸ ਦੇ ਨਾਲ ਹੀ ਵਾਤਾਵਰਨ ਨਾਲ ਸਬੰਧਤ ਇਕ ਲਘੂ ਪ੍ਰਸ਼ਨਾਵਲੀ ਵੀ ਵਿਦਿਆਰਥੀਆਂ ਤੇ ਅਧਿਆਪਕਾਂ ਵਿਚਕਾਰ ਕਰਵਾਈ ਗਈ। ਕਾਲਜ ਦੀ ਪ੍ਰਿੰਸੀਪਲ ਡਾ ਆਰਤੀ ਤਰੇਹਨ ਨੇ ਸਭ ਨੂੰ ਵਾਤਾਵਰਨ ਪ੍ਰਤੀ ਜਾਗਰੂਕ ਕਰਦਿਆਂ ਵੱਧ-ਵੱਧ ਤੋਂ ਪੌਦੇ ਲਾਉਣ ਦਾ ਸੰਦੇਸ਼ ਦਿੱਤਾ। ਇਸ ਮੌਕੇ ਐੱਨਐੱਸਐਸ ਪ੍ਰੋਗਰਾਮ ਅਧਿਕਾਰੀ ਡਾ. ਪੂਨਮ ਸਿਵਾਚ, ਡਾ. ਹੇਮਾ ਸੁਖੀਜਾ, ਐੱਨਸੀਸੀ ਅਧਿਕਾਰੀ ਕੈਪਟਨ ਜੋਤੀ ਸ਼ਰਮਾ, ਹਰੀਤਿਮਾ ਪਰਿਸ਼ਦ ਦੀ ਸੰਯੋਜਿਕਾ ਡਾ. ਪ੍ਰਿਯੰਕਾ ਸਿੰਘ ਨੇ ਪਲਾਸਟਿਕ ਦਾ ਪ੍ਰਯੋਗ ਨਾ ਕਰਨ ਵਾਰਤਾਵਰਨ ਨੂੰ ਸਾਫ ਰੱਖਣ ਦੀ ਸਹੁੰ ਚੁਕਾਈ।