ਛੱਤਬੀੜ ਵਿੱਚ ਵਾਤਾਵਰਨ ਦਿਵਸ ਮਨਾਇਆ
ਨਿੱਜੀ ਪੱਤਰ ਪ੍ਰੇਰਕ
ਜ਼ੀਰਕਪੁਰ, 5 ਜੂਨ
ਇੱਥੋਂ ਦੇ ਛੱਤਬੀੜ ਚਿੜੀਆਘਰ ਵਿੱਚ ਵਿਸ਼ਵ ਵਾਤਾਵਰਨ ਦਿਵਸ ਮਨਾਇਆ ਗਿਆ। ਇੱਥੇ ਇਕ ਮਹੀਨੇ ਤੋਂ ਵਾਤਾਵਰਨ ਪ੍ਰਤੀ ਜਾਗਰੂਕਤਾ ਫੈਲਾਉਣ ਲਈ ਮੁਹਿੰਮ ਚਲਾਈ ਗਈ ਅਤੇ ਸੈਲਾਨੀਆਂ ਨੂੰ ਜਾਗਰੂਕ ਕੀਤਾ ਗਿਆ। ਅੱਜ ਅਧਿਕਾਰੀਆਂ ਵੱਲੋਂ ਕੈਂਪਸ ਅੰਦਰ ਬੂਟੇ ਲਾਏ ਗਏ। ਫੀਲਡ ਡਾਇਰੈਕਟਰ ਨੀਰਜ ਕੁਮਾਰ ਨੇ ਕਿਹਾ ਕਿ ਇਥੇ ਹਰੇਕ ਸਾਲ ਵਾਤਾਵਰਨ ਦਿਵਸ ਮਨਾਇਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਵੱਲੋਂ ਹਰੇਕ ਚਿੜੀਆਘਰ ਨੂੰ ਵਾਤਾਵਰਨ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਲਈ ਜਾਗਰੂਕਤਾ ਫੈਲਾਉਣ ਦੇ ਨਿਰਦੇਸ਼ ਦਿੱਤੇ ਹਨ। ਹਰਪਾਲ ਸਿੰਘ ਪੀਆਰਓ ਵਾਈਲਡ ਲਾਈਫ ਕਮ ਚਿੜੀਆਘਰ ਸਿੱਖਿਆ ਅਫ਼ਸਰ ਨੇ ਕਿਹਾ ਕਿ ਇਹ ਟੀਚਾ ਤਾਂ ਹੀ ਕਾਮਯਾਬ ਹੋਵੇਗਾ ਜੇਕਰ ਹਰ ਕੋਈ ਆਪਣੀ ਭੂਮਿਕਾ ਸਹੀ ਢੰਗ ਨਾਲ ਨਿਭਾਉਂਦਾ ਹੈ। ਇਸ ਮੌਕੇ 577 ਤੋਂ ਵੱਧ ਸੈਲਾਨੀਆਂ ਨੇ ਵਾਤਾਵਰਨ ਨੂੰ ਬਚਾਉਣ ਲਈ ਆਹਿਦ ਲਿਆ।
ਸਾਧਾਪੁਰ ਵਿੱਚ ਬੂਟੇ ਲਾਏ
ਲਾਲੜੂ: ਪਿੰਡ ਸਾਧਾਪੁਰ ਦੇ ਸਰਕਾਰੀ ਮਿਡਲ ਸਕੂਲ ਵਿੱਚ ਭਾਜਪਾ ਮੰਡਲ ਲਾਲੜੂ ਦੇ ਪ੍ਰਧਾਨ ਗੁਰਮੀਤ ਸਿੰਘ ਟਿਵਾਣਾ ਨੇ ਛਾਂਦਾਰ ਬੂਟਾ ਲਾ ਕੇ ਸਕੂਲ ਦੇ ਸਟਾਫ ਤੇ ਬੱਚਿਆਂ ਨਾਲ ਮਿਲ ਕੇ ਵਾਤਾਵਰਨ ਦਿਵਸ ਮਨਾਇਆ। ਉਨ੍ਹਾਂ ਦੱਸਿਆ ਕਿ ਰੁੱਖਾਂ ਨੂੰ ਕੱਟਣਾ ਨਹੀਂ ਚਾਹੀਦਾ। ਇਸ ਮੌਕੇ ਸਕੂਲ ਇੰਚਾਰਜ ਜਸਵੀਰ ਕੌਰ, ਹਿੰਦੀ ਅਧਿਆਪਕਾ ਵੀਨਸ ਸਿਡਾਨਾ, ਕੁਲਜਿੰਦਰ ਸਿੰਘ, ਹਰਪਾਲ ਸਿੰਘ ਧਰਮਗੜ੍ਹ ਅਤੇ ਲਖਵਿੰਦਰ ਕੌਰ ਹਾਜ਼ਰ ਸਨ। -ਪੱਤਰ ਪ੍ਰੇਰਕ