ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਬਠਿੰਡਾ ਤੇ ਮਾਨਸਾ ਵਿੱਚ ਵੱਖ-ਵੱਖ ਥਾਈਂ ਮਨਾਇਆ ਵਾਤਾਵਰਨ ਦਿਵਸ

07:18 AM Jun 07, 2024 IST
ਬਠਿੰਡਾ ਵਿਚ ਵਾਤਾਵਰਨ ਦਿਵਸ ਮੌਕੇ ਪੌਦਾ ਲਾਉਂਦੇ ਹੋਏ ਪਤਵੰਤੇ।

ਪੱਤਰ ਪ੍ਰੇਰਕ
ਬਠਿੰਡਾ, 6 ਜੂਨ
ਸਥਾਨਕ ਅੰਬੂਜਾ ਸੀਮਿੰਟ ਯੂਨਿਟ ਵੱਲੋਂ ਪੂਰੇ ਉਤਸ਼ਾਹ ਨਾਲ ਵਾਤਾਵਰਨ ਦਿਵਸ ਮਨਾਇਆ ਗਿਆ। ਇਸ ਮੌਕੇ ਰਿਜਨਲ ਅਫ਼ਸਰ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਬਠਿੰਡਾ ਰਮਨਦੀਪ ਸਿੱਧੂ ਵੱਲੋਂ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ ਗਈ। ਇਸ ਤੋਂ ਇਲਾਵਾ ਜੰਗਲਾਤ ਵਿਭਾਗ ਵੱਲੋਂ ਵੀ ਵੱਡੀ ਪੱਧਰ ’ਤੇ ਬੂਟੇ ਲਾਏ ਗਏ। ਜ਼ਿਲ੍ਹਾ ਜੰਗਲਾਤ ਅਫਸਰ ਪਵਨ ਸ੍ਰੀਧਰ ਨੇ ਦੱਸਿਆ ਕਿ ਡੇਰਾ ਬਾਬਾ ਭਿਆਨਾ ਸਾਹਿਬ ਗੋਬਿੰਦਪੁਰਾ ਵਿਖੇ ਸੈਂਕੜਾਂ ਦੀ ਗਿਣਤੀ ਵਿੱਚ ਪੌਦੇ ਲਾਏ ਗਏ ਹਨ। ਉਨ੍ਹਾਂ ਦੱਸਿਆ ਸੂਬੇ ਅੰਦਰ ਗਰਮੀ ਵਧਣ ਦਾ ਮੁੱਖ ਕਾਰਨ ਦਰੱਖਤਾਂ ਦੀ ਕਟਾਈ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਵੱਧ ਤੋਂ ਵੱਧ ਜੰਗਲ ਲਾਇਆ ਜਾਵੇ ਤਾਂ ਜੋ ਵਾਤਾਵਰਨ ਵੀ ਸ਼ੁੱਧ ਹੋਵੇ ਅਤੇ ਬਿਮਾਰੀਆਂ ਤੋਂ ਬੱਚਿਆ ਜਾ ਸਕੇ।
ਮਾਨਸਾ (ਪੱਤਰ ਪ੍ਰੇਰਕ): ਕੌਮਾਂਤਰੀ ਵਾਤਾਵਰਨ ਦਿਵਸ ਨੂੰ ਸਮਰਪਿਤ ਵਣ ਰੇਂਜ ਬੁਢਲਾਡਾ ਦੇ ਸਹਿਯੋਗ ਨਾਲ ਕੋਰਟ ਕੰਪਲੈਕਸ ਵਿਖੇ ਸਿਵਲ ਜੱਜ ਰਮਿੰਦਰ ਕੌਰ ਨੇ ਪੌਦੇ ਲਗਾਕੇ ‘ਵਿਸ਼ਵ ਵਾਤਾਵਰਨ ਦਿਵਸ’ ਮਨਾਇਆ ਗਿਆ। ਉਨ੍ਹਾਂ ਕਿਹਾ ਕਿ ‘ਵਿਸ਼ਵ ਵਾਤਾਵਰਨ ਦਿਵਸ’ ਮਨਾਉਣ ਦਾ ਮੁੱਖ ਮੰਤਵ ਲੋਕਾਂ ਨੂੰ ਵੱਧ ਤੋਂ ਵੱਧ ਪੌਦੇ ਲਗਾਉਣ ਲਈ ਪ੍ਰੇਰਿਤ ਕਰਨਾ ਅਤੇ ਰੁੱਖਾਂ ਦੀ ਮਹੱਤਤਾ ਬਾਰੇ ਜਾਣੂ ਕਰਵਾਉਣਾ ਹੈ ਤਾਂ ਜੋ ਆਉਣ ਵਾਲੇ ਸਮੇਂ ਵਿੱਚ ਗਲੋਬਲ ਵਾਰਮਿੰਗ ਵਰਗੀਆਂ ਸਮੱਸਿਆਵਾਂ ਤੋਂ ਬਚਿਆ ਜਾ ਸਕੇ।ਉਨ੍ਹਾਂ ਕਿਹਾ ਕਿ ‘ਵਿਸ਼ਵ ਵਾਤਾਵਰਨ ਦਿਵਸ’ ਮੌਕੇ ਆਪਣੇ ਭਵਿੱਖ ਦੇ ਨਾਲ ਨਾਲ ਆਉਣ ਵਾਲੀਆਂ ਪੀੜ੍ਹੀਆਂ ਲਈ ਸ਼ੁੱਧ ਵਾਤਾਵਰਣ ਸਿਰਜਣ ਦਾ ਸੁਨੇਹਾ ਦੇਣਾ ਚਾਹੀਦਾ ਹੈ ਤਾਂ ਜੋ ਹਰ ਕੋਈ ਵਾਤਾਵਰਨ ਪ੍ਰਤੀ ਆਪਣੀ ਜਿੰਮੇਵਾਰੀ ਸਮਝਦਿਆਂ ਇਸ ਦੀ ਸੰਭਾਲ ਲਈ ਆਪਣਾ ਯੋਗਦਾਨ ਪਾ ਸਕੇ। ਇਸ ਮੌਕੇ ਹਰਦਿਆਲ ਸਿੰਘ, ਸੁੱਚਾ ਸਿੰਘ ਵਿਰਕ, ਜੋਗਿੰਦਰ ਸਿੰਘ ਭੁੱਲਰ, ਗੁਰਪ੍ਰੀਤ ਸਿੰਘ, ਗੁਰਪਿਆਰ ਸਿੰਘ ਵੀ ਮੌਜੂਦ ਸਨ।

Advertisement

Advertisement