ਰਾਣਾ ਹਸਪਤਾਲ ’ਚ ਬੂਟੇ ਵੰਡ ਕੇ ਵਾਤਾਵਰਨ ਦਿਵਸ ਮਨਾਇਆ
06:12 AM Jun 07, 2024 IST
Advertisement
ਫਤਹਿਗੜ੍ਹ ਸਾਹਿਬ:
Advertisement
ਵਾਤਾਵਰਨ ਦੀਆਂ ਸਮੱਸਿਆਵਾਂ ਦਾ ਮੁੱਖ ਕਾਰਨ ਬਹੁਤ ਸਾਰੀਆਂ ਮਨੁੱਖੀ ਗਤੀਵਿਧੀਆਂ ਹਨ। ਵਾਤਾਵਰਨ ਦੀਆਂ ਸਮੱਸਿਆਵਾਂ ਨੂੰ ਦੂਰ ਕਰਨ ਲਈ ਲੋਕਾਂ ਨੂੰ ਜਾਗਰੂਕ ਹੋਣਾ ਪਵੇਗਾ ਅਤੇ ਧਰਤੀ ’ਤੇ ਮਨੁੱਖਤਾ ਦੀ ਹੋਂਦ ਨੂੰ ਬਚਾਉਣ ਲਈ ਵਾਤਾਵਰਨ ਦੀ ਸੰਭਾਲ ਕਰਨੀ ਜ਼ਰੂਰੀ ਹੈ। ਇਹ ਗੱਲ ਰਾਣਾ ਹਸਪਤਾਲ ਸਰਹਿੰਦ ਵਿੱਚ ਮਨਾਏ ਗਏ ਵਿਸ਼ਵ ਵਾਤਾਵਰਨ ਦਿਵਸ ਮੌਕੇ ਹਸਪਤਾਲ ਦੇ ਡਾਕਟਰ ਡਾ. ਹਿਤੇਂਦਰ ਸੂਰੀ ਨੇ ਹਸਪਤਾਲ ਦੇ ਮੈਂਬਰਾਂ ਅਤੇ ਲੋਕਾਂ ਨੂੰ ਬੂਟੇ ਵੰਡਦਿਆ ਕਹੀ। ਉਨ੍ਹਾਂ ਕਿਹਾ ਕਿ ਵਾਤਾਵਰਨ ਦੀ ਸੰਭਾਲ ਲਈ ਗਤੀਵਿਧੀਆਂ ਜਾਰੀ ਰਹਿਣਗੀਆਂ ਅਤੇ ਵੱਧ ਤੋਂ ਵੱਧ ਲੋਕਾਂ ਨੂੰ ਵਾਤਾਵਰਨ ਦੀ ਸੰਭਾਲ ਲਈ ਜਾਗਰੂਕ ਕੀਤਾ ਜਾਵੇਗਾ। ਉਨ੍ਹਾਂ ਸਾਰਿਆਂ ਨੂੰ ਘੱਟੋ-ਘੱਟ ਇੱਕ ਬੂਟਾ ਲਗਾਉਣ ਲਈ ਪ੍ਰੇਰਿਆ ਅਤੇ ਪਲਾਸਟਿਕ ਦੀ ਵਰਤੋਂ ਨਾ ਕਰਨ ਦੀ ਸਹੁੰ ਵੀ ਚੁਕਾਈ ਗਈ। -ਨਿੱਜੀ ਪੱਤਰ ਪ੍ਰੇਰਕ
Advertisement