For the best experience, open
https://m.punjabitribuneonline.com
on your mobile browser.
Advertisement

ਬੂਟੇ ਲਾ ਕੇ ਵਾਤਾਵਰਨ ਸੰਭਾਲ ਦਾ ਹੋਕਾ

07:29 AM Jun 06, 2024 IST
ਬੂਟੇ ਲਾ ਕੇ ਵਾਤਾਵਰਨ ਸੰਭਾਲ ਦਾ ਹੋਕਾ
ਬੂਟੇ ਲਗਾਉਂਦੇ ਹੋਏ ਬਾਬਾ ਸੰਤੋਖ ਮੁਨੀ ਸਪੋਰਟਸ ਕਲੱਬ ਦੇ ਮੈਂਬਰ।
Advertisement

ਸਿਮਰਤਪਾਲ ਸਿੰਘ ਬੇਦੀ
ਜੰਡਿਆਲਾ ਗੁਰੂ, 5 ਜੂਨ
ਇਥੋਂ ਨਜ਼ਦੀਕੀ ਪਿੰਡ ਨੰਗਲ ਗੁਰੂ ਵਿੱਚ ਬਾਬਾ ਸੰਤੋਖ ਮੁਨੀ ਸਪੋਰਟਸ ਕਲੱਬ ਨੇ ਬੂਟੇ ਲਗਾ ਕੇ ਜੰਗਲਾਤ ਵਿਭਾਗ ਦੇ ਡਿਵੀਜ਼ਨਲ ਅਧਿਕਾਰੀ ਡੀਐੱਫਓ ਅਮਨੀਤ ਸਿੰਘ ਦੀ ਅਗਵਾਈ ਹੇਠ ਵਿਸ਼ਵ ਵਾਤਾਵਰਨ ਦਿਵਸ ਮਨਾਇਆ। ਇਸ ਮੌਕੇ ਬਲਾਕ ਅਧਿਕਾਰੀ ਹਰਭਜਨ ਸਿੰਘ ਨੇ ਦੱਸਿਆ ਰੇਂਜ ਅਧਿਕਾਰੀ ਗੁਰਿੰਦਰ ਸਿੰਘ ਰਈਆ ਅਤੇ ਬਲਾਕ ਅਧਿਕਾਰੀ ਹਰਭਜਨ ਸਿੰਘ ਦੀ ਅਗਵਾਈ ਵਿੱਚ ਬਾਬਾ ਸੰਤੋਖ ਮੁਨੀ ਸਪੋਰਟਸ ਕਲੱਬ, ਨੰਗਲ ਗੁਰੂ ਨੇ ਬੂਟੇ ਲਗਾ ਕੇ ਵਾਤਾਵਰਨ ਸੰਭਾਲ ਦਾ ਹੋਕਾ ਦਿੱਤਾ ਹੈ।
ਸ਼ਾਹਕੋਟ (ਗੁਰਮੀਤ ਸਿੰਘ ਖੋਸਲਾ): ਸੰਤ ਅਵਤਾਰ ਸਿੰਘ ਯਾਦਗਾਰੀ ਸੀਨੀਅਰ ਸੈਕੰਡਰੀ ਸਕੂਲ ਅਤੇ ਕਾਲਜ ਦੇ ਕੈਂਪਸ ਵਿਚ ਵਿਸ਼ਵ ਵਾਤਾਵਰਨ ਦਿਵਸ ਮਨਾਇਆ ਗਿਆ। ਇਸ ਮੌਕੇ ਵਾਤਵਰਨ ਪ੍ਰੇਮੀ ਰਾਜ ਸਭਾ ਮੈਂਬਰ ਸੰਤ ਸੀਚੇਵਾਲ ਨੇ ਵਾਤਾਵਰਨ ਨੂੰ ਸ਼ੁੱਧ ਕਰਨ ਲਈ ਹਰ ਮਨੁੱਖ ਨੂੰ ਬੂਟੇ ਲਗਾ ਕੇ ਉਨ੍ਹਾਂ ਦਾ ਪਾਲਣ ਪੋਸ਼ਣ ਕਰਨ ਦਾ ਸੱਦਾ ਦਿੱਤਾ।
ਫਗਵਾੜਾ (ਜਸਬੀਰ ਸਿੰਘ: ਫਗਵਾੜਾ ਇਨਵਾਇਰਨਮੈਂਟ ਐਸੋਸੀਏਸ਼ਨ ਵੱਲੋਂ ਸ਼ਾਲਨੀ ਗਰੁੱਪ ਤੇ ਸਵੱਛ ਭਾਰਤ ਮਿਸ਼ਨ ਦੇ ਸਹਿਯੋਗ ਨਾਲ ਵਿਸ਼ਵ ਵਾਤਾਵਰਨ ਦਿਵਸ ਮਨਾਇਆ ਗਿਆ।

Advertisement

ਜੱਜਾਂ ਤੇ ਵਕੀਲਾਂ ਨੇ ਬੂਟੇ ਲਾਏ

ਤਰਨ ਤਾਰਨ (ਗੁਰਬਖਸ਼ਪੁਰੀ): ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਕੰਵਲਜੀਤ ਸਿੰਘ ਬਾਜਵਾ ਦੀ ਅਗਵਾਈ ਵਿੱਚ ਅੱਜ ਇਥੇ ਜ਼ਿਲ੍ਹਾ ਜੁਡੀਸ਼ੀਅਲ ਕੰਪਲੈਕਸ ਵਿੱਚ ਵਿਸ਼ਵ ਵਾਤਾਵਰਨ ਦਿਵਸ ਮਨਾਇਆ ਗਿਆ। ਇਸ ਮੌਕੇ ਉਨ੍ਹਾਂ ਆਪਣੇ ਸੰਬੋਧਨ ਵਿੱਚ ਵਾਤਾਵਰਨ ਦੀ ਸੰਭਾਲ ਪ੍ਰਤੀ ਜਾਗਰੂਕ ਕਰਦਿਆਂ ਜ਼ਿਲ੍ਹਾ ਕਚਹਿਰੀਆਂ ਵਿੱਚ ਪੌਦੇ ਲਗਾਏ। ਇਸ ਮੌਕੇ ਰਕੇਸ਼ ਕੁਮਾਰ ਸ਼ਰਮਾ, ਵਧੀਕ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ, ਪ੍ਰਸ਼ਾਤ ਵਰਮਾ, ਵਧੀਕ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ, ਮਿਸ ਨਿਤੀਕਾ ਵਰਮਾ, ਵਧੀਕ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ, ਅਮਨਦੀਪ ਸਿੰਘ, ਸਿਵਲ ਜੱਜ ਸੀਨੀਅਰ ਡਿਵੀਜ਼ਨ, ਪੰਕਜ ਵਰਮਾ, ਵਧੀਕ ਸਿਵਲ ਜੱਜ ਸੀਨੀਅਰ ਡਿਵੀਜ਼ਨ ਅਤੇ ਹੋਰ ਨਿਆਂ ਅਧਿਕਾਰੀ ਸ਼ਾਮਲ ਹੋਏ|
ਪਠਾਨਕੋਟ (ਐੱਨਪੀ ਧਵਨ): ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਵੱਲੋਂ ਚੇਅਰਮੈਨ ਕਮ ਜ਼ਿਲ੍ਹਾ ਤੇ ਸੈਸ਼ਨ ਜੱਜ ਜਤਿੰਦਰਪਾਲ ਸਿੰਘ ਖੁਰਮੀ ਦੀ ਪ੍ਰਧਾਨਗੀ ਹੇਠ ਅਦਾਲਤੀ ਕੰਪਲੈਕਸ ਮਲਿਕਪੁਰ ਵਿੱਚ ਵਿਸ਼ਵ ਵਾਤਾਵਰਨ ਦਿਵਸ ਮਨਾਇਆ ਗਿਆ।

Advertisement
Author Image

sukhwinder singh

View all posts

Advertisement
Advertisement
×